BREAKING NEWS
Search

ਜਨਤਾ ਲਈ ਆਈ ਵੱਡੀ ਮਾੜੀ ਖਬਰ : LPG ਗੈਸ ਸਲੰਡਰ ਹੋ ਗਿਆ 250 ਰੁਪਏ ਮਹਿੰਗਾ

ਆਈ ਤਾਜ਼ਾ ਵੱਡੀ ਖਬਰ  

ਕਰੋਨਾ ਕਾਰਨ ਜਿੱਥੇ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਕਿਉਂਕਿ ਕੀਤੀ ਗਈ ਤਾਲਾਬੰਦੀ ਵਿੱਚ ਜਿੱਥੇ ਕਈ ਲੋਕਾਂ ਦੇ ਰੁਜ਼ਗਾਰ ਬੰਦ ਹੋਣ ਕਾਰਨ ਬਹੁਤ ਸਾਰੇ ਵਿਅਕਤੀ ਕੰਮ ਤੋਂ ਔਖੇ ਹੋ ਗਏ ਸਨ। ਜਿੱਥੇ ਕਈ ਪਰਵਾਰਾਂ ਦਾ ਕੰਮ ਠੱਪ ਹੋਣ ਕਾਰਨ ਉਨ੍ਹਾਂ ਨੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਫਿਰ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਦੇਸ਼ ਅੰਦਰ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜ ਰਹੀ ਹੈ। ਅੱਜ ਇੱਥੇ ਪੰਜਾਬ ਅਤੇ ਹਰਿਆਣਾ ਵਿਚ ਟੋਲ ਦਰਾਂ ਵਿਚ ਵਾਧਾ ਸ਼ੁਰੂ ਹੋ ਗਿਆ ਹੈ।

ਉੱਥੇ ਹੀ ਹੁਣ ਜਨਤਾ ਲਈ ਇਕ ਹੋਰ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਐਲ ਪੀ ਜੀ ਗੈਸ ਸਿਲੰਡਰ ਵਿੱਚ ਵੀ ਢਾਈ ਸੌ ਰੁਪਏ ਦਾ ਵਾਧਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿੱਤੀ ਵਰ੍ਹੇ ਦੀ ਸ਼ੁਰੂਆਤ ਤੋਂ ਹੀ ਸਰਕਾਰ ਵੱਲੋਂ ਬਹੁਤ ਵੱਡੇ ਝਟਕੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ। ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਬਹੁਤ ਸਾਰੇ ਲੋਕਾਂ ਦੇ ਘਰ ਦਾ ਬਜਟ ਹਿਲਾ ਰਿਹਾ ਹੈ। ਹੁਣ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵੀ ਵਿੱਤੀ ਵਰ੍ਹੇ ਦੇ ਪਹਿਲੇ ਦਿਨ ਹੀ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਢਾਈ ਸੌ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ।

ਉਥੇ ਹੀ ਐਲਪੀਜੀ ਦੇ ਗੈਸ ਸਿਲੰਡਰ ਦੀ ਕੀਮਤ ਵੱਧ ਜਾਣ ਕਾਰਨ ਦੁਕਾਨਦਾਰ ਇਸ 19 ਵਪਾਰਕ ਗੈਸ ਸਲੰਡਰ ਨੂੰ 2553 ਵਿਚ ਹਾਸਲ ਕਰ ਸਕਣਗੇ। ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਣ ਦਾ ਅਸਰ ਹੋਟਲ ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਉਪਰ ਵੀ ਵੇਖਿਆ ਜਾਵੇਗਾ ਜਿੱਥੇ ਹਰ ਇੱਕ ਚੀਜ਼ ਦੀ ਕੀਮਤ ਵਿੱਚ ਵਾਧਾ ਹੋਵੇਗਾ।

ਵਪਾਰਕ ਸਿਲੰਡਰ ਦੀ ਕੀਮਤ ਵਧਣ ਨਾਲ ਜਿੱਥੇ ਕਈ ਵਪਾਰੀਆਂ ਨੂੰ ਆਪਣੇ ਕੰਮ ਨਾਲ ਜੁੜੀਆਂ ਹੋਈਆਂ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਪਵੇਗਾ। ਉਥੇ ਹੀ 50 ਰੁਪਏ ਦਾ ਵਾਧਾ ਘਰੇਲੂ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 22 ਮਾਰਚ ਨੂੰ ਕੀਤਾ ਗਿਆ ਸੀ। ਹੁਣ ਘਰੇਲੂ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ 949.50 ਰੁਪਏ ਹੈ।