ਤਰਨਤਾਰਨ ਜ਼ਿਲ੍ਹੇ ਵਿੱਚ ਹੋਣ ਵਾਲੀ ਉਪ-ਚੋਣ ਤੋਂ ਥੋੜ੍ਹੀ ਹੀ ਦੇਰ ਪਹਿਲਾਂ, ਜ਼ਿਲ੍ਹੇ ਦੀ ਐੱਸਐੱਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਭਾਰਤ ਚੋਣ ਆਯੋਗ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ, ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐੱਸ) ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦੇ ਐੱਸਐੱਸਪੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।






