BREAKING NEWS
Search

ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਬਾਰੇ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਉਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ। ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਉਪਰ ਕੀਤੇ ਗਏ ਲਾਠੀਚਾਰਜ ਦੇ ਨਾਲ ਇਸ ਕਿਸਾਨੀ ਸੰਘਰਸ਼ ਨੂੰ ਫਿਰ ਤੋਂ ਤੇਜੀ ਮਿਲ ਗਈ ਹੈ। ਜਿਸ ਕਾਰਨ ਹਰਿਆਣਾ ਸਰਕਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਈ ਹੈ।

ਉਥੇ ਹੀ ਕਿਸਾਨਾਂ ਵੱਲੋਂ ਸਰਕਾਰ ਦੇ ਖਿਲਾਫ ਆਪਣੇ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਕਿਥੇ ਕਰਨਾਲ ਦੇ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਵਿਰੁੱਧ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੇ ਚਲਦੇ ਹੋਏ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਸੀ। ਇਸ ਘਟਨਾ ਨਾਲ ਮੁੜ ਤੋਂ ਕਿਸਾਨੀ ਸੰਘਰਸ਼ ਤੇਜ਼ ਹੋ ਗਿਆ ਹੈ। ਜਿੱਥੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਯਤਨ ਕਰ ਰਹੇ ਹਨ।

ਉਥੇ ਹੀ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਹੈ। ਜਿੱਥੇ ਉਨ੍ਹਾਂ ਨੂੰ ਹਰਿਆਣਾ ਆਰਬਿਟਲ ਰੇਲ ਕਾਰੀਡੋਰ ਦਾ ਨੀਂਹ ਪੱਥਰ ਰੱਖਣ ਲਈ ਹਰਿਆਣਾ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਥੇ ਹੀ ਹਰਿਆਣੇ ਦੇ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਕੀਤੇ ਗਏ ਵਿਕਾਸ ਅਤੇ ਯੋਜਨਾਵਾਂ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਹੈ। ਉਥੇ ਹੀ ਬੁੱਧਵਾਰ ਨੂੰ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਬੈਠਕ ਵੀ ਹੋਈ ਹੈ।

ਜੋ ਕਿਸਾਨਾਂ ਨਾਲ ਗਲਬਾਤ ਕਰੇਗੀ ਅਤੇ ਕੁੰਡਲੀ ਸਿੰਘੂ ਬਾਰਡਰ ਤੇ ਰਾਸ਼ਟਰੀ ਰਾਜਮਾਰਗ ਨੰਬਰ 44 ਤੋਂ ਪਾਬੰਦੀ ਹਟਾਉਣ ਲਈ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਥੇ ਹੀ ਮੁੱਖ ਮੰਤਰੀ ਵੱਲੋਂ ਕਰਨਾਲ ਵਿੱਚ ਹੋਈ ਘਟਨਾ ਦੀ ਜਾਣਕਾਰੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਗਈ ਹੈ।