ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਤੋਂ ਬਾਅਦ ਹੁਣ ਮੁੜ ਤੋਂ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ ਕਲਾਕਾਰਾਂ ਦੇ ਵੱਲੋਂ ਵੱਖੋ ਵੱਖੋ ਵੱਖਰੇ ਢੰਗ ਦੇ ਨਾਲ ਆਪਣੇ ਫੈਨਸ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ । ਕੋਰੋਨਾ ਤੋਂ ਬਾਅਦ ਹੁਣ ਤਕ ਪੰਜਾਬੀ ਇੰਡਸਟਰੀ ਨਾਲ ਜੁੜੇ ਲੋਕਾਂ ਵੱਲੋਂ ਕਈ ਸੁਪਰ ਡੁਪਰ ਹਿੱਟ ਗੀਤ ਤੇ ਕਈ ਸੁਪਰ ਡੁਪਰ ਹਿੱਟ ਫ਼ਿਲਮਾਂ ਦਿੱਤੀਆਂ ਗਈਆਂ ਹਨ । ਇਸੇ ਵਿਚਕਾਰ ਹੁਣ ਮਸ਼ਹੂਰ ਪੰਜਾਬੀ ਗਾਇਕ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਨੂੰ ਉਨ੍ਹਾਂ ਦੀ ਵਿਗੜਦੀ ਹਾਲਤ ਦੇ ਚੱਲਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬੀ ਗਾਇਕ ਅਤੇ ਭੰਗੜਾ ਕਿੰਗ ਦੇ ਨਾਮ ਨਾਲ ਪ੍ਰਸਿੱਧ ਬਲਵਿੰਦਰ ਸਫ਼ਰੀ ਦੀ ਸਿਹਤ ਅਚਾਨਕ ਖਰਾਬ ਹੋ ਗਈ l ਸਿਹਤ ਸਬੰਧੀ ਚੱਲ ਰਹੀਆਂ ਪਰੇਸ਼ਾਨੀਆਂ ਦੇ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਤੇ ਉਨ੍ਹਾਂ ਦੀ ਵਿਗੜਦੀ ਸਿਹਤ ਲਈ ਹੁਣ ਹਰ ਕੋਈ ਅਰਦਾਸਾਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ l ਗਾਇਕ ਗੁਰਲੇਜ਼ ਅਖਤਰ ਨੇ ਵੀ ਬਲਵਿੰਦਰ ਸਫ਼ਰੀ ਦੀ ਸਿਹਤਮੰਦੀ ਦੇ ਲਈ ਅਰਦਾਸ ਕੀਤੀ ਹੈ l

ਨਾਲ ਹੀ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੇ ਵੀ ਵਾਹਿਗੁਰੂ ਜੀ ਮਿਹਰ ਕਰ ਲਿਖਿਆ ਹੈ । ਜ਼ਿਕਰਯੋਗ ਹੈ ਕਿ ਜਦੋਂ ਫ਼ਿਲਮ ਇੰਡਸਟਰੀ ਨਾਲ ਜੁੜੇ ਹੋਏ ਗਾਇਕਾਂ ਅਤੇ ਕਲਾਕਾਰਾਂ ਨੂੰ ਬਲਵਿੰਦਰ ਸਫ਼ਰੀ ਦੀ ਸਿਹਤ ਬਾਰੇ ਪਤਾ ਚੱਲਿਆ ਉਨ੍ਹਾਂ ਦੇ ਵੱਲੋਂ ਲਗਾਤਾਰ ਆਪਣੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਪਰ ਫੋਟੋਆਂ ਸਾਂਝੀਆਂ ਕਰ ਕੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ । ਦੱਸਦਿਆਂ ਕਿ ਬਲਵਿੰਦਰ ਸਫ਼ਰੀ ਨੇ ਹੁਣ ਤੱਕ ਕਈ ਸੁਪਰ ਡੁਪਰ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਅੰਬਰਾਂ ਤੋਂ ਆਈ ਹੋਈ ਹੂਰ’ ਉਨ੍ਹਾਂ ਦਾ ਸਭ ਤੋਂ ਸੁਪਰ ਡੁਪਰ ਹਿੱਟ ਗੀਤ ਰਿਹਾ ਹੈ ਤੇ ਸੰਗੀਤ ਨੇ ਲੋਕਾਂ ਦੇ ਦਿਲਾਂ ਦੇ ਵਿੱਚ ਆਪਣੀ ਇੱਕ ਵੱਖਰੀ ਥਾਂ ਬਣਾਈ । ਹੁਣ ਹਰ ਕਿਸੇ ਦੇ ਵੱਲੋਂ ਗਾਇਕ ਦੀ ਲੰਬੀ ਉਮਰ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ । ਓਹਨਾ ਦੀ ਸਿਹਤ ਬਾਰੇ ਹੁਣ ਓਹਨਾ ਦੇ ਫੈਨਸ ਦੇ ਵਲੋਂ ਵੀ ਅਰਦਾਸਾਂ ਕੀਤੀਆਂ ਜਾ ਰਹੀਆਂ ਹੈ l

Home  ਤਾਜਾ ਖ਼ਬਰਾਂ  ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਹਸਪਤਾਲ ਕਰਾਇਆ ਗਿਆ ਦਾਖਲ ਹੋ ਰਹੀਆਂ ਅਰਦਾਸਾਂ – ਤਾਜਾ ਵੱਡੀ ਖਬਰ
                                                      
                                       
                            
                                                                   
                                    Previous Postਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਅਗਲੇ 5 ਦਿਨਾਂ ਲਈ ਜਾਰੀ ਹੋਗਿਆ ਇਹ ਅਲਰਟ
                                                                
                                
                                                                    
                                    Next Postਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਕਾਂਗਰਸੀ ਆਗੂ ਦੀ ਹੋਈ ਅਚਾਨਕ ਮੌਤ, ਲਗਿਆ ਵੱਡਾ ਝਟਕਾ- ਛਾਈ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    




