ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੇ ਵਿੱਚ ਜਿੱਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਦੋਂ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਇਨ੍ਹਾਂ ਪਰਵਾਰਾਂ ਦੇ ਕਈ ਮੈਂਬਰ ਚਲੇ ਜਾਂਦੇ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਲਾਪਰਵਾਹੀ ਦੇ ਚੱਲਦਿਆਂ ਹੋਇਆਂ ਕਈ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਹੁਣ ਇਥੇ ਬੱਸ ਅਤੇ ਟਰੱਕ ਦੀ ਭਿਆਨਕ ਜ਼ਬਰਦਸਤ ਟੱਕਰ ਵੀ ਇਥੇ 4 ਲੋਕਾਂ ਦੀ ਮੌਤ ਹੋਈ ਹੈ ਅਤੇ 10 ਜ਼ਖਮੀ ਹੋਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਸ਼ੀ ਨਗਰ ਦੇ ਵਿੱਚ ਸਥਿਤ ਕੋਤਵਾਲੀ ਦੇ ਨਜ਼ਦੀਕ N H 28 ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇਕ ਯਾਤਰੀਆਂ ਨਾਲ ਭਰੀ ਹੋਈ ਬਸ ਦੀ ਇਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਹਾਰ ਦੇ ਮਧੇਪੁਰਾ ਜ਼ਿਲੇ ਤੋਂ ਇਕ ਬੱਸ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ।

ਜਿੱਥੇ ਕਾਫੀ ਯਾਤਰੀ ਇਸ ਬੱਸ ਦੇ ਵਿੱਚ ਮੌਜੂਦ ਸਨ ਉਥੇ ਹੀ ਬੱਸ ਡਰਾਈਵਰ ਵੱਲੋਂ ਕਾਫੀ ਤੇਜ਼ ਰਫਤਾਰ ਦੇ ਨਾਲ ਇਸ ਨੂੰ ਚਲਾਇਆ ਜਾ ਰਿਹਾ ਸੀ। ਜਿਸ ਸਮੇਂ ਇਹ ਬਸ ਐਨ ਐਚ 28 ਤੇ ਪਹੁੰਚੀ ਤਾਂ ਸੜਕ ਉਪਰ ਪਹਿਲਾਂ ਤੋਂ ਹੀ ਖੜ੍ਹੇ ਇਕ ਟਰੱਕ ਦੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਚਾਰ ਯਾਤਰੀਆਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਅਤੇ ਇਸ ਹਾਦਸੇ ਵਿੱਚ ਜ਼ਖ਼ਮੀ ਯਾਤਰੀਆਂ ਨੂੰ ਨਜ਼ਦੀਕ ਦੇ ਹਸਪਤਾਲ ਪਹੁੰਚਾਇਆ ਗਿਆ ਹੈ। ਜਿਨ੍ਹਾਂ ਵਿੱਚੋਂ 10 ਲੋਕਾਂ ਦੀ ਹਾਲਤ ਵਧੇਰੇ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ।


                                       
                            
                                                                   
                                    Previous Postਪੰਜਾਬ ਦੇ ਸਕੂਲਾਂ ਚ ਦਾਖਲਿਆਂ ਨੂੰ ਲੈਕੇ ਆਈ ਵੱਡੀ ਖਬਰ, ਸਿੱਖਿਆ ਬੋਰਡ ਨੇ ਲਿਆ ਗੰਭੀਰ ਨੋਟਿਸ
                                                                
                                
                                                                    
                                    Next Postਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਬਾਰੇ ਹਾਈਕੋਰਟ ਚੋਂ ਹੁਣ ਆ ਗਈ ਵੱਡੀ ਤਾਜਾ ਖਬਰ
                                                                
                            
               
                            
                                                                            
                                                                                                                                            
                                    
                                    
                                    




