BREAKING NEWS
Search

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ , ਜਮੀਨ ਵੇਚ ਭੇਜਿਆ ਸੀ ਵਿਦੇਸ਼

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਘਰ ਦੀਆਂ ਮਜ਼ਬੂਰੀਆਂ ਕਾਰਨ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ, ਜਿੱਥੇ ਜਾ ਕੇ ਉਹਨਾਂ ਨੂੰ ਦਿਨ ਰਾਤ ਮਿਹਨਤ ਮਜ਼ਦੂਰੀ ਕਰਨੀ ਪੈਂਦੀ ਹੈ l ਕਈ ਵਾਰ ਉਹਨਾਂ ਨਾਲ ਮਿਹਨਤ ਮਜ਼ਦੂਰੀ ਕਰਦੇ ਸਮੇਂ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਵਿੱਚ ਉਹਨਾਂ ਦੀ ਜਾਨ ਤੱਕ ਚਲੀ ਜਾਂਦੀ ਹੈ l ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਦੇਸ਼ ਗਏ ਮੁੰਡੇ ਦੀ ਅਚਾਨਕ ਮੌਤ ਹੋ ਗਈ। ਜਿਸ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸ ਦਈਏ ਕਿ ਫਾਜ਼ਿਲਕਾ ਦੇ ਪਿੰਡ ਆਵਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੋਤ ਹੋ ਗਈ l

ਇਸ ਦੀ ਸੂਚਨਾ ਫਾਜ਼ਿਲਕਾ ਦੇ ਪਿੰਡ ਆਵਾ ਵਿਖੇ ਸੋਗ ਦੀ ਲਹਿਰ ਫੈਲਾ ਦਿੱਤੀ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਨਾਂ ਦਿਲਪ੍ਰੀਤ ਸਿੰਘ ਸੀ, ਉਮਰ ਕਰੀਬ 26 ਸਾਲ ਸੀ ਤੇ ਜੋ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ l ਜਿੱਥੇ ਉਹ ਆਪਣੇ ਪਰਿਵਾਰ ਨੂੰ ਇੱਕ ਚੰਗਾ ਭਵਿੱਖ ਦੇਣ ਲਈ ਦਿਨ ਰਾਤ ਮਿਹਨਤ ਮਜ਼ਦੂਰੀ ਕਰਦਾ ਸੀ, ਕੀ ਇੰਜ ਇਹ ਨੌਜਵਾਨ ਸਦਾ ਸਦਾ ਦੇ ਲਈ ਆਪਣੇ ਮਾਪਿਆਂ ਤੋਂ ਦੂਰ ਹੋ ਜਾਵੇਗਾ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਹੈ ਕਿ ਸਾਲ 2015 ਚ ਜ਼ਮੀਨ ਵੇਚ ਕੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਉਸਦੀ ਪੀ ਆਰ ਵੀ ਹੋ ਚੁੱਕੀ ਸੀ।

PR ਹੋਣ ਤੋਂ ਬਾਅਦ ਮੁੰਡੇ ਦੇ ਪਰਿਵਾਰਕ ਮੈਂਬਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਸੀ l ਪਹਿਲਾ ਓਥੇ ਮਿਸਤਰੀ ਦਾ ਕੰਮ ਕਰਦਾ ਸੀ ਤੇ ਹੁਣ ਉੱਥੇ ਕੈਬ ਚਲਾਉਂਦਾ ਸੀ, ਤਾਂ ਇਸ ਦੌਰਾਨ ਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰੀ ਹੈ। ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ ਤੇ ਨੌਜਵਾਨ ਦੀ ਜਾਨ ਚਲੀ ਗਈ l

ਇਸ ਸੜਕ ਹਾਦਸੇ ਦੌਰਾਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਾਰੇ ਸੁਪਨੇ ਟੁੱਟ ਗਏ ਹਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਿਸ ਕਾਰਨ ਹੁਣ ਪਰਿਵਾਰ ਵਲੋਂ ਹੁਣ ਸਰਕਾਰਾਂ ਤੋਂ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਉਹਨਾਂ ਦੇ ਹਵਾਲੇ ਕੀਤੀ ਜਾਵੇ ਕਿਉਂਕਿ ਮ੍ਰਿਤਕ ਦੇ ਪਿਤਾ ਦੇ ਮੁਤਾਬਿਕ ਉਸਦੇ ਦੋ ਲੜਕਿਆ ਦਾ ਵੀਜ਼ਾ ਨਹੀਂ ਹੈ l ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਭਰ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।