BREAKING NEWS
Search

ਚਾਵਾਂ ਨਾਲ 2 ਮਹੀਨੇ ਪਹਿਲਾਂ ਵਿਦੇਸ਼ ਗਏ 3 ਭੈਣਾਂ ਦੇ ਇਕਲੋਤੇ ਭਰਾ ਨੂੰ ਮਿਲੀ ਏਦਾਂ ਮੌਤ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਕੀਤਾ ਜਾਂਦਾ ਹੈ ਉਨ੍ਹਾਂ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਖਰਚਾ ਕੀਤਾ ਜਾਂਦਾ ਹੈ। ਵਿਦੇਸ਼ ਗਏ ਪੁੱਤਰਾਂ ਵਾਸਤੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਸੁੱਖ ਸ਼ਾਂਤੀ ਵਾਸਤੇ ਦੁਆਵਾਂ ਮੰਗੀਆਂ ਜਾਂਦੀਆਂ ਹਨ ਅਤੇ ਵਿਦੇਸ਼ ਗਏ ਪੁੱਤਰਾਂ ਦੀ ਘਰ ਵਾਪਸੀ ਦੀ ਉਡੀਕ ਵੀ ਮਾਪਿਆਂ ਅਤੇ ਭੈਣ-ਭਰਾਵਾਂ ਵੱਲੋਂ ਬੇਸਬਰੀ ਨਾਲ ਕੀਤੀ ਜਾਂਦੀ ਹੈ। ਪਰ ਵਿਦੇਸ਼ਾ ਵਿਚ ਰੁਜ਼ਗਾਰ ਦੀ ਖਾਤਰ ਗਏ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਵੀ ਕਈ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਉਨ੍ਹਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਘਰ ਦਸਤਕ ਦੇ ਦਿੰਦੀਆਂ ਹਨ।

ਵਿਦੇਸ਼ਾਂ ਵਿੱਚ ਗਏ ਜਿੱਥੇ ਬਹੁਤ ਸਾਰੇ ਨੌਜਵਾਨਾਂ ਦੇ ਨਾਲ ਵਾਪਰਨ ਵਾਲੇ ਹਾਦਸਿਆਂ ਦੇ ਚਲਦੇ ਹੋਏ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਚਾਵਾਂ ਨਾਲ ਦੋ ਮਹੀਨੇ ਪਹਿਲਾਂ ਹੀ ਵਿਦੇਸ਼ ਗਏ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਖਬਰ ਜ਼ਿਲ੍ਹਾ ਨਵਾਂਸ਼ਹਿਰ ਦੇ ਅਧੀਨ ਆਉਣ ਵਾਲੇ ਪਿੰਡ ਔੜ ਤੋਂ ਸਾਹਮਣੇ ਆਈ, ਜਿੱਥੇ ਅੱਜ ਵਿਦੇਸ਼ ਤੋਂ ਪਿੰਡ ਔੜ ਵਿੱਚ ਪਹੁੰਚੀ ਮ੍ਰਿਤਕ ਨੌਜਵਾਨ ਦੀ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।

ਜਿਸ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਗੁਰਸ਼ਰਨ ਸਿੰਘ ਦੋ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਦੀ ਖਾਤਰ ਗਰੀਸ ਵਿੱਚ ਗਿਆ ਸੀ, ਜਿੱਥੇ ਅਜੇ ਪੱਚੀ ਸਾਲਾਂ ਦਾ ਇਹ ਨੌਜਵਾਨ ਆਪਣੀ ਜ਼ਿੰਦਗੀ ਨੂੰ ਲੈ ਕੇ ਅਤੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਲੈ ਕੇ ਸੁਪਨੇ ਹੀ ਵੇਖ ਰਿਹਾ ਸੀ

ਉੱਥੇ ਹੀ ਗਰੀਸ ਵਿੱਚ ਵਾਪਰੇ ਇਕ ਸੜਕ ਹਾਦਸੇ ਦੀ ਚਪੇਟ ਵਿਚ ਆ ਜਾਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਮੌਤ ਸੜਕ ਹਾਦਸੇ ਦੌਰਾਨ ਟਰਾਲੇ ਹੇਠਾਂ ਆਉਣ ਕਾਰਨ ਹੋਈ ਹੈ। ਮਾਪਿਆਂ ਦੇ ਇਸ ਕੁਆਰੇ ਪੁੱਤਰ ਦੇ ਇਸ ਤਰਾ ਦੁਨੀਆਂ ਤੋਂ ਤੁਰ ਜਾਣ ਨਾਲ ਉਨ੍ਹਾਂ ਦੇ ਘਰ ਦਾ ਚਿਰਾਗ ਹਮੇਸ਼ਾਂ ਲਈ ਬੁਝ ਗਿਆ ਹੈ।