ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਾਂਗਰਸ ਪਾਰਟੀ ਵਿਚ ਕਾਫੀ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ਾਂ ਦਾ ਖਾਤਮਾ ਉਸ ਸਮੇਂ ਹੋਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ ਅਤੇ ਕਾਂਗਰਸ ਪਾਰਟੀ ਦੇ ਸਾਰੇ ਵਿਧਾਇਕਾਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਮੁੱਖ ਮੰਤਰੀ ਐਲਾਨਣ ਦਾ ਹੱਕ ਹਾਈ ਕਮਾਨ ਨੂੰ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ।

ਉੱਥੇ ਹੀ ਕਾਂਗਰਸ ਪਾਰਟੀ ਵਿੱਚ ਆ ਰਹੀਆਂ ਖਬਰਾਂ ਦਾ ਖਾਤਮਾ ਅਜੇ ਨਹੀਂ ਹੋ ਰਿਹਾ। ਹੁਣ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੈਡਮ ਸਿੱਧੂ ਵੱਲੋਂ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਚਰਚਾ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਆਪਣੀ ਮਰਜ਼ੀ ਨਾਲ ਆਪਣਾ ਅਹੁਦਾ ਛੱਡ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਦੇਸ਼ ਧਰੋਹ ਦੇ ਇਲਜ਼ਾਮ ਵੀ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਨੂੰ ਨਵਜੋਤ ਸਿੰਘ ਸਿੱਧੂ ਤੋਂ ਖਤਰਾ ਹੈ।

ਜਿਸ ਦਾ ਜਵਾਬ ਉਹਨਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ ਉਹਨਾਂ ਦੇ ਪਤੀ ਨਵਜੋਤ ਸਿੱਧੂ ਵੱਲੋਂ ਪੰਜਾਬ ਨੂੰ ਖਤਰਾ ਹੈ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਕਿਉਂ ਨਹੀਂ ਸੁੱਟ ਦਿੱਤਾ ਜਾਂਦਾ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਅਗਰ ਉਹਨਾਂ ਦੇ ਪਤੀ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਦੇ ਸੰਬੰਧ ਹਨ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਕਿਉਂਕਿ ਦੋਨੋ ਇਕੱਠੇ ਕ੍ਰਿਕਟ ਖੇਡਦੇ ਰਹੇ ਹਨ ਜਿਸ ਕਾਰਨ ਕਰਤਾਰਪੁਰ ਲਾਂਘਾ ਸ਼ੁਰੂ ਹੋਇਆ ਹੈ ਅਤੇ ਜਿਸ ਕਾਰਨ ਸਾਰੀ ਸੰਗਤ ਖੁਸ਼ ਹੈ।

ਉਨ੍ਹਾਂ ਕਿਹਾ ਕਿ ਅਗਰ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਫੈਸਲੇ ਨਹੀਂ ਪਸੰਦ ਹਨ ਤਾਂ ਉਨ੍ਹਾਂ ਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਬਾਰ-ਬਾਰ ਨਵਜੋਤ ਸਿੱਧੂ ਦੇ ਖਿਲਾਫ ਇਹ ਗੱਲ ਆਖੀ ਜਾ ਰਹੀ ਹੈ ਕਿ ਉਨ੍ਹਾਂ ਦੇ ਕਾਰਨ ਕੌਮੀ ਸੁਰੱਖਿਆ ਨੂੰ ਖਤਰਾ ਹੈ। ਅਗਰ ਇਸ ਤਰਾ ਹੈ ਤਾਂ ਨਵਜੋਤ ਸਿੱਧੂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾਂਦਾ। ਤੇ ਇਸ ਦੀ ਸ਼ਿਕਾਇਤ ਗ੍ਰਹਿ ਮੰਤਰੀ ਨੂੰ ਵੀ ਕੀਤੀ ਜਾ ਸਕਦੀ ਹੈ।

Home  ਤਾਜਾ ਖ਼ਬਰਾਂ  ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੈਡਮ ਸਿੱਧੂ ਵਲੋਂ ਹੁਣ ਆ ਗਈ  ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
                                                      
                              ਤਾਜਾ ਖ਼ਬਰਾਂ                               
                              ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੈਡਮ ਸਿੱਧੂ ਵਲੋਂ ਹੁਣ ਆ ਗਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
                                       
                            
                                                                   
                                    Previous Postਪੰਜਾਬ ਚ ਇਥੇ ਸਕੂਲ ਕਲਾਸ ਚ ਵਾਪਰਿਆ ਅਜਿਹਾ ਕੇ ਰਹਿ ਗਏ ਹੈਰਾਨ  – ਆਈ ਤਾਜਾ ਵੱਡੀ ਖਬਰ
                                                                
                                
                                                                    
                                    Next Post21 ਕਰੋੜ ਰੁਪਏ ਮੁੱਲ  ਦੇ ਝੋਟੇ ‘ਸੁਲਤਾਨ’ ਨੂੰ ਮਿਲੀ ਇਸ ਤਰਾਂ ਮੌਤ –  ਪਸ਼ੂ ਪ੍ਰੇਮੀਆਂ ਚ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



