BREAKING NEWS
Search

ਕਬੱਡੀ ਖੇਡਦੇ ਨੌਜਵਾਨ ਮੁੰਡਾ ਹੋਇਆ ਸੀ ਜ਼ਖਮੀ, ਇਲਾਜ ਦੌਰਾਨ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਹਸਤੀਆਂ ਇਸ ਮਹਾਮਾਰੀ ਦੀ ਚਪੇਟ ਵਿਚ ਆ ਗਈਆਂ, ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਨਾਲ ਆਪਣੀ ਜ਼ਿੰਦਗੀ ਦੀ ਜੰਗ ਜਿੱਤ ਲਈ ਗਈ, ਉਥੇ ਹੀ ਬਹੁਤ ਸਾਰੀਆਂ ਹਸਤੀਆਂ ਇਸ ਭਿਆਨਕ ਕਰੋਨਾ ਮਹਾਂਮਾਰੀ ਦੇ ਨਾਲ ਆਪਣੀ ਜਿੰਦਗੀ ਦੀ ਇਸ ਜੰਗ ਨੂੰ ਹਾਰ ਗਈਆਂ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਅਤੇ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਦੀ ਜਾਨ ਜਾ ਰਹੀ ਹੈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ।

ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਨੇ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਵਾਪਰਨ ਵਾਲੇ ਵੱਖ-ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਖਿਡਾਰੀ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਹੁਣ ਇਥੇ ਕਬੱਡੀ ਖੇਡਦੇ ਹੋਏ ਨੌਜਵਾਨ ਦੇ ਜ਼ਖਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦ ਸਮਾਚਾਰ ਛੱਤੀਸਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਕਬੱਡੀ ਖਿਡਾਰੀ ਦੀ ਮੌਤ ਹੋਣ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸ ਦੇਈਏ ਕਿ ਛੱਤੀਸਗੜ੍ਹ ਵਿੱਚ ਕਰਵਾਈਆਂ ਜਾਣ ਵਾਲੀਆਂ ਉਲੰਪਿਕ ਖੇਡਾਂ ਦੇ ਦੌਰਾਨ 28 ਸਾਲਾ ਦੇ ਕਬੱਡੀ ਖਿਡਾਰੀ ਸਮਾਰੂ ਕੇਰਕੇਟਾ ਉਸ ਸਮੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ ਜਦੋਂ ਉਨ੍ਹਾਂ ਵੱਲੋਂ ਇਸ ਕਬੱਡੀ ਦੀ ਖੇਡ ਖੇਡੀ ਜਾ ਰਹੀ ਸੀ। ਜਿਸ ਦੀ ਰੀੜ੍ਹ ਦੀ ਹੱਡੀ ਵਿਚ ਸੱਟ ਲੱਗਣ ਦੇ ਕਾਰਨ ਗੰਭੀਰ ਜ਼ਖਮੀ ਹਾਲਤ ਵਿੱਚ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਾਏਗੜ੍ਹ ਦੇ ਜਿੰਦਲ ਹਸਪਤਾਲ ਵਿੱਚ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਇਸ ਖਿਡਾਰੀ ਨੂੰ ਇਕ ਮਹੀਨੇ ਹਸਪਤਾਲ ਵਿਚ ਜੇਰੇ ਇਲਾਜ ਰੱਖਿਆ ਗਿਆ ਸੀ। ਉੱਥੇ ਹੀ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਖਿਡਾਰੀ ਦੀ ਮੌਤ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਸੇ ਤਰਾਂ ਖੇਡਾਂ ਦੇ ਦੋਰਾਨ ਦੋ ਖਿਡਾਰੀਆਂ ਦੀ ਮੌਤ ਹੋ ਚੁੱਕੀ ਹੈ।