ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਕਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਵਿੱਚ ਕੋਰੋਨਾ ਟੀਕਾਕਰਣ ਨੂੰ ਵਧਾ ਦਿਤਾ ਗਿਆ ਹੈ। ਉਥੇ ਹੀ ਕਰੋਨਾ ਦੇ ਨਵੇਂ ਵਾਇਰਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਬੂਸਟਰ ਡੋਜ਼ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿੱਥੇ ਅਮਰੀਕਾ ਕਨੇਡਾ ਵਿੱਚ ਲਗਾਤਾਰ ਨਵੇਂ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਹੈ। ਹਸਪਤਾਲ ਵਿੱਚ ਜਿੱਥੇ ਸਟਾਫ ਦੀ ਕਮੀ ਹੋ ਰਹੀ ਹੈ ਉੱਥੇ ਹੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਦੇਖਭਾਲ ਕਰਨਾ ਵੀ ਇੱਕ ਵੱਡੀ ਚੁਣੌਤੀ ਸਾਬਤ ਹੋ ਰਿਹਾ ਹੈ। ਅਮਰੀਕਾ ਤੇ ਕੈਨੇਡਾ ਵਿੱਚ ਜਿੱਥੇ ਬਹੁਤ ਜ਼ਿਆਦਾ ਲੋਕ ਇਸ ਨਵੇਂ ਵਾਇਰਸ ਦੀ ਚਪੇਟ ਵਿਚ ਆ ਰਹੇ ਹਨ।

ਉਥੇ ਹੀ ਇਨ੍ਹਾਂ ਦੇਸ਼ਾਂ ਵੱਲੋਂ ਟੀਕਾਕਰਨ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬੂਸਟਰ ਡੋਜ਼ ਲੈਣ ਲਈ ਵੀ ਅਪੀਲ ਕੀਤੀ ਜਾ ਰਹੀ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਦੀ ਫੋਟੋ ਪਾ ਕੇ ਖੁਦ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਬੂਸਟਰ ਡੋਜ਼ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ ਜੋ ਕਿ ਕੈਨੇਡਾ ਅਮਰੀਕਾ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ covid 19 ਦੀ ਬੂਸਟਰ ਡੋਜ਼ ਲਗਵਾਈ ਗਈ ਹੈ।

ਕੈਨੇਡਾ ਦੇ ਸਾਰੇ ਸੂਬੇ ਜਿਥੇ ਬੂਸਟਰ ਡੋਜ਼ ਪ੍ਰਦਾਨ ਕਰਨ ਦੀ ਦੌੜ ਵਿੱਚ ਲੱਗੇ ਹੋਏ ਹਨ। ਉਥੇ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅੱਜ ਸਵੇਰ ਦੇ ਸਮੇਂ ਉਹ ਇੱਕ ਫਾਰਮੈਸੀ ਵਿੱਚ ਬੂਸਟਰ ਡੋਜ਼ ਲਗਵਾਈ ਗਈ , ਜਿਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਵੀ ਉਸ ਕਤਾਰ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਵੱਲੋਂ ਅੱਜ ਬੂਸਟਰ ਡੋਜ਼ ਲਗਵਾਈ ਗਈ ਹੈ।

ਪ੍ਰਧਾਨਮੰਤਰੀ ਦੇ ਡੋਜ਼ ਲਗਵਾਉਣ ਦੀ ਤਿਆਰੀ ਕੀਤੀ ਗਈ ਸੀ ਉਥੇ ਹੀ ਅੱਠ ਵਜੇ ਦੇ ਕਰੀਬ ਉਹ ਹਸਪਤਾਲ਼ ਪਹੁੰਚੇ ਸਨ ਉਨ੍ਹਾਂ ਵੱਲੋਂ ਫਾਰਮਾਸਿਸਟ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਤੋਂ ਬਾਅਦ ਆਪਣੇ ਟੀਕਾਕਰਨ ਕਰਵਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਲੋਕਾਂ ਨੂੰ ਨਵੇਂ ਵਾਇਰਸ ਦੀ ਚਪੇਟ ਵਿੱਚ ਆਉਣ ਤੋਂ ਬਚਣ ਲਈ ਆਪਣੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਗਈ।


                                       
                            
                                                                   
                                    Previous Postਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਨੂੰ ਲੈ ਕੇ ਆਈ ਇਹ ਵੱਡੀ ਖਬਰ ਸਿੱਖ ਸੰਗਤਾਂ ਚ ਰੋਸ
                                                                
                                
                                                                    
                                    Next Postਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆ ਗਿਆ ਇਹ ਵੱਡਾ ਬਿਆਨ PM ਮੋਦੀ ਦੇ ਪੰਜਾਬ ਦੌਰੇ ਤੇ ਰੱਦ ਹੋਈ ਰੈਲੀ ਨੂੰ ਲੈ ਕੇ
                                                                
                            
               
                            
                                                                            
                                                                                                                                            
                                    
                                    
                                    



