BREAKING NEWS
Search

ਕਾਂਗਰਸ ਵਲੋਂ ਚੰਨੀ ਨੂੰ CM ਚਿਹਰਾ ਐਲਾਨਣ ਦੇ ਤੁਰੰਤ ਬਾਅਦ ਇਥੇ ਹੋਇਆ ਕੁਝ ਅਜਿਹਾ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਆਪਣੀ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਹਾਸਲ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ ਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਹੈਰਾਨ ਵੀ ਕਰਦੀਆਂ ਹਨ। ਕਾਂਗਰਸ ਪਾਰਟੀ ਵਿੱਚ ਜਿਥੇ ਪਿਛਲੇ ਕੁਝ ਸਮੇਂ ਤੋਂ ਆਪਸੀ ਕਾਟੋ ਕਲੇਸ਼ ਚਲਿਆ ਆ ਰਿਹਾ ਸੀ। ਉੱਥੇ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਸ਼ਸ਼ੋਪੰਜ ਵਾਲੀ ਸਥਿਤੀ ਬਣੀ ਹੋਈ ਸੀ। ਪਰ ਅੱਜ ਕਾਂਗਰਸ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ।

ਹੁਣ ਕਾਂਗਰਸ ਵਲੋਂ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਦੇ ਤੁਰੰਤ ਬਾਅਦ ਇਥੇ ਕੁਝ ਅਜਿਹਾ ਹੋਇਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਜਿੱਥੇ ਲੁਧਿਆਣਾ ਦੇ ਵਿੱਚ ਕਾਂਗਰਸ ਦੀ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੁੱਜੇ ਹੋਏ ਸਨ। ਉਥੇ ਹੀ ਉਨ੍ਹਾਂ ਵੱਲੋਂ ਇੱਕ ਕਮਰਾ ਬੰਦ ਮੀਟਿੰਗ ਕੀਤੀ ਗਈ ਅਤੇ ਉਸ ਤੋਂ ਪਿੱਛੋਂ ਉਨ੍ਹਾਂ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ।

ਰਾਹੁਲ ਗਾਂਧੀ ਵੱਲੋਂ ਇਸ ਐਲਾਨ ਕੀਤੇ ਜਾਣ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਮੁੱਖ ਮੰਤਰੀ ਚੰਨੀ ਦੇ ਚਿਹਰੇ ਦਾ ਐਲਾਨ ਹੁੰਦਿਆਂ ਹੀ ਅਜਨਾਲਾ ਵਿੱਚ ਆਤਸ਼ਬਾਜ਼ੀ ਕੀਤੀ ਗਈ ਹੈ। ਜਿੱਥੇ ਕਾਂਗਰਸੀ ਵਰਕਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਨਾਲ ਹੀ ਅਜਨਾਲੇ ਵਿੱਚ ਖ਼ੁਸ਼ੀ ਨਾਲ ਲੱਡੂ ਵੰਡੇ ਗਏ ਹਨ।

ਉਥੇ ਹੀ ਲੋਕਾਂ ਵੱਲੋਂ ਆਪਣੀ ਖੁਸ਼ੀ ਦਾ ਇਜ਼ਹਾਰ ਕਰਨ ਵਾਸਤੇ ਆਤਿਸ਼ਬਾਜ਼ੀ ਵੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਸ਼ਹਿਰ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਦੱਸਿਆ ਹੈ ਕਿ ਲੋਕਾਂ ਵੱਲੋਂ ਆਪਣੀ ਖੁਸ਼ੀ ਨੂੰ ਸਾਂਝਾ ਕੀਤਾ ਜਾ ਰਿਹਾ ਹੈ। ਜਿੱਥੇ ਅਜਨਾਲਾ ਦੇ ਭਰਾਤਾ ਜੁਗਰਾਜ ਸਿੰਘ ਅਜਨਾਲਾ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਇਸ ਖੁਸ਼ੀ ਨੂੰ ਮਨਾਇਆ ਜਾ ਰਿਹਾ ਹੈ।