BREAKING NEWS
Search

ਕੇਂਦਰ ਸਰਕਾਰ ਨੇ ਕਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਦੇਸ਼ ਲਈ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੀਆ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਨਾਲ ਬਹੁਤ ਸਾਰੇ ਲੋਕ ਆਪਣੇ ਘਰ ਤੋਂ ਹੀ ਕੰਮ ਕਰ ਰਹੇ ਸਨ ਅਤੇ ਦਫਤਰਾਂ ਵਿੱਚ ਨਹੀਂ ਜਾ ਰਹੇ ਸਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ। ਜਿੱਥੇ ਹੁਣ ਸਭ ਸੂਬਿਆਂ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਲਾਗੂ ਕੀਤੀਆ ਗਈਆ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ਤੇ ਆ ਸਕੇ।

ਹੁਣ ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਦੇਸ਼ ਵਿੱਚ ਕਰੋਨਾ ਕੇਸਾਂ ਵਿੱਚ ਠੱਲ ਪੈ ਗਈ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਹੁਣ ਕੇਂਦਰੀ ਕਰਮਚਾਰੀਆਂ ਨੂੰ 7 ਫਰਵਰੀ ਤੋਂ ਆਪਣੇ ਦਫ਼ਤਰਾਂ ਵਿੱਚ ਆ ਕੇ ਕੰਮ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਜਿੱਥੇ ਹੁਣ ਸਾਰੇ ਕਰਮਚਾਰੀਆਂ ਦੀ ਸੌ ਫੀਸਦੀ ਹਾਜ਼ਰੀ ਦਫ਼ਤਰਾਂ ਵਿੱਚ ਲੱਗੇਗੀ। ਸਰਕਾਰ ਵੱਲੋਂ ਪਹਿਲਾਂ ਹੀ ਕਰੋਨਾ ਨੂੰ ਦੇਖਦੇ ਹੋਏ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਡਾਕਟਰ ਜਤਿੰਦਰ ਸਿੰਘ ਨੇ ਐਤਵਾਰ ਨੂੰ ਦੱਸਿਆ ਹੈ ਕਿ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਅਤੇ 7 ਫਰਵਰੀ ਤੋਂ ਬਿਨਾਂ ਕਿਸੇ ਢਿੱਲ ਦੇ ਦਫ਼ਤਰਾਂ ਵਿੱਚ 100 ਫੀਸਦੀ ਹਾਜ਼ਰੀ ਨੂੰ ਨਿਯਮਤ ਕੀਤਾ ਗਿਆ ਹੈ।

ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਸਾਰੇ ਸਰਕਾਰੀ ਅਦਾਰੇ ਖੁੱਲੇ ਹੋਣਗੇ, ਉੱਥੇ ਹੀ ਸਾਰੇ ਦਫਤਰਾਂ ਵਿਚ ਹੁਣ 7 ਫਰਵਰੀ ਤੋਂ ਕਰਮਚਾਰੀ ਲਗਾਤਾਰ ਆਪਣੇ ਕੰਮ ਤੇ ਪਰਤ ਆਉਣਗੇ। ਇਸ ਤਰਾਂ ਹੀ ਹੁਣ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੇ ਨਿਰਦੇਸ਼ ਵੀ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਹਨ। ਵਿਦਿਅਕ ਅਦਾਰਿਆਂ ਨੂੰ ਜਿੱਥੇ 7 ਫਰਵਰੀ ਤੋਂ ਛੇਵੀ ਕਲਾਸ ਤੋਂ ਉੱਪਰ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਨਰਸਰੀ ਤੋਂ ਲੈ ਕੇ ਬਾਕੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵੀ 14 ਫਰਵਰੀ ਤੋਂ ਸਕੂਲ ਆਉਣ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।