BREAKING NEWS
Search

ਕਈ ਦਿਨਾਂ ਤੋਂ ਹਸਪਤਾਲ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਹੁਣੇ ਹੁਣੇ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦਾ ਜੋਰ ਹੈ , ਹਰ ਇੱਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ , ਸਿਆਸੀ ਲੀਡਰ ਇੱਕ ਦੂਜੇ ਤੇ ਇਲਜ਼ਾਮ ਵੀ ਲਗਾਤਾਰ ਲਗਾ ਰਹੇ ਨੇ , ਹਰ ਪਾਸੇ ਸਿਆਸਤ ਦਾ ਹੀ ਰੰਗ ਵੇਖਣ ਨੂੰ ਮਿਲ ਰਿਹਾ ਹੈ । ਜਿਸ ਤੇ ਪੂਰੇ ਪੰਜਾਬ ਵਾਸੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਕਾਂਗਰਸ ਪਾਰਟੀ ਦੇ ਸੀਨੀਅਰ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਤਾਂ , ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦਾ ਦਿੱਲੀ ਦੇ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਹੈ । ਉਨ੍ਹਾਂ ਦੇ ਸਿਹਤ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸੀ । ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਬਹੁਤ ਸਾਰੇ ਸਿਆਸੀ ਲੀਡਰਾਂ ਸਮੇਤ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਵੀ ਉਨ੍ਹਾਂ ਦੇ ਠੀਕ ਹੋਣ ਦੀ ਮਨੋਕਾਮਨਾ ਕੀਤੀ ਵੀ ਕੀਤੀ ਗਈ ਸੀ ।

ਤੇ ਇਸੇ ਵਿਚਕਾਰ ਹੁਣ ਹਸਪਤਾਲ ਦੇ ਵਿੱਚ ਦਾਖ਼ਲ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਸਿਹਤ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਜਿਸ ਦੇ ਚੱਲਦੇ ਹੁਣ ਦੇਸ਼ ਦੇ ਵਿੱਚ ਖਲਬਲੀ ਜਿਹੀ ਮਚੀ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਕਈ ਦਿਨਾਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਦੇ ਵਿੱਚ ਦਾਖ਼ਲ ਡਾ ਮਨਮੋਹਨ ਸਿੰਘ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ । ਕਾਫ਼ੀ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਸੀ ਤੇ ਹੁਣ ਉਨ੍ਹਾਂ ਦੀ ਸਿਹਤ ਤੇ ਵਿਚ ਕਾਫੀ ਸੁਧਾਰ ਹੋ ਚੁੱਕਿਆ ਹੈ ਜਿਸ ਦੇ ਚੱਲਦੇ ਹੁਣ ਏਮਜ਼ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਮਿਲ ਚੁੱਕੀ ਹੈ ।

ਹੁਣ ਡਾ ਮਨਮੋਹਨ ਸਿੰਘ ਜੋ ਕਾਂਗਰਸ ਦੇ ਸੀਨੀਅਰ ਨੇਤਾ ਹਨ ਉਹ ਹੁਣ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾਣਗੇ । ਪਰਿਵਾਰ ਦੇ ਵਿੱਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ਤੇ ਜਿਵੇਂ ਜਿਵੇਂ ਹੁਣ ਇਸ ਖ਼ਬਰ ਬਾਰੇ ਦੇਸ਼ਵਾਸੀਆਂ ਨੂੰ ਪਤਾ ਚੱਲ ਰਿਹਾ ਹੈ ਉਨ੍ਹਾਂ ਦੇ ਵੱਲੋਂ ਵੀ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਡਾ ਮਨਮੋਹਨ ਸਿੰਘ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਸੀ ਕਿਉਂਕਿ ਡਾ ਮਨਮੋਹਨ ਸਿੰਘ ਡੇਂਗੂ ਦੀ ਬੀਮਾਰੀ ਦੇ ਨਾਲ ਪੀੜਤ ਸਨ ।

ਹਸਪਤਾਲ ਪ੍ਰਸ਼ਾਸਨ ਦੇ ਵੱਲੋਂ ਵੀ ਲਗਾਤਾਰ ਹੀ ਡਾ ਮਨਮੋਹਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਸੀ । ਪਰ ਹੁਣ ਇਕ ਬੇਹੱਦ ਹੀ ਖੁਸ਼ੀ ਭਰੀ ਖਬਰ ਸਾਹਮਣੇ ਆਈ ਹੈ ਕਿ ਡਾ ਮਨਮੋਹਨ ਸਿੰਘ ਨੇ ਹੁਣ ਡੇਂਗੂ ਦੀ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ ਤੇ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਹੋ ਗਿਆ ਹੈ ਤੇ ਉਨ੍ਹਾਂ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ । ਹਾਲਾਂਕਿ ਇਥੇ ਕੁਝ ਦਿਨ ਪਹਿਲਾਂ ਮਨਮੋਹਨ ਸਿੰਘ ਦੇ ਦੇਹਾਂਤ ਨੂੰ ਲੈ ਕੇ ਵੀ ਝੂਠੀਆਂ ਖ਼ਬਰਾਂ ਫੈਲਾਈਆਂ ਗਈਆਂ ਸਨ’ ਜਿਸ ਦੀ ਪੁਸ਼ਟੀ ਪਾਤੇ ਵਿੱਚ ਹੋ ਚੁੱਕੀ ਗਈ ਸੀ ਤੇ ਹੁਣ ਦੇਸ਼ਵਾਸੀਆਂ ਦੇ ਵਿੱਚ ਵੀ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਦੇਸ਼ ਦੇ ਇਕ ਦਿੱਗਜ ਨੇਤਾ ਨੇ ਡੇਂਗੂ ਵਰਗੀ ਬੀਮਾਰੀ ਨੂੰ ਵੀ ਮਾਤ ਦੇ ਦਿੱਤੀ ਹੈ ।