ਜਲੰਧਰ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ ਬਿਜਲੀ ਕੱਟ

ਜਲੰਧਰ ਦੇ ਵਸਨੀਕਾਂ ਲਈ ਇਕ ਮਹੱਤਵਪੂਰਨ ਸੂਚਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 132 ਕੇਵੀ ਅਰਬਨ ਅਸਟੇਟ ਸਬਸਟੇਸ਼ਨ ਨਾਲ ਜੁੜੇ 11 ਕੇਵੀ ਹਾਊਸਿੰਗ ਬੋਰਡ ਫੀਡਰ ਦੀ ਬਿਜਲੀ ਸਪਲਾਈ ਅੱਜ 13 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਸਥਾਈ ਤੌਰ ‘ਤੇ ਬੰਦ ਰਹੇਗੀ।

ਇਸ ਕਾਰਨ ਹਾਊਸਿੰਗ ਬੋਰਡ ਕਲੋਨੀ, ਮਾਡਲ ਟਾਊਨ, ਜੀਟੀਬੀ ਨਗਰ ਅਤੇ ਨੇੜਲੇ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਰੱਖ-ਰਖਾਵ ਦਾ ਕੰਮ ਮੁਕੰਮਲ ਹੋਣ ਉਪਰੰਤ ਨਿਰਧਾਰਤ ਸਮੇਂ ਦੇ ਬਾਅਦ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਜਾਵੇਗੀ।