ਤਾਜਾ ਵੱਡੀ ਖਬਰ 

ਦੇਸ਼ ਅੰਦਰ ਵਧ ਰਹੀ ਕਰੋਨਾ ਕੇਸਾਂ ਦੀ ਗਿਣਤੀ, ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸਰਦੀ ਦੇ ਵਧਣ ਨਾਲ ਹੀ ਕਰੋਨਾ ਕੇਸਾਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ। ਬਹੁਤ ਸਾਰੇ ਸੂਬਿਆਂ ਵੱਲੋਂ ਫਿਰ ਤੋਂ ਤਾਲਾਬੰਦੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਕੁਝ ਸੂਬਿਆਂ ਵੱਲੋਂ ਆਪਣੇ ਕਰੋਨਾ ਤੋਂ ਜ਼ਿਆਦਾ ਪ੍ਰਭਾਵਤ ਖੇਤਰਾਂ ਵਿਚ ਰਾਤ ਸਮੇਂ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕਰੋਨਾ ਕੇਸਾਂ ਵਿਚ ਹੋਏ ਵਾਧੇ ਨੂੰ ਵੇਖਦੇ ਹੋਏ ਦਿੱਲੀ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਰੋਨਾ ਦੇ ਵਾਧੇ ਨੂੰ ਵੇਖਦੇ ਹੋਏ , ਕੈਪਟਨ ਸਰਕਾਰ ਵੱਲੋਂ ਤਿਆਰੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਦਿਸੰਬਰ ਦੇ ਅੱਧ ਵਿਚ ਕਰੋਨਾ ਦੀ ਦੂਜੀ ਲਹਿਰ ਦੇ ਆਉਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ ।

ਮੁੱਖ ਮੰਤਰੀ ਵੱਲੋਂ ਸਿਹਤ ਢਾਂਚੇ ਨੂੰ ਮਜਬੂਤ ਬਣਾਉਣ ਲਈ, ਅਤੇ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਕੱਲ੍ਹ ਸ਼ਨੀਵਾਰ ਨੂੰ 107 ਸਿਹਤ ਕੇਂਦਰਾਂ ਦਾ ਆਨਲਾਈਨ ਉਦਘਾਟਨ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਉਹਨਾਂ ਸਿਹਤ ਵਿਭਾਗ ਨੂੰ ਵੀ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ ਹੈ। ਉਨਾਂ ਨੇ ਕਿਹਾ ਕਿ ਸਿਹਤ ਕਰਮਚਾਰੀਆਂ ਅਤੇ ਅਗਲੀ ਕਤਾਰ ਦੇ ਮੁਲਾਜ਼ਮਾਂ ਦੀ ਹਰ ਸੰਭਵ ਸਹਾਇਤਾ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।

ਉੱਥੇ ਹੀ ਦਿੱਲੀ ਵਿਚ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ covid ਦੀ ਦਵਾਈ ਆਉਣ ਤੱਕ ਮਾਸਕ ਲਾਗਵਾਉਣਾ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਨੇ ਮਾਸਕ ਹੀ ਦਵਾਈ ਹੈ ਨੂੰ ਮਿਸ਼ਨ ਫਤਿਹ ਦੇ ਸੰਕਲਪ ਦੇ ਤੌਰ ਤੇ ਐਲਾਨਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਕੋਰੋਨਾ ਦੇ ਖਿਲਾਫ ਲੜਾਈ ਲੜਨ ਲਈ ਪੂਰੀ ਤਰਾਂ ਤਿਆਰ ਹਾਂ।ਰਾਸ਼ਟਰੀ ਰਾਜਧਾਨੀ ਤੇ ਹੋਰ ਰਾਜਾਂ ਵਿੱਚ ਤਜਰਬੇ ਦਿਖਾਉਂਦੇ ਹਨ ਕਿ ਕਰੋਨਾ ਜ਼ਰੂਰ ਘੱਟ ਹੋਵੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।


                                       
                            
                                                                   
                                    Previous Postਹੁਣੇ ਹੁਣੇ ਕਿਡਨੀ ਫੇਲ ਹੋਣ ਦੇ ਕਾਰਨ ਚੋਟੀ  ਦੀ ਮਸ਼ਹੂਰ ਅਦਾਕਾਰਾ ਦੀ ਭਰ ਜਵਾਨੀ ਚ ਹੋਈ ਮੌਤ , ਛਾਇਆ ਸੋਗ
                                                                
                                
                                                                    
                                    Next PostCBSE ਸਕੂਲਾਂ ਲਈ ਵੱਡੀ ਖਬਰ:  1 ਜਨਵਰੀ ਤੋਂ 8 ਫਰਵਰੀ ਤੱਕ ਲਈ ਹੋਇਆ ਇਹ ਐਲਾਨ
                                                                
                            
               
                            
                                                                            
                                                                                                                                            
                                    
                                    
                                    



