BREAKING NEWS
Search

ਕਨੇਡਾ ਗਏ ਨੂੰ ਹਜੇ 2 ਹਫਤੇ ਹੀ ਹੋਏ ਪਰ ਵਾਪਰ ਗਿਆ ਇਹ ਭਾਣਾ, ਕਿਸੇ ਨੂੰ ਨਹੀਂ ਆ ਰਹੀ ਸਮਝ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨੌਜਵਾਨਾਂ ਵੱਲੋਂ ਜਿੱਥੇ ਬਿਹਤਰੀਨ ਭਵਿੱਖ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਪੜ੍ਹਾਈ ਦੇ ਨਾਲ ਨਾਲ ਕੰਮ ਕਰਦੇ ਹਨ। ਜਿਸ ਸਦਕਾ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ। ਜਿਥੇ ਵਿਦੇਸ਼ਾਂ ਵਿੱਚ ਗਏ ਨੌਜਵਾਨਾਂ ਨੂੰ ਉਥੇ ਤੱਕ ਪਹੁੰਚਾਉਣ ਲਈ ਮਾਪਿਆਂ ਵੱਲੋਂ ਆਪਣੀਆਂ ਜ਼ਮੀਨਾਂ ਤੱਕ ਵੀ ਵੇਚ ਦਿੱਤੀਆਂ ਜਾਂਦੀਆਂ ਹਨ। ਉੱਥੇ ਹੀ ਫਿਰ ਉਨ੍ਹਾਂ ਦੀ ਸੁੱਖ ਸ਼ਾਂਤੀ ਵਾਸਤੇ ਵੀ ਹਰ ਵਕਤ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਭੇਜਣ ਵਾਲੇ ਮਾਪਿਆਂ ਵੱਲੋਂ ਬਾਅਦ ਵਿੱਚ ਆਪਣੇ ਪੁੱਤਰਾਂ ਦੀ ਰਾਹ ਤੱਕੀ ਜਾਂਦੀ ਹੈ ਕਿ ਉਨ੍ਹਾਂ ਦੇ ਪੁੱਤਰ ਕਦੋਂ ਮੁੜ ਆਵਣਗੇ, ਉਥੇ ਹੀ ਵਿਦੇਸ਼ਾਂ ਵਿੱਚ ਵਾਪਰਨ ਵਾਲੇ ਬਹੁਤ ਸਾਰੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ।

ਹੁਣ ਦੋ ਹਫ਼ਤੇ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਨਾਲ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਹਨਾਂ ਦਾ 22 ਸਾਲਾ ਪੁੱਤਰ ਹਰਕਮਲ ਉਰਫ ਹਨੀ ਟਰਾਲੇ ਵਿਚ ਆਪਣੇ ਦੋਸਤਾਂ ਨਾਲ ਕਿਤੇ ਜਾ ਰਿਹਾ ਸੀ।

ਜਿੱਥੇ ਉਸ ਦੀ ਸਿਹਤ ਖਰਾਬ ਹੋਣ ਤੇ ਉਸ ਦੇ ਦੋਸਤਾਂ ਵੱਲੋਂ ਉਸਨੂੰ ਟਰਾਲੇ ਵਿਚ ਇਕੱਲੇ ਛੱਡ ਦਿੱਤਾ ਗਿਆ, ਤੇ ਸਾਰੇ ਦੋਸਤ ਆਪ ਉਥੋਂ ਚਲੇ ਗਏ। ਉੱਥੇ ਹੀ ਨੌਜਵਾਨ ਦੀ ਸਿਹਤ ਖਰਾਬ ਹੋਣ ਦੇ ਚੱਲਦੇ ਹੋਏ ਉਸ ਦੀ ਮੌਤ ਹੋ ਗਈ। ਉਸਦੀ ਮੌਤ ਦਾ ਉਸ ਸਮੇਂ ਪਤਾ ਲੱਗਾ ਜਦੋਂ ਕੈਨੇਡਾ ਦੀ ਪੁਲਸ ਵੱਲੋਂ ਟਰਾਲੇ ਵਿੱਚੋਂ ਨੌਜਵਾਨ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਹੀ ਮ੍ਰਿਤਕ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਜਾਣਕਾਰੀ ਸਾਹਮਣੇ ਆਵੇਗੀ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਦੋ ਹਫਤੇ ਪਹਿਲਾਂ ਹੀ ਰੁਜ਼ਗਾਰ ਦੀ ਖਾਤਰ ਕੈਨੇਡਾ ਗਿਆ ਸੀ। ਨੌਜਵਾਨ ਦੀ ਹੋਈ ਮੌਤ ਦੀ ਖਬਰ ਮਿਲਦੇ ਹੀ ਉਸਦੇ ਪਿੰਡ ਰੌਤਾ ਵਿਚ ਸੋਗ ਦੀ ਲਹਿਰ ਫੈਲ ਗਈ ਹੈ।