ਆਈ ਤਾਜ਼ਾ ਵੱਡੀ ਖਬਰ 

ਦੱਖਣੀ ਅਫ਼ਰੀਕਾ ਵਿਚ ਸਾਹਮਣੇ ਆਏ ਕਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਇਨ੍ਹਾਂ ਦੇਸ਼ਾਂ ਦੀ ਯਾਤਰਾ ਕਰਕੇ ਆਉਣ ਵਾਲੇ ਯਾਤਰੀਆਂ ਉਪਰ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਕਰੋਨਾ ਦੇ ਕਾਰਨ ਹੀ ਵਿਦੇਸ਼ਾਂ ਵਿਚ ਪੜਾਈ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਵਿਦਿਆਰਥੀਆਂ ਨੂੰ ਜਿਥੇ ਪੜ੍ਹਾਈ ਦੇ ਤੌਰ ਤੇ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਉਥੇ ਹੀ ਕਰੋਨਾ ਦੇ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਪੜਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਹੁਣ ਕੈਨੇਡਾ ਸਟੱਡੀ ਕਰਨ ਜਾਣ ਵਾਲੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਹੁਣ ਵਿਦੇਸ਼ਾਂ ਤੋਂ ਪੜ੍ਹਾਈ ਕਰਨ ਲਈ ਆਉਣ ਵਾਲੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਆਪਣੇ ਦੇਸ਼ਾਂ ਵਿਚ ਰਹਿ ਕੇ ਹੀ ਆਨਲਾਈਨ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਆ ਕੇ ਵਰਕ ਪਰਮਿਟ ਲੈਣ ਵਿੱਚ ਸੋਧ ਕਰ ਦਿੱਤੀ ਗਈ ਹੈ। ਜਿੱਥੇ ਹੁਣ ਵਿਦਿਆਰਥੀਆਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਥੇ ਹੀ ਇਮੀਗ੍ਰੇਸ਼ਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀਆਂ ਸਹੂਲਤਾਂ ਲਈ ਵਰਕ ਪਰਿਮਟ ਸ਼ਰਤਾ ਦਾ ਲਚਕਦਾਰ ਹੋਣਾ ਵੀ ਜ਼ਰੂਰੀ ਹੈ। ਕੈਨੇਡਾ ਸਰਕਾਰ ਵੱਲੋਂ ਇਹ ਸਮੇਂ ਸੀਮਾ ਪਹਿਲਾ 31 ਦਸੰਬਰ 2021 ਤੱਕ ਲਈ ਲਾਗੂ ਕੀਤੀ ਗਈ ਸੀ। ਹੁਣ ਫਿਰ ਤੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਵਿਦਿਆਰਥੀਆਂ ਵਾਸਤੇ ਇਸ ਯੋਜਨਾ ਨੂੰ 31 ਅਗਸਤ 2022 ਤੱਕ ਲਈ ਜਾਰੀ ਕੀਤਾ ਗਿਆ ਹੈ।

ਓਪਨ ਵਰਕ ਪਰਮਿਟ ਲੈਣ ਦੇ ਯੋਗ ਉਨ੍ਹਾਂ ਵਿਦਿਆਰਥੀਆਂ ਨੂੰ ਸਮਝਿਆ ਜਾਵੇਗਾ ਜੋ ਇਸ ਸਮੇਂ ਸੀਮਾ ਤੱਕ ਕੈਨੇਡਾ ਆਉਣਗੇ, ਜੋ ਉਸ ਸਮੇਂ ਤੱਕ ਆਪਣੇ ਦੇਸ਼ ਅੰਦਰ ਰਹਿ ਕੇ ਹੀ ਆਪਣੇ ਘਰ ਤੋਂ ਆਨਲਾਈਨ ਪੜ੍ਹਾਈ ਕਰਨਗੇ। ਉਨ੍ਹਾਂ ਵਿਦਿਆਰਥੀਆਂ ਦੀਆਂ ਅਰਜ਼ੀਆਂ ਨੂੰ ਸਵੀਕਾਰ ਕੀਤਾ ਜਾਵੇਗਾ, ਕੀਤੀ ਗਈ ਇਸ ਸੋਧ ਤੋਂ ਬਾਅਦ ਉਹ ਵਿਦਿਆਰਥੀ ਹੀ ਆਪਣੇ ਪਤੀ, ਪਤਨੀ ਨੂੰ ਕਨੇਡਾ ਨਹੀਂ ਬੁਲਾ ਸਕਣਗੇ ਜੋ ਵਰਕ ਪਰਮਿਟ ਲਈ ਯੋਗ ਨਹੀਂ ਹੋਣਗੇ। ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਇਹ ਐਲਾਨ ਕਰਕੇ ਵਿਦਿਆਰਥੀਆਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਖੌਫਨਾਕ ਹਾਦਸੇ ਚ ਹੋਈਆਂ 3 ਮੌਤਾਂ ਅਤੇ ਕਈ ਜਖਮੀ
                                                                
                                
                                                                    
                                    Next Postਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਕਰਕੇ ਕੀਤਾ ਇਹ ਕੰਮ – ਸਾਰੇ ਪਾਸੇ ਹੋਈ ਚਰਚਾ
                                                                
                            
               
                            
                                                                            
                                                                                                                                            
                                    
                                    
                                    



