ਆਈ ਤਾਜ਼ਾ ਵੱਡੀ ਖਬਰ 

ਅੱਜ ਮਹਿੰਗਾਈ ਦੇ ਦੌਰ ਵਿੱਚ ਜਿਥੇ ਲਗਾਤਾਰ ਖਾਣ ਪੀਣ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਵਰਗ ਅਤੇ ਗ਼ਰੀਬ ਵਰਗ ਲਈ ਜ਼ਰੂਰਤਾਂ ਪੂਰੀਆਂ ਕਰਨਾ ਮੁਸ਼ਕਿਲ ਹੋ ਗਿਆ ਹੈ। ਕਰੋਨਾ ਦੇ ਦੌਰਾਨ ਜਿੱਥੇ ਤਾਲਾਬੰਦੀ ਕੀਤੀ ਗਈ ਸੀ ਤਾਂ ਬਹੁਤ ਸਾਰੇ ਪ੍ਰਵਾਰਾਂ ਦੇ ਰੁਜ਼ਗਾਰ ਸਥਾਪਿਤ ਹੋਣ ਕਾਰਨ ਉਹਨਾਂ ਨੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉਥੇ ਹੀ ਵਧ ਰਹੀ ਮਹਿੰਗਾਈ ਦੇ ਚਲਦਿਆਂ ਹੋਇਆਂ ਅਜਿਹੇ ਪਰਿਵਾਰਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ ਜਿਨ੍ਹਾਂ ਦੇ ਰੁਜ਼ਗਾਰ ਕਰੋਨਾ ਦੀ ਭੇਟ ਚੜ੍ਹ ਗਏ ਸਨ।

ਹੁਣ ਏਥੇ ਤਾਂ ਸਿੱਧੀ ਪੱਚੀ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੇ ਜਾਣ ਦਾ ਐਲਾਨ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਵਿਚ ਹੁਣ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਸ ਫੈਸਲੇ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਉਹਨਾਂ ਵੱਲੋਂ ਦੇਸੀ ਗਾਂ ਖਰੀਦਣ ਉੱਪਰ ਪੱਚੀ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਉੱਥੇ ਹੀ ਜੀਵ ਅੰਮ੍ਰਿਤ ਘੋਲ਼ ਤਿਆਰ ਕਰਨ ਲਈ ਵੀ ਕਿਸਾਨਾਂ ਨੂੰ ਮੁਫਤ ਵਿੱਚ ਚਾਰ ਵੱਡੇ ਡਰਮ ਦਿੱਤੇ ਜਾਣ ਦਾ ਐਲਾਨ ਕੀਤਾ ਹੈ ।

ਉਨ੍ਹਾਂ ਵੱਲੋਂ ਇਹ ਸਾਰੇ ਇਕਦਮ ਕੁਦਰਤੀ ਖੇਤੀ ਨੂੰ ਹਰਿਆਣਾ ਵਿੱਚ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਹਨ। ਜਿੱਥੇ ਖਾਣ-ਪੀਣ ਵਿੱਚ ਇਸ ਕੁਦਰਤੀ ਖੇਤੀ ਦੇ ਕਾਰਨ ਬਦਲਾਅ ਆਵੇਗਾ। ਇਸ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਪ੍ਰਦਰਸ਼ਨੀ ਪਲਾਂਟ ਵੀ ਲਗਾਏ ਜਾਣਗੇ, ਜਿਸ ਸਦਕਾ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਖੇਤੀ ਦੇ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਇਸ ਮੁਹਿੰਮ ਦੇ ਨਾਲ ਜੋੜਿਆ ਜਾਵੇ। ਸਰਕਾਰ ਵੱਲੋਂ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਵਾਸਤੇ ਪਜਾਹ ਹਜ਼ਾਰ ਏਕੜ ਰਕਬੇ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤੇ ਜਾਣ ਦਾ ਟੀਚਾ ਮਿਥਿਆ ਗਿਆ ਹੈ।

ਜਿਸ ਵਾਸਤੇ 1,253 ਕਿਸਾਨ ਹੁਣ ਤੱਕ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਹੋਟਲ ਬਣਾ ਕੇ ਕਿਸਾਨਾਂ ਨੂੰ ਕੁਦਰਤੀ ਖੇਤੀ ਸਬੰਧੀ ਪੂਰੀ ਜਾਣਕਾਰੀ ਵੀ ਮੁਹਇਆ ਕਰਵਾਈ ਜਾਵੇਗੀ, ਉੱਥੇ ਹੀ ਇਕ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਉਪਰ ਪੂਰੀ ਨਜ਼ਰ ਰੱਖੀ ਜਾਵੇਗੀ।


                                       
                            
                                                                   
                                    Previous Postਅਮਰੀਕਾ ਚ ਡੌਂਕੀ ਲਗਾਉਂਦੇ ਹੋਈਆਂ 46 ਤੋਂ ਵੱਧ ਮੌਤਾਂ ਟਰੇਲਰ ਚੋ ਮਿਲੀਆਂ ਲਾਸ਼ਾਂ –  ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਆਇਆ ਏਨੀ ਤੀਬਰਤਾ ਦਾ ਭੂਚਾਲ ਕੰਬੀ ਧਰਤੀ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



