ਕੱਲ੍ਹ ਸਕੂਲ-ਕਾਲਜ ਬੰਦ ਰਹਿਣਗੇ ਜਾਂ ਖੁੱਲ੍ਹੇ? ਹੋ ਗਿਆ ਫਾਇਨਲ!

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਅੱਜ ਦਿਨ ਭਰ ਤਣਾਅਪੂਰਨ ਮਾਹੌਲ ਬਣਿਆ ਰਿਹਾ। ਉੱਧਰ, ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਹੁਣ ਕਿਸਾਨ ਜਥੇਬੰਦੀਆਂ ਵੀ ਖੁੱਲ੍ਹ ਕੇ ਸਮਰਥਨ ਵਿੱਚ ਆ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਹੱਕ ਵਿੱਚ ਮੈਦਾਨ ਵਿੱਚ ਉਤਰਨਗੀਆਂ। ਇਸ ਦੌਰਾਨ ਕਿਸਾਨਾਂ ਵੱਲੋਂ ਸ਼ਹਿਰਾਂ ਅਤੇ ਬਾਜ਼ਾਰਾਂ ਵਿੱਚ ਪਹੁੰਚ ਕੇ ਪ੍ਰਦਰਸ਼ਨ ਵੀ ਕੀਤੇ ਜਾਣਗੇ।
ਇਸੇ ਦੌਰਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਇੰਦਰਜੀਤ ਸਿੰਘ ਕੋਟਬੁੱਢਾ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਵੀ ਆਪਣੀ ਜਥੇਬੰਦੀ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ।