BREAKING NEWS
Search

ਇਥੇ ਫਿਰ ਫਟਿਆ ਕਰੋਨਾ ਬੰਬ ਮਚਿਆ ਹੜਕੰਪ , 10 ਵੱਡੇ ਸ਼ਹਿਰਾਂ ਵਿਚ ਲਗਿਆ ਲੋਕਡੌਨ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਨਸਾਨ ਵੱਲੋਂ ਜਦੋਂ ਜਦੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ ਤਾਂ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਇਨਸਾਨ ਨੂੰ ਕਰਵਾਇਆ ਜਾਂਦਾ ਹੈ। ਫਿਰ ਉਸ ਕੁਦਰਤ ਦੇ ਕਹਿਰ ਅੱਗੇ ਇਨਸਾਨ ਦਾ ਵੀ ਵੱਸ ਨਹੀਂ ਚਲਦਾ। ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੇ ਕਾਰਣ ਦੁਨਿਆਂ ਵਿਚ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਚੁੱਕਾ ਹੈ। ਉਥੇ ਹੀ ਚੀਨ ਵਿਚ ਪੈਦਾ ਹੋਣ ਵਾਲੀ ਮਹਾਮਾਰੀ ਕਰੋਨਾ ਫਿਰ ਤੋਂ ਚੀਨ ਵਿਚ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ। ਚੀਨ ਵਿਚ ਜਿੱਥੇ ਸਥਿਤੀ ਨੂੰ ਬੜੀ ਮੁਸ਼ਕਿਲ ਨਾਲ ਕਾਬੂ ਹੇਠ ਕੀਤਾ ਗਿਆ ਸੀ ਉੱਥੇ ਹੀ ਪਿਛਲੇ ਕੁਝ ਸਮੇਂ ਤੋਂ ਫੀਸਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਬੀਤੇ ਦਿਨੀਂ ਜਿੱਥੇ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੀਨ ਦੇ 6 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ। ਹੁਣ ਇੱਥੇ ਫਿਰ ਤੋਂ ਕਰੋਨਾ ਬੰਬ ਫਟਿਆ ਹੈ ਜਿੱਥੇ ਹੜਕੰਪ ਮਚ ਗਿਆ ਹੈ ਅਤੇ 10 ਵੱਡੇ ਸ਼ਹਿਰਾਂ ਵਿਚ ਤਾਲਾਬੰਦੀ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਬੀਤੇ 24 ਘੰਟਿਆਂ ਦੇ ਵਿੱਚ ਕਰੋਨਾ ਦੇ ਨਵੇਂ ਮਾਮਲੇ 5,280 ਸਾਹਮਣੇ ਆ ਚੁੱਕੇ ਹਨ, ਜਿਸ ਦੀ ਜਾਣਕਾਰੀ ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਹੈ।

ਲਗਾਤਾਰ ਕਰੋਨਾ ਦੇ ਮਾਮਲਿਆਂ ਵਿਚ ਹੋ ਰਹੇ ਵਾਧੇ ਦੇ ਕਾਰਨ, ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੀ ਚਪੇਟ ਵਿੱਚ ਆਉਣ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ 10 ਵੱਡੇ ਸ਼ਹਿਰਾਂ ਵਿੱਚ ਪੂਰਨ ਰੂਪ ਨਾਲ ਤਾਲਾਬੰਦੀ ਕਰ ਦਿੱਤੀ ਗਈ ਹੈ। ਇਨ੍ਹਾਂ 10 ਸ਼ਹਿਰਾਂ ਦੀ ਅਬਾਦੀ 1.7 ਕਰੋੜ ਦੱਸੀ ਗਈ ਹੈ।

ਦੱਸਿਆ ਗਿਆ ਹੈ ਕਿ ਨਵੇਂ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ ਉੱਤਰੀ-ਪੂਰਬੀ ਚੀਨ ਦੇ ਜਿਲਿਨ ਵਿੱਚ ਸਭ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੀ ਗਿਣਤੀ 2601 ਦੱਸੀ ਗਈ ਹੈ। ਚੀਨ ਵਿਚ ਜਿਥੇ ਕਰੋਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਚੀਨ ਨੂੰ ਵੱਡੇ ਪ੍ਰਕੋਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੀਨ ਵਿਚ ਫਿਰ ਤੋਂ ਇਸ ਭਿਆਨਕ ਸਥਿਤੀ ਦੇ ਕਾਰਨ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।