ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਲੰਮੇ ਸਮੇਂ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਕਾਫੀ ਸਮਾਂ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਚਲਦੇ ਹੋਏ ਵਿਦਿਅਕ ਅਦਾਰਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਦਾ ਆਨਲਾਈਨ ਜਾਰੀ ਰੱਖੀ ਗਈ ਅਤੇ ਕਰੋਨਾ ਟੀਕਾਕਰਨ ਮੁਹਿੰਮ ਦਾ ਆਰੰਭ ਹੋਣ ਤੋਂ ਬਾਅਦ ਜਿਥੇ ਅਧਿਆਪਕਾਂ ਦਾ ਟੀਕਾਕਰਨ ਕੀਤਾ ਗਿਆ। ਉਥੇ ਹੀ ਹੁਣ ਕਰੋਨਾ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਬਹੁਤ ਸਾਰੀਆਂ ਪਾਬੰਦੀਆਂ ਵਿੱਚ ਢਿੱਲ ਦੇ ਦਿੱਤੀ ਗਈ ਹੈ।

ਪੰਜਾਬ ਵਿੱਚ ਜਿਥੇ ਆਰਮੀ ਦੇ ਸਕੂਲਾਂ ਵਿੱਚ ਪੰਜਾਬੀ ਲਾਜ਼ਮੀ ਕੀਤੀ ਗਈ ਹੈ ਜਿਸ ਦੀ ਮੰਗ-ਇਕ ਅਧਿਆਪਕ ਵੱਲੋਂ ਕਾਫੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਜਿਸ ਵਾਸਤੇ ਉਸ ਵੱਲੋਂ ਅਪੀਲ ਕੀਤੀ ਗਈ ਸੀ। ਉਥੇ ਹੀ ਆਰਮੀ ਸਕੂਲ ਦੇ ਵਿਚ ਕਈ ਖੇਤਰੀ ਭਾਸ਼ਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਇੱਥੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਦਿੱਲੀ ਤੋਂ ਸਾਹਮਣੇ ਆਈ ਹੈ । ਜਿੱਥੇ ਸਕੂਲ ਵਿਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਸਕੂਲਾ ਦੇ ਹੱਕ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਜਰਮਨ ਭਾਸ਼ਾ ਸਿਖਾਏ ਜਾਣ ਦੇ ਸਮਝੌਤੇ ਤੇ ਦਸਤਖ਼ਤ ਕੀਤੇ ਗਏ ਹਨ। ਜਿੱਥੇ ਹੁਣ ਇਸ ਸਮਝੌਤੇ ਦੇ ਤਹਿਤ ਦਿੱਲੀ ਦੇ ਸਰਕਾਰੀ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਰਮਨ ਭਾਸ਼ਾ ਦੀ ਸਿਖਲਾਈ ਵੀ ਦਿੱਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤੇ ਉਪ ਮੁੱਖ ਮੰਤਰੀ ਨੇ ਦੱਸਿਆ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਨਵੀਂ ਸੰਸਕ੍ਰਿਤੀ ਨਾਲ ਜਾਣੂ ਕਰਵਾਉਣ ਵਾਸਤੇ ਜਰਮਨ ਵਿੱਚ ਮੌਜੂਦ ਸਾਰੇ ਲੋਕਾਂ ਪੰਜਾਬ ਨੂੰ ਸਹਿਯੋਗ ਕਰ ਰਹੇ ਹਨ, ਜਿਸ ਨਲ ਵਿਦਿਆਰਥੀਆਂ ਨੂੰ ਅੱਗੇ ਜਾ ਕੇ ਭਵਿੱਖ ਵਿੱਚ ਚੰਗੇ ਮੌਕੇ ਮਿਲ ਸਕਣ।


                                       
                            
                                                                   
                                    Previous Postਪੰਜਾਬ ਦੇ ਇਸ ਜਿਲ੍ਹੇ ਚ ਹਰੇਕ ਸਨਿਚਰਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਲਈ ਹੋ ਗਿਆ ਇਹ ਐਲਾਨ
                                                                
                                
                                                                    
                                    Next Postਮਸ਼ਹੂਰ ਖਿਡਾਰੀ ਸੰਦੀਪ ਨੰਗਲ ਅੰਬੀਆ ਤੋਂ ਬਾਅਦ ਇਸ ਵੱਡੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ
                                                                
                            
               
                            
                                                                            
                                                                                                                                            
                                    
                                    
                                    




