BREAKING NEWS
Search

ਕਿਸਾਨ ਅੰਦੋਲਨ ਖਤਮ ਹੋਣ ਦੇ ਏਨੇ ਦਿਨਾਂ ਬਾਅਦ – ਹੁਣ ਕਿਸਾਨਾਂ ਲਈ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ 2020 ਦੇ ਵਿੱਚ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਥੇ ਹੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤ ਵਿਚ ਦਸਦੇ ਹੋਏ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ। ਪਰ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਕਿਸਾਨ ਵਿਰੋਧੀ ਦਸਦੇ ਹੋਏ ਕਾਰਪੋਰੇਟ ਘਰਾਣਿਆਂ ਦੇ ਹਿਤ ਵਿੱਚ ਦੱਸੇ ਗਏ ਸਨ। ਇਸ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਗਿਆ। ਸਰਕਾਰ ਵਲੋ ਜਿੱਥੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਉਪਰ ਇਕ ਸਾਲ ਦਾ ਸਮਾਂ ਬਤੀਤ ਕੀਤਾ ਗਿਆ।

ਜਿੱਥੇ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨਾਂ ਉੱਪਰ ਕਈ ਤਰ੍ਹਾਂ ਦੇ ਮਾਮਲੇ ਦਰਜ ਕੀਤੇ ਗਏ ਕਈਆਂ ਨੂੰ ਜੇਲ ਵਿੱਚ ਬੰਦ ਕੀਤਾ ਗਿਆ। ਉਥੇ ਹੀ ਕਿਸਾਨੀ ਸੰਕਟ ਦੇ ਚਲਦੇ ਹੋਏ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ। ਹੁਣ ਕਿਸਾਨ ਅੰਦੋਲਨ ਦੇ ਖਤਮ ਹੋਣ ਤੋਂ ਇੰਨੇ ਦਿਨ ਬਾਅਦ ਕਿਸਾਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਦੇ ਖ਼ਿਲਾਫ਼ ਮੁਕੱਦਮੇ ਵਾਪਸ ਲਏ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਦੱਸਿਆ ਗਿਆ ਹੈ ਕਿ ਕਿਸਾਨੀ ਸੰਘਰਸ਼ ਦੇ ਦੌਰਾਨ ਕਿਸਾਨਾਂ ਦੇ ਵਿਰੁੱਧ 272 ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਹਰਿਆਣਾ ਸਰਕਾਰ ਵੱਲੋਂ 82 ਮਾਮਲੇ ਵਾਪਸ ਲੈ ਲਏ ਗਏ ਸਨ ਅਤੇ ਹੁਣ ਕੇਂਦਰ ਸਰਕਾਰ ਦੀ ਇਜ਼ਾਜ਼ਤ ਮਿਲਣ ਪਿੱਛੋਂ ਬਾਕੀ ਮਾਮਲਿਆਂ ਨੂੰ ਵੀ ਵਾਪਸ ਲੈ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਇਹਨਾਂ ਸਾਰੇ ਮੁਕੱਦਮਿਆਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾਂ ਲੋਕਾਂ ਦੇ ਹਿਤ ਵਿਚ ਕਦਮ ਚੁੱਕੇ ਗਏ ਹਨ। ਉਥੇ ਹੀ ਉਨ੍ਹਾਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਉਪਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਉਨ੍ਹਾਂ ਵੱਲੋਂ ਝੂਠੀ ਸਿਆਸਤ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।