BREAKING NEWS
Search

ਕੈਪਟਨ ਨੇ ਮੋਦੀ ਕੋਲ ਹੁਣ ਪੰਜਾਬ ਲਈ ਮੰਗੀ ਇਹ ਖਾਸ ਮੰਗ, ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਵਿਸ਼ਵ ਅੰਦਰ ਫੈਲੀ ਹੋਈ ਕਰੋਨਾ ਨੇ ਫਿਰ ਤੋਂ ਸਭ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਵਧ ਰਹੇ ਪ੍ਰਭਾਵ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਮੁੜ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ । ਪੰਜਾਬ ਅੰਦਰ ਵੀ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 1 ਦਸੰਬਰ ਨੂੰ ਰਾਤ ਦਾ ਕਰਫਿਊ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸਰਦੀ ਵਧਣ ਦੇ ਕਾਰਨ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।

ਸੂਬੇ ਅੰਦਰ ਸਥਿਤੀ ਨੂੰ ਕੰਟਰੋਲ ਹੇਠ ਰੱਖਣ ਲਈ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਕੋਲ ਪੰਜਾਬ ਲਈ ਇੱਕ ਖਾਸ ਮੰਗ ਰੱਖੀ ਹੈ। ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਅੰਦਰ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਮੰਗ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕਰੋਨਾ ਦੀ ਰੋਕਥਾਮ ਲਈ ਵੈਕਸੀਨ ਦੀ ਮੰਗ ਕੀਤੀ ਹੈ ਕਿ ਪੰਜਾਬ ਨੂੰ ਤਰਜੀਹ ਦੇ ਅਧਾਰ ਤੇ ਵੈਕਸੀਨ ਦੀ ਸਪਲਾਈ ਕੀਤੀ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹੁਣ ਤੱਕ ਜੋ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਉਹ ਵਧੇਰੇ ਕਾਰਗਰ ਸਾਬਤ ਨਹੀਂ ਹੋ ਰਹੀਆਂ । ਇਸ ਲਈ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੇਖਦੇ ਹੋਏ ਇਸ ਬਿਮਾਰੀ ਦੀ ਰੋਕਥਾਮ ਲਈ covid 19 ਦੀ ਵੈਕਸੀਨ ਸੂਬੇ ਅੰਦਰ ਤਰਜੀਹ ਦੇ ਅਧਾਰ ਤੇ ਮੁਹਈਆ ਕਰਵਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਨੂੰ ਸਪਸ਼ਟ ਕੀਤਾ ਕਿ ਇਸ ਦਵਾਈ ਦਾ ਸਾਰਾ ਖਰਚਾ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਵਾਈ ਦੀ ਵੰਡ ਕਰਨ ਲਈ ਇੱਕ ਸੂਚੀ ਤਿਆਰ ਕੀਤੀ ਜਾਵੇਗੀ। ਇਸ ਸੂਚੀ ਦੇ ਅਧਾਰ ਤੇ ਹੀ ਪੜਾਅਵਾਰ ਤਰੀਕੇ ਅਨੁਸਾਰ ਇਹ ਦਵਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਦੀ ਵੈਕਸੀਨ ਸਭ ਤੋਂ ਪਹਿਲਾਂ ਫਰੰਟਲਾਈਨ ਵਰਕਰਾਂ ਵਿੱਚ ਮੁਹਾਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਨਾਲ ਹੀ ਲੁਧਿਆਣਾ ਦੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਨੂੰ ਵਧਾਈ ਵੀ ਦਿੱਤੀ। ਸਾਲ 2019 ਲਈ ਦੇਸ਼ ਦੀਆਂ ਸਟੇਟ ਯੂਨੀਵਰਸਿਟੀਆਂ ਵਿੱਚੋਂ ਗੁਰੂ ਅੰਗਦ ਦੇਵ ਯੂਨੀਵਰਸਿਟੀ ਨੂੰ ਪਹਿਲਾ ਰੈਂਕ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਨਵੀਂ ਦਿੱਲੀ ਦੀ ਸਿੱਖਿਆ ਡਵੀਜ਼ਨ ਵੱਲੋਂ ਦਿੱਤਾ ਗਿਆ ਹੈ। ਜੋ ਕਿ ਸੂਬੇ ਲਈ ਬੜੀ ਮਾਣ ਵਾਲੀ ਗੱਲ ਹੈ।