BREAKING NEWS
Search

ਕਨੇਡਾ ਤੋਂ PR ਦੇ ਬਾਰੇ ਚ ਆਈ ਇਹ ਵੱਡੀ ਖਬਰ – ਲੋਕਾਂ ਚ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ ਤੇ ਉਸ ਸੁਪਨੇ ਨੂੰ ਸਾਕਾਰ ਕਰਨ ਲਈ ਕਾਨੂੰਨੀ ਅਤੇ ਗੈਰਕਾਨੂੰਨੀ ਰਸਤੇ ਵੀ ਅਪਣਾਏ ਜਾਂਦੇ ਹਨ। ਦੇਸ਼ ਅੰਦਰ ਵੱਧ ਰਹੀ ਬੇਰੁਜ਼ਗਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਵਿਦੇਸ਼ਾਂ ਵਿੱਚ ਜਾ ਕੇ ਵੀ ਨੌਜਵਾਨਾਂ ਨੂੰ ਭਾਰੀ ਮਿਹਨਤ ਅਤੇ ਮੁਸ਼ੱਕਤ ਤੋਂ ਬਾਅਦ ਕਾਮਯਾਬੀ ਹਾਸਲ ਹੋ ਜਾਂਦੀ ਹੈ। ਉਥੋਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਵਧੀਆ ਮੌਕੇ ਮੁਹਈਆ ਕੀਤੇ ਜਾ ਸਕਣ।

ਕੈਨੇਡਾ ਵਿੱਚ ਹੁਣ ਵੋਟਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਭਰਮਾਇਆ ਜਾ ਸਕੇ। ਕੈਨੇਡਾ ਤੋਂ ਪੀ ਆਰ ਬਾਰੇ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਲੋਕਾਂ ਵਿੱਚ ਚਿੰਤਾ ਦਿਖਾਈ ਦੇ ਰਹੀ ਹੈ। ਕਰੋਨਾ ਪਾਬੰਦੀਆਂ ਦੇ ਕਾਰਨ ਜਿੱਥੇ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਜਿਥੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੀ ਆਰ ਦੀਆਂ ਅਰਜ਼ੀਆਂ ਲਈ ਐਲਾਨ ਕੀਤਾ ਗਿਆ ਸੀ। ਉਥੇ ਹੀ ਇਨ੍ਹਾਂ ਅਰਜ਼ੀਆਂ ਦਾ ਬੈਕਲਾਗ ਪੌਣੇ ਚਾਰ ਲੱਖ ਤੋਂ ਉਪਰ ਹੋ ਗਿਆ ਹੈ। ਜਦ ਕਿ 3 ਲੱਖ 70 ਹਜ਼ਾਰ ਪ੍ਰਵਾਸੀ ਸਿਟੀਜਨਸ਼ਿਪ ਵਿੱਚ ਲੱਗੇ ਹੋਏ ਹਨ।

ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੀ ਖਾਤਰ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪਰਵਾਸੀਆਂ ਦਾ ਮਸਲਾ ਚੋਣਾਂ ਵਿਚ ਚਰਚਾ ਦਾ ਵਿਸ਼ਾ ਨਹੀਂ ਬਣ ਸਕਿਆ। ਕਿਉਂਕਿ ਬਹੁਤ ਸਾਰੇ ਅਜਿਹੇ ਪ੍ਰਵਾਸੀ ਹਨ ਜੋ ਕਈ ਸਾਲਾਂ ਤੋਂ ਆਪਣੇ ਪਰਿਵਾਰਾਂ ਤੋਂ ਦੂਰ ਹਨ ਅਤੇ ਉਨ੍ਹਾਂ ਨੂੰ ਕੈਨੇਡਾ ਵਿੱਚ ਸਫਲਤਾ ਹਾਸਲ ਕਰਨ ਲਈ ਲੰਮੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਕੈਨੇਡਾ ਦੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਸਮੇਂ ਜਿਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਇਮੀਗਰੇਸ਼ਨ ਦੀਆਂ ਨੀਤੀਆਂ ਬਾਰੇ ਮਾਮੂਲੀ ਜ਼ਿਕਰ ਕੀਤਾ ਗਿਆ ਹੈ।

ਉਥੇ ਹੀ ਟਰਾਂਟੋ ਵਿੱਚ ਨੈਨੀ ਵਜੋਂ ਕੰਮ ਕਰ ਰਹੀ ਇਕ ਪੰਜਾਬਣ ਵੱਲੋਂ ਦੱਸਿਆ ਗਿਆ ਹੈ ਕਿ ਉਹ ਪਿਛਲੇ 5 ਸਾਲਾਂ ਤੋਂ ਆਪਣੇ ਪਰਿਵਾਰ ਤੋਂ ਦੂਰ ਹੈ ਅਤੇ 2016 ਵਿੱਚ ਕੈਨੇਡਾ ਆਈ ਸੀ। ਜਿੱਥੇ ਉਸ ਨੂੰ ਹੁਣ 18 ਅਗਸਤ ਨੂੰ ਪੀ ਆਰ ਹਾਸਲ ਹੋਈ ਹੈ। ਉਥੇ ਹੀ ਉਸ ਨੇ ਕਿਹਾ ਕਿ ਸਰਕਾਰ ਵੱਲੋਂ ਸਾਡੇ ਵਰਗੇ ਲੋਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਕਿਉਂਕਿ ਅਸੀਂ ਵੋਟ ਦਾ ਅਧਿਕਾਰ ਨਹੀਂ ਰੱਖਦੇ। ਜਿਸ ਘਰ ਕੱਚੇ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਕਿਉਂਕਿ ਸਿਆਸੀ ਪਾਰਟੀਆਂ ਵੱਲੋਂ ਕੈਨੇਡਾ ਦੇ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਸੁਧਾਰ ਲਈ ਕੋਈ ਵੀ ਯੋਜਨਾ ਪੇਸ਼ ਨਹੀਂ ਕੀਤੀ ਜਾ ਰਹੀ।