ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਪੰਜਾਬ ਦਾ ਮੌਸਮ ਕਾਫੀ ਗਰਮ ਹੋਇਆ ਪਿਆ ਹੈ l ਜਿਸ ਕਾਰਨ ਅੱਤ ਦੀ ਗਰਮੀ ਪੈਂਦੀ ਪਈ, ਪਰ ਦੂਜੇ ਪਾਸੇ ਸਿਆਸਤ ਵੀ ਕਾਫੀ ਭਖੀ ਹੋਈ ਹੈ। ਸਿਆਸੀ ਲੀਡਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਇੱਕ ਦੂਜੇ ਨੂੰ ਘੇਰਦੇ ਪਏ ਹਨ। ਇਸੇ ਵਿਚਾਲੇ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਸਿਆਸਤ ਹੋਰ ਜਿਆਦਾ ਭੱਖਦਾ ਰੂਪ ਲੈ ਸਕਦੀ ਹੈ, ਕਿਉਂਕਿ ਪੰਜਾਬ ਅੰਦਰ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਹੈ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਨਗਰ ਕੌਂਸਲਾਂ ਤੇ ਨਗਰ ਨਿਗਮਾਂ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ 5 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਹਾਈਕੋਰਟ ਵਿੱਚ ਇਹ ਜਾਣਕਾਰੀ ਐਡਵੋਕੇਟ ਜਨਰਲ ਵੱਲੋਂ ਸਾਂਝੀ ਕੀਤੀ ਗਈ ਹੈl ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਹੈ,ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਨਗਰ ਕੌਂਸਲਾਂ ਤੇ ਨਗਰ ਨਿਗਮਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਕਮਰ ਕਸ ਲਈ ਗਈ ਹੈ ਕੀ ਨਾ ਚੋਣਾਂ ਦੇ ਵਿੱਚ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਜਿੱਤ ਹਾਸਿਲ ਕੀਤੀ ਜਾ ਸਕੇ l ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਇਹਨਾਂ ਪੰਚਾਇਤੀ ਚੋਣਾਂ ਕਰਵਾਉਣ ਦੀ ਗੱਲ ਆਖੀ ਜਾ ਰਹੀ ਸੀ l ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ  l ਇਹਨਾਂ ਚੋਣਾਂ ਦੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੀ ਸਥਿਤੀ ਕਿਹੋ ਜਿਹੀ ਰਹਿੰਦੀ ਹੈ, ਕਿਹੜੀ ਪਾਰਟੀ ਅੱਗੇ ਜਾਂਦੀ ਹੈ ਤੇ ਕਿਹੜੀ ਪਾਰਟੀ ਪਿੱਛੇ ਰਹਿੰਦੀ ਹੈ ਇਹ ਵੇਖਣਾ ਬੇਹਦ ਦਿਲਚਸਪ ਹੋਵੇਗਾ l

                                       
                            
                                                                   
                                    Previous Postਪੰਜਾਬ ਚ ਇਥੇ ਜ਼ਬਰਦਸਤ ਹਨੇਰੀ ਨੇ ਮਿੰਟਾਂ-ਸਕਿੰਟਾਂ ਚ ਮਚਾਈ ਤਬਾਹੀ
                                                                
                                
                                                                    
                                    Next Postਅਗਲੇ 5 ਦਿਨਾਂ ਲਈ ਇੰਟਰਨੈਟ ਹੋਵੇਗਾ ਬੰਦ , ਏਥੇ ਲਈ ਜਾਰੀ ਹੋਇਆ ਨੋਟੀਫਿਕੇਸ਼ਨ
                                                                
                            
               
                            
                                                                            
                                                                                                                                            
                                    
                                    
                                    




