BREAKING NEWS
Search

ਇਹਨਾਂ ਲੋਕਾਂ ਲਈ ਹੋਇਆ ਇਥੇ ਵੱਡਾ ਐਲਾਨ – ਧੀ ਦੇ ਵਿਆਹ ਤੇ ਮਿਲੇਗਾ 21000 ਰੁਪਏ ਸ਼ਗਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਰਕਾਰੀ ਨੌਕਰੀ ਕਰਨ ਵਾਲੇ ਕਰਮਚਾਰੀਆਂ ਵਾਸਤੇ ਬਹੁਤ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹਨ। ਜਿਸ ਦਾ ਫਾਇਦਾ ਉਨ੍ਹਾਂ ਨੂੰ ਵੱਖ-ਵੱਖ ਯੋਜਨਾਵਾਂ ਦੇ ਤਹਿਤ ਹੋ ਸਕੇ। ਜਿਸ ਵਾਸਤੇ ਸਰਕਾਰ ਵੱਲੋਂ ਸਮੇਂ ਸਮੇਂ ਦੇ ਅਨੁਸਾਰ ਇਹਨਾਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਕਈ ਤਬਦੀਲੀਆਂ ਵੀ ਕੀਤੀਆਂ ਜਾਂਦੀਆਂ ਹਨ। ਉਥੇ ਹੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਵਿੱਤੀ ਸਹਾਇਤਾ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਮੁੱਖ ਰੱਖਦੇ ਹੋਏ ਵੀ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਜਿੱਥੇ ਕਈ ਕਰਮਚਾਰੀ ਵੱਖ ਵੱਖ ਹਾਦਸਿਆਂ ਦੇ ਵਿਚ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ।

ਉਥੇ ਹੀ ਪਿੱਛੋਂ ਉਨ੍ਹਾਂ ਦੇ ਪਰਵਾਰ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਪਰਿਵਾਰ ਨੂੰ ਦੇਖਣੀਆਂ ਪੈਂਦੀਆਂ ਹਨ। ਹੁਣ ਇਨ੍ਹਾਂ ਲੋਕਾਂ ਨੇ ਇੱਥੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਥੇ ਧੀ ਦੇ ਵਿਆਹ ਤੇ 21 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਚੀਫ਼ ਐਗਜ਼ੀਕਿਊਟਿਵ ਅਫਸਰ ਜਸਪਾਲ ਗਰਗ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹਾਊਸਿੰਗ ਬੋਰਡ ਇੰਪਲਾਇਜ਼ ਵੈਲਫੇਅਰ ਸੋਸਾਇਟੀ ਦੀ ਬੈਠਕ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਈ ਅਹਿਮ ਫੈਸਲੇ ਕੀਤੇ ਗਏ ਹਨ। ਇਸ ਮੀਟਿੰਗ ਦੇ ਵਿੱਚ ਜਿਥੇ ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰ ਸ਼ਾਮਲ ਹੋਏ।

ਉਥੇ ਹੀ ਉਨ੍ਹਾਂ ਨੇ ਦੱਸਿਆ ਕਿ ਜਿੱਥੇ ਵੈਲਫੇਅਰ ਫੰਡ ਲਈ ਸੀ ਐਚ ਬੀ ਦੇ ਮੁਲਾਜ਼ਮਾਂ ਦੀ ਤਨਖਾਹ ਵਿੱਚੋਂ ਹਰ ਮਹੀਨੇ ਸੌ ਰੁਪਏ ਕੱਟੇ ਜਾਂਦੇ ਹਨ। ਉਸ ਦਾ ਫਾਇਦਾ ਉਹਨਾਂ ਦੇ ਪਰਿਵਾਰਾਂ ਨੂੰ ਹੋਣਾ ਚਾਹੀਦਾ ਹੈ। ਜਿਸ ਵਾਸਤੇ ਫੈਸਲਾ ਕੀਤਾ ਗਿਆ ਹੈ ਕਿ ਅਗਰ ਕਿਸੇ ਵੀ ਮੁਲਾਜ਼ਮ ਦਾ ਕਿਸੇ ਕਾਰਨ ਦਿਹਾਂਤ ਹੋ ਜਾਂਦਾ ਹੈ ਤਾਂ ਉਸ ਪਰਿਵਾਰ ਦੀ ਜਿੱਥੇ ਆਰਥਿਕ ਸਹਾਇਤਾ ਵੈਲਫੇਅਰ ਫੰਡ ਵਿੱਚੋਂ 50 ਹਜ਼ਾਰ ਰੁਪਏ ਦੇ ਕੇ ਕੀਤੀ ਜਾਂਦੀ ਸੀ, ਉਸ ਨੂੰ ਹੁਣ ਵਧਾ ਕੇ ਇਕ ਲੱਖ ਰੁਪਏ ਕੀਤਾ ਗਿਆ ਹੈ।

ਇਸ ਤਰਾਂ ਹੀ ਦਿਹਾਂਤ ਹੋਣ ਵਾਲੇ ਮੁਲਾਜ਼ਮ ਦੇ ਪਰਵਾਰ ਵਿੱਚ ਬੇਟੀ ਦੇ ਵਿਆਹ ਤੇ ਦਿੱਤਾ ਜਾਣ ਵਾਲਾ 11 ਹਜ਼ਾਰ ਸ਼ਗਨ ਵੀ ਅੱਜ ਦੀ ਮੀਟਿੰਗ ਵਿੱਚ ਵਧਾ ਦਿੱਤਾ ਗਿਆ ਹੈ। ਹੁਣ ਇਹ ਸ਼ਗਨ ਬੇਟੀ ਦੇ ਵਿਆਹ ਤੇ 21 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਤਰ੍ਹਾਂ ਹੀ ਲੜਕੀ ਦਾ ਵਿਆਹ ਹੋਣ ਤੇ 11 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾਵੇਗਾ। ਇਸ ਨਾਲ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਮਿਲੇਗੀ।