ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਖ਼ਰਾਬ ਸਿਹਤ ਕਾਰਨ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਚੱਲ ਰਿਹਾ ਹੈ । ਕੱਲ੍ਹ ਦੇਰ ਰਾਤ ਉਨ੍ਹਾਂ ਨੂੰ ਉਲਟੀਆਂ ਆਈਆਂ ਅਤੇ ਉਨ੍ਹਾਂ ਦੇ ਦਿਲ ਵਿੱਚ ਦਰਦ ਹੋ ਰਹੀ ਸੀ ਜਿਸਤੋਂ ਬਾਅਦ ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਵੇਖਦਿਆਂ ਹੋਇਆ ਮੁਹਾਲੀ ਦੇ ਫੌਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਇਸੇ ਵਿਚਾਲੇ ਹੁਣ ਕਾਂਗਰਸ ਪਾਰਟੀ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ।

ਕੋਰੋਨਾ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ । ਜਿੱਥੇ ਸੋਨੀਆ ਗਾਂਧੀ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ । ਉੱਥੇ ਹੀ ਇਸ ਬਾਬਤ ਗੱਲਬਾਤ ਕਰਦਿਆਂ ਹੋਇਆ ਪਾਰਟੀ ਦੇ ਬੁਲਾਰਿਆਂ ਵੱਲੋਂ ਘੋਸ਼ਣਾ ਕੀਤੀ ਗਈ ਹੈ ਕਿ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਤੇ ਨਿਗਰਾਨੀ ਹੇਠ ਹੈ । ਜ਼ਿਕਰਯੋਗ ਹੈ ਕਿ ਬੇਸ਼ੱਕ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਕੇਸ ਆਉਣੇ ਘੱਟ ਹੋ ਚੁੱਕੇ ਹਨ , ਪਰ ਅਜੇ ਵੀ ਇਹ ਮਹਾਂਮਾਰੀ ਆਪਣਾ ਕਹਿਰ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ । ਕਈ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਰਹੇ ਹਨ ।

ਇਸੇ ਲੜੀ ਤਹਿਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਏ । ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ । ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪਾਰਟੀ ਦੇ ਬੁਲਾਰਿਆਂ ਦੇ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਜਿਸ ਦੇ ਚਲਦੇ ਹੁਣ ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋਂ ਸੋਨੀਆ ਗਾਂਧੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ।


                                       
                            
                                                                   
                                    Previous Post42 ਘੰਟਿਆਂ ਤੋਂ ਬੋਰਵੈਲ ਚ ਡਿੱਗਾ 11 ਸਾਲਾਂ ਬੱਚਾ ਹਜੇ ਵੀ ਜਿਉਂਦਾ – ਖੁਦ ਕਰ ਰਿਹਾ ਬਚਾਅ ਕਾਰਜਾਂ ਚ ਮਦਦ
                                                                
                                
                                                                    
                                    Next Postਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ, ਵਿਗੜੀ ਜਿਆਦਾ  ਸਿਹਤ
                                                                
                            
               
                            
                                                                            
                                                                                                                                            
                                    
                                    
                                    



