BREAKING NEWS
Search

ਕੇਂਦਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਹੁਣ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਕਿਉਂਕਿ ਸਭ ਦੇਸ਼ਾਂ ਵਿੱਚ ਇਸ ਕਰੋਨਾ ਨੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਉੱਥੇ ਹੀ ਇਸ ਦੀ ਮਾਰ ਹੇਠ ਆਉਣ ਕਾਰਨ ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਸਨ। ਇਨ੍ਹਾਂ ਹਦਾਇਤਾਂ ਦੇ ਕਾਰਣ ਜਿੱਥੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ ਅਤੇ ਸਭ ਦੇਸ਼ਾਂ ਵਿਚ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਹੁਣ ਟੀਕਾਕਰਨ ਤੋਂ ਬਾਅਦ ਜਿੱਥੇ ਸਭ ਦੇਸ਼ਾਂ ਵੱਲੋਂ ਹਵਾਈ ਸਫ਼ਰ ਨੂੰ ਖੋਲ ਦਿੱਤਾ ਗਿਆ ਸੀ ਅਤੇ ਬਹੁਤ ਸਾਰੀਆਂ ਹਦਾਇਤਾਂ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵੀ ਲਾਗੂ ਕੀਤੀਆਂ ਗਈਆਂ ਹਨ।

ਹੁਣ ਕੇਂਦਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਭ ਦੇਸ਼ਾਂ ਵੱਲੋਂ ਕ੍ਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਇਸੇ ਤਰਾਂ ਹੀ ਭਾਰਤ ਸਰਕਾਰ ਵੱਲੋਂ ਵੀ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਕੁਝ ਨਵੀਆਂ ਹਦਾਇਤਾਂ 14 ਫਰਵਰੀ ਤੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਾਰੀ ਕੀਤੀ ਗਈ ਇਸ ਨਵੀਂ ਐਡਵਾਈਜ਼ਰੀ ਦੇ ਅਨੁਸਾਰ ਹੁਣ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਕਰੋਨਾ ਰਿਪੋਰਟ 72 ਘੰਟੇ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ ਹੈ।

ਉੱਥੇ ਹੀ ਯਾਤਰੀਆਂ ਨੂੰ ਹਵਾਈ ਉਡਾਣ ਤੋਂ ਪਹਿਲਾਂ ਸੁਵਿਧਾ ਪੋਰਟਲ ਤੇ ਸਵੈ ਘੋਸ਼ਣਾ ਪੱਤਰ ਜਾਰੀ ਕਰਨਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਯਾਤਰੀਆਂ ਦੀ ਨੇਗਟਿਵ ਰਿਪੋਰਟ ਵੀ ਅਪਲੋਡ ਕਰਨੀ ਜ਼ਰੂਰੀ ਹੋਵੇਗੀ। ਯਾਤਰੀਆਂ ਨੂੰ ਆਪਣੀ 14 ਦਿਨਾਂ ਦੇ ਦੌਰਾਨ ਕੀਤੀ ਗਈ ਯਾਤਰਾਂ ਦੀ ਜਾਣਕਾਰੀ ਦੇਣੀ ਲਾਜ਼ਮੀ ਕੀਤੀ ਗਈ ਹੈ।

ਨਵੀਂ ਲਾਗੂ ਕੀਤੀ ਗਈ ਐਡਵਾਈਜ਼ਰੀ ਦੇ ਅਨੁਸਾਰ ਜਿਥੇ ਅਧਿਕਾਰੀਆਂ ਵੱਲੋਂ ਸਾਰੇ ਹਵਾਈ ਅੱਡਿਆਂ ਉਪਰ ਥਰਮਲ ਸਕ੍ਰਿੰਗ ਕੀਤੀ ਜਾਵੇਗੀ। ਉਥੇ ਹੀ ਅਗਰ ਕਿਸੇ ਯਾਤਰੀ ਵਿਚ ਕਰੋਨਾ ਸਬੰਧੀ ਕੋਈ ਵੀ ਲੱਛਣ ਨਜ਼ਰ ਆਉਂਦੇ ਹਨ ਤਾਂ ਉਹਨਾਂ ਨੂੰ ਇਕਾਂਤਵਾਸ ਕਰ ਕੇ ਡਾਕਟਰੀ ਸਹਾਇਤਾ ਮੁੱਹਈਆ ਕਰਵਾਈ ਜਾਵੇਗੀ। ਕਰੋਨਾ ਦੀ ਰਿਪੋਰਟ ਪੋਜ਼ੀਟਿਵ ਆਉਣ ਵਾਲੇ ਮਰੀਜਾਂ ਦੀ ਪਹਿਚਾਣ ਕੀਤੀ ਜਾਵੇਗੀ। ਸੱਤ ਦਿਨਾਂ ਦੀ ਬਜਾਏ ਹੁਣ ਯਾਤਰੀਆਂ ਨੂੰ ਘਰ ਵਿੱਚ ਹੀ 14 ਦਿਨ ਦੇ ਲਈ ਇਕਾਂਤਵਾਸ ਹੋਣਾ ਹੋਵੇਗਾ।