BREAKING NEWS
Search

ਕੋਰੋਨਾ ਵੈਕਸੀਨ ਦਾ ਟੀਕਾ ਲਗਦੀਆਂ ਇਥੇ ਵਿਅਕਤੀ ਨਾਲ ਹੋਇਆ ਅਜਿਹਾ ਕ੍ਰਿਸ਼ਮਾ ਕੇ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਸਾਰੇ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿਸ ਸਦਕਾ ਲੋਕਾਂ ਵਿਚ ਕਰੋਨਾ ਦੇ ਡਰ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਕਰੋਨਾ ਦੇ ਮਾਮਲਿਆਂ ਨੂੰ ਵੀ ਰੋਕਿਆ ਜਾ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਅਜੇ ਤੱਕ ਟੀਕਾਕਰਨ ਨਾ ਕਰਵਾਏ ਜਾਣ ਕਾਰਨ ਵੀ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਕਰੋਨਾ ਦੇ ਵਾਧੇ ਨੂੰ ਦੇਖਦਿਆਂ ਹੋਇਆਂ ਵੱਖ ਵੱਖ ਸੂਬਿਆਂ ਵਿਚ ਸਰਕਾਰਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਸ ਸਦਕਾ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਟੀਕਾਕਰਨ ਨਾਲ ਸਬੰਧਤ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ , ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਹੁਣ ਕਰੋਨਾ ਦਾ ਟੀਕਾ ਲੱਗਦਿਆ ਹੀ ਏਥੇ ਵਿਅਕਤੀ ਨਾਲ ਅਜਿਹਾ ਕ੍ਰਿਸ਼ਮਾ ਹੋਇਆ ਹੈ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਝਾਰਖੰਡ ਦੇ ਬੋਕਾਰੋ ਜ਼ਿਲੇ ਅਧੀਨ ਆਉਂਦੇ ਪਿੰਡ ਸਲਗਾਡੀਹ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਰਹਿਣ ਵਾਲੇ ਇੱਕ ਨਿਵਾਸੀ ਮੁੰਡਿਆ 55 ਸਾਲ ਵੱਲੋਂ ਹੈਰਾਨੀਜਨਕ ਖੁਲਾਸਾ ਕੀਤਾ ਗਿਆ ਹੈ ਜਿਸ ਦੇ ਕਰੋਨਾ ਦਾ ਟੀਕਾ ਲਗਾ ਸੀ। ਜਿਸ ਦੀ ਪਿਛਲੇ 5 ਸਾਲਾਂ ਤੋਂ ਲੜਖੜਾਉਂਦੀ ਹੋਈ ਆਵਾਜ਼ ਠੀਕ ਹੋ ਗਈ ਹੈ। ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਵਿਅਕਤੀ ਦਾ ਜਿੱਥੇ ਸੜਕ ਹਾਦਸੇ ਵਿੱਚ ਪੰਜ ਸਾਲ ਪਹਿਲਾਂ ਐਕਸੀਡੈਂਟ ਹੋਇਆ ਸੀ ਉਥੇ ਹੀ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ।

ਜਿਸ ਤੋਂ ਬਾਅਦ ਉਸ ਵੱਲੋਂ ਪੂਰੀ ਤਰ੍ਹਾਂ ਬੋਲਿਆ ਵੀ ਨਹੀਂ ਚਲਦਾ ਸੀ ਅਤੇ ਉਸ ਦੇ ਕੁਝ ਅੰਗ ਵੀ ਘੱਟ ਕੰਮ ਕਰ ਰਹੇ ਸਨ। ਜੋ ਚੱਲਣ-ਫਿਰਨ ਤੋਂ ਅਸਮਰੱਥ ਸੀ ਏਸ ਲਈ ਹੀ 4 ਜਨਵਰੀ ਨੂੰ ਆਂਗਨਵਾੜੀ ਕੇਂਦਰ ਦੀ ਸੇਵਕਾਂ ਵੱਲੋਂ ਘਰ ਵਿੱਚ ਜਾ ਕੇ ਉਸਦੇ ਟੀਕਾ ਲਗਾਇਆ ਗਿਆ ਸੀ। ਉਸ ਤੋਂ ਬਾਅਦ ਉਸ ਵਿੱਚ ਕਾਫੀ ਤਬਦੀਲੀ ਦੇਖੀ ਗਈ ਜਿੱਥੇ 5 ਜਨਵਰੀ ਨੂੰ ਉਸਦੇ ਸਰੀਰ ਨੇ ਹਰਕਤ ਕਰਨੀ ਸ਼ੁਰੂ ਕਰ ਦਿੱਤੀ।

ਇਸ ਤੋਂ ਇਲਾਵਾ ਉਸਦੀ ਲੜਖੜਾਉਂਦੀ ਹੋਈ ਜ਼ਬਾਨ ਵੀ ਬਿਲਕੁਲ ਸਾਫ਼ ਬੋਲਣ ਲੱਗ ਪਈ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਸਿਵਲ ਸਰਜਨ ਵੱਲੋਂ ਵੀ ਆਖਿਆ ਗਿਆ ਹੈ ਕਿ ਇਹ ਇੱਕ ਅਨੋਖੀ ਘਟਨਾ ਹੈ। ਉਥੇ ਹੀ ਪਿਛਲੇ ਇੱਕ ਸਾਲ ਤੋਂ ਲਗਾਤਾਰ ਮੰਜੇ ਉਪਰ ਆਪਣੀ ਜ਼ਿੰਦਗੀ ਗੁਜ਼ਾਰ ਰਿਹਾ ਵਿਅਕਤੀ ਇਸ ਟੀਕਾਕਰਨ ਤੋਂ ਬਾਅਦ ਬੇਹੱਦ ਖੁਸ਼ ਨਜ਼ਰ ਆ ਰਿਹਾ ਹੈ ਜਿਸ ਦੀ ਸਿਹਤ ਵਿਚ ਸੁਧਾਰ ਹੋ ਗਿਆ ਹੈ।