ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਆਏ ਦਿਨੀ ਮੀਡੀਆ ਦੇ ਵਿੱਚ ਅਜਿਹੀਆਂ ਖਬਰਾਂ ਚਰਚਾਵਾਂ ਦਾ ਵਿਸ਼ਾ ਬਣਦੀਆਂ ਹਨ। ਹਾਲੇ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਦਾ ਮਾਮਲਾ ਠੰਡਾ ਨਹੀਂ ਹੋਇਆ ਸੀ ਕਿ ਇਸੇ ਵਿਚਾਲੇ ਤਾਜ਼ਾ ਮਾਮਲਾ ਤੁਹਾਡੇ ਨਾਲ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਦਿਨ ਚੜਦੇ ਸਾਰ ਹੀ ਗੁਰਦੁਆਰਾ ਸਾਹਿਬ ਦੇ ਵਿੱਚ ਇੱਕ ਵੱਡੀ ਘਟਨਾ ਵਾਪਰ ਗਈ । ਜਿਸ ਕਾਰਨ ਸੰਗਤਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹ ਮਾਮਲਾ ਆਦਮਪੁਰ ਦੇ ਨਾਲ ਜੁੜਿਆ ਹੋਇਆ ਹੈ । ਜਿੱਥੇ ਆਦਮਪੁਰ ਦੇ ਪਿੰਡ ਚੋਮੋ ਵਿਖੇ ਅੱਜ ਸਵੇਰੇ ਤੜਕਸਾਰ ਬੇਅਦਬੀ ਦੀ ਕੋਸ਼ਿਸ਼ ਸਬੰਧੀ ਵੱਡੀ ਘਟਨਾ ਵਾਪਰੀ । ਮਿਲੀ ਜਾਣਕਾਰੀ ਮੁਤਾਬਕ ਇੱਥੇ ਕਰੀਬ ਸਵੇਰੇ ਕਰੀਬ 5.30 ਤੋਂ 6 ਵਜੇ ਵਿਚਕਾਰ ਪਿੰਡ ਦੀ ਕਰੀਬ 57 ਸਾਲਾ ਔਰਤ ਵੱਲੋਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਹਾਜ਼ਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਨੇ ਇਸ ਘਟਨਾ ਵਾਰੇ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਸਾਰੇ ਮੌਕੇ ਤੇ ਪੁੱਜੇ । ਉਧਰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ ਤੇ ਆਦਮਪੁਰ ਪੁਲਸ ਨੂੰ ਸੂਚਿਤ ਕਰਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ। ਔਰਤ ਵੱਲੋਂ ਬੇਅਦਬੀ ਦੀ ਜਿਹੜੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਪੂਰੀ ਘਟਨਾਕ੍ਰਮ ਦਾ ਦ੍ਰਿਸ਼ ਮੌਕੇ ਤੇ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਗਿਆ । ਉੱਥੇ ਹੀ ਇਸ ਘਟਨਾ ਤੋਂ ਬਾਅਦ ਸੰਗਤਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ। । ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦੇ ਵੱਲੋਂ ਲੋਕਾਂ ਨੂੰ ਸ਼ਾਂਤ ਕਰਵਾ ਕੇ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ । ਉਧਰ ਇਸ ਇਲਾਕੇ ਦੇ ਲੋਕਾਂ ਵੱਲੋਂ ਔਰਤ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਕਾਬੂ ਕੀਤੀ ਗਈ ਔਰਤ ਕੋਲ ਬਾਰੀਕੀ ਦੇ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ, ਕਿ ਉਸ ਵੱਲੋਂ ਇਹ ਕਦਮ ਚੁੱਕਣ ਦੀਆਂ ਕੋਸ਼ਿਸ਼ਾਂ ਕਿਉਂ ਕੀਤੀਆਂ ਗਈਆਂ ।
 
                                                                            
                                                                                                                                            
 
                                     
                                     
                                    



