BREAKING NEWS
Search

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਕੀਤਾ ਜਾ ਰਿਹਾ ਵੱਡਾ ਪ੍ਰਦਸ਼ਨ- ਪੁਲਿਸ ਨਾਲ ਹੋਈ ਝੜਪ

ਆਈ ਤਾਜ਼ਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦਾ ਕਹਿ ਬਹੁਤ ਸਾਰੇ ਦੇਸ਼ਾਂ ਵਿੱਚੋਂ ਫ਼ੇਰ ਤੋਂ ਫੈਲ ਗਿਆ ਹੈ। ਚੀਨ ਵਿਚ ਵੀ ਜਿਥੇ ਇਸ ਕਰੋਨਾ ਦੀ ਚੌਥੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ 20 ਤੋਂ ਵਧੇਰੇ ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ। ਜਿੱਥੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਲਈ ਮਜਬੂਰ ਹੋਣਾ ਪਿਆ ਹੈ ਉੱਥੇ ਹੀ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਭੁੱਖ ਨਾਲ ਵੀ ਤੜਫ ਰਹੇ ਹਨ। ਉਥੇ ਹੀ ਕੋਰੋਨਾ ਦੇ ਨਵੇਂ ਰੂਪ ਸਾਹਮਣੇ ਆਉਣ ਦੇ ਨਾਲ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਹੁਣ ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਪੁਲਿਸ ਨਾਲ ਝੜਪ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਕਈ ਸ਼ਹਿਰਾਂ ਵਿੱਚ ਜਿੱਥੇ ਕਰੋਨਾ ਦੇ ਮਾਮਲਿਆਂ ਵਿੱਚ ਇਜ਼ਾਫਾ ਹੋਇਆ ਹੈ ਉੱਥੇ ਹੀ ਸਰਕਾਰ ਵੱਲੋਂ ਮੁੜ ਕਈ ਜਗਾ ਤੇ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਇਨ੍ਹਾਂ ਪਾਬੰਦੀਆਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਵਿੱਚ ਪਾਰਲੀਮੈਂਟ ਹਿੱਲ ਵੱਲ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜਿੱਥੇ ਫਰੀਡਮ ਫਾਈਟਰ ਦੇ ਇਕ ਸਮੂਹ ਵੱਲੋਂ ਰੋਲਿੰਗ ਥੰਡਰ ਨਾਮ ਦੀ ਇਕ ਰੈਲੀ ਬੁਲਾਈ ਗਈ ਸੀ। ਇਸ ਸਮੂਹ ਵੱਲੋਂ ਕੁਝ ਸ਼ਰਤਾਂ ਦੇ ਨਾਲ ਜਿੱਥੇ ਪਾਰਲੀਮੈਂਟ ਹਿੱਲ ਵੱਲ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਥੇ ਹੀ ਬਹੁਤ ਸਾਰੇ ਪ੍ਰਦਰਸ਼ਨਕਾਰੀ ਵੀ ਸੈਂਕੜਿਆਂ ਦੀ ਤਾਦਾਦ ਵਿੱਚ ਸੰਸਦ ਦੇ ਬਾਹਰ ਆ ਕੇ ਟਰੱਕਾਂ ਦੇ ਕੋਲ਼ ਜਮਾ ਹੋਣੇ ਸ਼ੁਰੂ ਹੋ ਗਏ ਸਨ। ਇਹ ਸਾਰੇ ਪ੍ਰਦਰਸ਼ਨਕਾਰੀ ਕੈਨੇਡਾ ਦੇ ਵਿਚ ਸ਼ੁੱਕਰਵਾਰ ਰਾਤ ਨੂੰ ਕਰੋਨਾ ਪਾਬੰਦੀਆਂ ਦਾ ਵਿਰੋਧ ਕਰ ਰਹੇ ਸਨ।

ਵਧ ਰਹੀ ਇਸ ਭੀੜ ਨੂੰ ਪੁਲਿਸ ਵੱਲੋਂ ਪਾਰਲੀਮੈਂਟ ਹਿੱਲ ਵਲ ਜਾਣ ਤੋਂ ਰੋਕਿਆ ਜਾ ਰਿਹਾ ਸੀ ਉੱਥੇ ਹੀ ਬਹੁਤ ਸਾਰੇ ਟਰੱਕ ਚਾਲਕਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਇਹ ਸਾਰੇ ਪ੍ਰਦਰਸ਼ਨ ਨਾਕਾਬੰਦੀ ਦਾ ਸਮਰਥਨ ਨਹੀਂ ਕਰ ਰਹੇ ਹਨ ਅਤੇ ਐਤਵਾਰ ਨੂੰ ਫਿਰ ਤੋਂ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਹਨ। ਉਥੇ ਹੀ ਪੁਲਿਸ ਵੱਲੋਂ ਜਿੱਥੇ ਰੈਲੀ ਵਿੱਚ ਸ਼ਾਮਲ ਹੋਣ ਵਾਲੀਆਂ ਗੱਡੀਆਂ ਨੂੰ ਜੰਗ ਯਾਦਗਾਰ ਅਤੇ ਸੰਸਦ ਵਾਲੇ ਇਲਾਕਿਆਂ ਵਿੱਚ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ ਹੈ।