ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਸਰਕਾਰ ਵੱਲੋਂ ਔਰਤਾਂ ਦੀਆਂ ਸਹੂਲਤਾਂ ਵਾਸਤੇ ਉਨ੍ਹਾਂ ਨੂੰ ਬੱਸਾਂ ਵਿਚ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਸਮੇਂ ਵੀ ਲਗਾਤਾਰ ਕਾਇਮ ਰੱਖਿਆ ਗਿਆ ਸੀ। ਉਸ ਤੋਂ ਬਾਅਦ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕੀਤੀ ਗਈ ਹੈ ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਲਾਗੂ ਕੀਤੀਆ ਨੀਤੀਆਂ ਵਿੱਚ ਤਬਦੀਲੀਆ ਆ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਪਣੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵੱਖ-ਵੱਖ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਵੀ ਕਰਕੇ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਹੁੰਦੇ ਹੀ ਆਪਣੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਹੁਣ ਕਾਂਗਰਸ ਵੱਲੋਂ ਪੰਜਾਬ ਦੀਆਂ ਬੱਸਾਂ ਔਰਤਾਂ ਨੂੰ ਦਿੱਤੀ ਸਹੂਲਤ ਬਾਰੇ ਆਮ ਆਦਮੀ ਪਾਰਟੀ ਵੱਲੋਂ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਦਾ ਗਠਨ ਹੋ ਚੁੱਕਾ ਹੈ। ਉੱਥੇ ਹੀ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਵੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ,ਹੁਣ ਮੰਤਰੀ ਲਾਲ ਜੀਤ ਸਿੰਘ ਭੁੱਲਰ ਟਰਾਂਸਪੋਰਟ ਵਿਭਾਗ ਦਾ ਜਾਇਜ਼ਾ ਲਿਆ ਹੈ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ।

ਜਿੱਥੇ ਉਨ੍ਹਾਂ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੀਆਂ ਸਰਕਾਰੀ ਬੱਸਾ ਵਿੱਚ ਜਿੱਥੇ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਕੀਤੀ ਗਈ ਸੀ। ਉਸ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਬੀੜਾ ਚੁੱਕਿਆ ਗਿਆ ਹੈ।

ਉੱਥੇ ਹੀ 40 ਕਿਲੋਮੀਟਰ ਦੇ ਪਰਮਿਟ ਤੇ 250 ਕਿਲੋਮੀਟਰ ਤੱਕ ਜਾ ਰਹੀਆਂ ਬੱਸਾਂ ਉਪਰ ਵੀ ਸਖਤ ਕਦਮ ਚੁੱਕੇ ਜਾ ਸਕਦੇ ਹਨ। ਜਿਸ ਸਦਕਾ ਭ੍ਰਿਸ਼ਟਾਚਾਰ ਫਰੀ ਸਰਕਾਰ ਅਤੇ ਪ੍ਰਸ਼ਾਸਨ ਦੇਣ ਦਾ ਵਾਅਦਾ ਲੋਕਾਂ ਨਾਲ ਕੀਤਾ ਗਿਆ ਹੈ। ਸਰਕਾਰੀ ਬੱਸਾਂ ਵਿਚ ਅੱਜ ਇੱਥੇ ਬਜ਼ੁਰਗਾਂ, ਅੰਗਹੀਣਾਂ ਅਤੇ ਬੱਚਿਆਂ ਨੇ ਕੁੱਝ ਸੀਟਾਂ ਰਾਖਵੀਆਂ ਹੋਣਗੀਆਂ। ਉੱਥੇ ਹੀ ਔਰਤਾਂ ਵਾਸਤੇ ਮੁਫਤ ਬੱਸ ਸਫਰ ਦੀ ਸਹੂਲਤ ਵੀ ਜਾਰੀ ਰਹੇਗੀ।

Home  ਤਾਜਾ ਖ਼ਬਰਾਂ  ਕਾਂਗਰਸ ਵਲੋਂ ਪੰਜਾਬ ਦੀਆਂ ਬੱਸਾਂ ਚ  ਔਰਤਾਂ ਨੂੰ ਦਿੱਤੀ ਮੁਫ਼ਤ ਸਹੂਲਤ ਬਾਰੇ ਆਪ ਪਾਰਟੀ ਵਲੋਂ ਆਈ ਇਹ ਖਬਰ
                                                      
                                       
                            
                                                                   
                                    Previous Postਪੰਜਾਬ ਚ ਇਹਨਾਂ ਸਕੂਲੀ ਬੱਚਿਆਂ ਲਈ ਅਚਾਨਕ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
                                                                
                                
                                                                    
                                    Next Postਇਥੇ ਆਇਆ ਜਬਰਦਸਤ ਭੁਚਾਲ ਕੰਬੀ ਧਰਤੀ ਮਚੀ ਹਾਹਾਕਾਰ
                                                                
                            
               
                            
                                                                            
                                                                                                                                            
                                    
                                    
                                    



