ਚੀਨ ਤੋਂ ਫਿਰ ਵਜਿਆ ਖਤਰੇ ਦਾ ਘੁੱਗੂ, ਇਕ ਦਿਨ ਵਿਚ ਹੀ ਹੈਰਾਨ ਕਰਨ ਵਾਲੀ ਕਰੋਨਾ ਦੀ ਗਿਣਤੀ – ਦੁਨੀਆ ਚ ਚਿੰਤਾ ਦਾ ਵਿਸ਼ਾ

632

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਦੋ ਸਾਲ ਤੋਂ ਵਧੇਰੇ ਸਮਾਂ ਬੀਤ ਚੁੱਕਾ ਹੈ ਪਰ, ਕਰੋਨਾ ਨੂੰ ਅਜੇ ਤੱਕ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ। ਜਿੱਥੇ ਇਸ ਕਰੋਨਾ ਦੀ ਉਤਪਤੀ ਚੀਨ ਦੇ ਸ਼ਹਿਰ ਵੁਹਾਨ ਵਿੱਚ ਹੋਈ ਸੀ। ਉੱਥੇ ਹੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਕੋਈ ਵੀ ਦੇਸ਼ ਨਹੀਂ ਬਚ ਸਕਿਆ ਹੈ। ਇਸ ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ ਪ੍ਰਭਾਵਤ ਹੋਏ ਹਨ। ਜਿਸ ਚਲਦੇ ਹੋਏ ਸਾਰੇ ਦੇਸ਼ਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਹੈ। ਕਿਉਂਕਿ ਸਾਰੇ ਦੇਸ਼ਾਂ ਵਿਚ ਲੋਕਾਂ ਦੀ ਜ਼ਿੰਦਗੀ ਨੂੰ ਬਚਾਉਣ ਵਾਸਤੇ ਤਾਲਾਬੰਦੀ ਕੀਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਠੱਪ ਹੋ ਗਿਆ।

ਬੜੀ ਮੁਸ਼ਕਲ ਨਾਲ ਇਸ ਕਰੋਨਾ ਉਪਰ ਜਿੱਤ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਨਵੇਂ ਰੂਪ ਦੇਖਣ ਨੂੰ ਸਾਹਮਣੇ ਆ ਰਹੇ ਹਨ। ਚੀਨ ਦੇ ਵਿਚ ਹੁਣ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਰਿਹਾ ਹੈ ਜਿਥੇ ਇਕ ਦਿਨ ਵਿਚ ਹੈਰਾਨ ਕਰਨ ਵਾਲੇ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਿੱਥੇ ਚੀਨ ਦੇ ਵਿੱਚ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਚੀਨ ਦੇ 10 ਵੱਡੇ ਸ਼ਹਿਰਾਂ ਵਿੱਚ ਵੀ ਤਾਲਾਬੰਦੀ ਕੀਤੀ ਗਈ ਹੈ।

ਉਥੇ ਹੀ ਲੋਕਾਂ ਨੂੰ ਜ਼ਰੂਰੀ ਕੰਮ ਦੇ ਸਿਲਸਿਲੇ ਵਿੱਚ ਵੀ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਸਮੇਂ ਚੀਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਵਿਚ ਲੋਕਾਂ ਨੂੰ ਕੈਦ ਦੀ ਜ਼ਿੰਦਗੀ ਗੁਜ਼ਾਰਨੀ ਪਈ ਹੈ, ਕਿਉਂਕਿ ਇਸ ਸਮੇਂ ਚੀਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਵਿਚ ਲੋਕ ਘਰਾਂ ਵਿੱਚ ਕੈਦ ਹੋਏ ਹਨ,ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਕ ਜਿੱਥੇ ਚੀਨ ਦੀ ਆਰਥਿਕ ਰਾਜਧਾਨੀ ਵਿਚ ਸਭ ਤੋਂ ਵਧੇਰੇ ਮਾਮਲੇ ਸਾਹਮਣੇ ਆ ਰਹੇ ਹਨ। ਜਿੱਥੇ ਸੰਘਾਈ ਦੇ ਵਿਚ ਰੋਜ਼ਾਨਾ ਹੀ 24 ਘੰਟਿਆਂ ਦੇ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ।

ਸ਼ੰਘਾਈ ਦੇ ਵਿਚ ਹੀ 24 ਘੰਟਿਆਂ ਦੇ ਦੌਰਾਨ ਸ਼ਨੀਵਾਰ ਨੂੰ 23,500 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਗਈ ਸੀ। ਜਦ ਕੇ ਪੂਰੇ ਚੀਨ ਦੇ ਵਿੱਚ 24,680 ਮਾਮਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਸਨ। ਚੀਨ ਦੇ ਕਈ ਸ਼ਹਿਰਾਂ ਵਿਚ ਮੁੜ ਤੋਂ ਵਧ ਰਿਹਾ ਕਰੋਨਾ ਦਾ ਕਹਿਰ ਇਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਜਿੱਥੇ ਦੁਬਾਰਾ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।