ਰੂਸ ਦੇ ਦੂਰ-ਪੂਰਬੀ ਅਮੂਰ ਖੇਤਰ ਸਥਿਤ ਇੱਕ ਗੈਸ ਕੈਮੀਕਲ ਕੰਪਲੈਕਸ ਵਿੱਚ ਵਾਪਰੇ ਭਿਆਨਕ ਅੱਗ ਹਾਦਸੇ ਦੌਰਾਨ ਛੇ ਚੀਨੀ ਨਾਗਰਿਕਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਨੌਂ ਹੋਰ ਵਿਅਕਤੀਆਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਮੰਗਲਵਾਰ ਨੂੰ ਲੱਗੀ ਇਸ ਅੱਗ ਨੇ ਪਲਾਂਟ ਵਿੱਚ ਹੜਕੰਪ ਮਚਾ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ।
ਪਲਾਂਟ ਪ੍ਰਬੰਧਨ ਵੱਲੋਂ ਟੈਲੀਗ੍ਰਾਮ ਰਾਹੀਂ ਜਾਰੀ ਜਾਣਕਾਰੀ ਮੁਤਾਬਕ, ਹਾਦਸੇ ਵਿੱਚ ਵੱਡੀ ਗਿਣਤੀ ਲੋਕ ਪ੍ਰਭਾਵਿਤ ਹੋਏ ਹਨ। ਰਾਇਟਰਜ਼ ਦੀ ਰਿਪੋਰਟ ਅਨੁਸਾਰ ਇਸ ਘਟਨਾ ਵਿੱਚ 152 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 36 ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬਾਕੀ ਜ਼ਖਮੀਆਂ ਦਾ ਵੀ ਇਲਾਜ ਜਾਰੀ ਹੈ। ਅਧਿਕਾਰੀ ਲਾਪਤਾ ਲੋਕਾਂ ਦੀ ਭਾਲ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁਟੇ ਹੋਏ ਹਨ।







