BREAKING NEWS
Search

ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਇਹ ਵੱਡੀ ਖਬਰ – ਸੁਪ੍ਰੀਮ ਕੋਰਟ ਵਲੋਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵਿਚ ਅਜਿਹੇ ਬਹੁਤ ਸਾਰੇ ਮਾਮਲੇ ਹਨ ਜਿਸ ਦੇ ਚਲਦੇ ਪਿਛਲੇ ਕਈ ਸਾਲਾਂ ਤੋਂ ਲੋਕ ਜੇਲ੍ਹਾਂ ਵਿੱਚ ਬੰਦ ਹਨ ਤੇ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਉਨ੍ਹਾਂ ਨੂੰ ਬੇਲ ਮਿਲੇ ਤੇ ਉਹ ਬਾਹਰ ਨਿਕਲ ਸਕੇ । ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਛੱਬੀ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਹੁਣ ਸੁਪਰੀਮ ਕੋਰਟ ਦੇ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਤੇ ਤੀਹ ਅਪ੍ਰੈਲ ਤੱਕ ਕੋਈ ਫੈਸਲਾ ਸੁਣਾਇਆ ਜਾਵੇ ਤੇ ਨਾਲ ਹੀ ਆਖ ਦਿੱਤਾ ਗਿਆ ਹੈ ਕਿ ਜੇਕਰ ਸਮੇਂ ਤਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਾਰੀਖ ਨੂੰ ਖ਼ੁਦ ਨਿੱਜੀ ਤੌਰ ਤੇ ਪੇਸ਼ ਹੋਣਾ ਪਵੇਗਾ ।

ਜ਼ਿਕਰਯੋਗ ਹੈ ਕਿ ਅਦਾਲਤ ਨੂੰ ਮਹਿਸੂਸ ਹੋਇਆ ਕਿ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ ਗਿਆ ਹੈ , ਇਸ ਲਈ ਇਕ ਅਧਿਕਾਰੀ ਨੂੰ ਤੁਰੰਤ ਇਸ ਦੀ ਜਾਂਚ ਕਰਨੀ ਚਾਹੀਦੀ ਹੈ । ਇਸ ਲਈ ਸੀਬੀਆਈ ਨੂੰ ਦੋ ਹਫ਼ਤਿਆਂ ਦੇ ਅੰਦਰ ਬਦਲੀ ਲਈ ਪ੍ਰਾਰਥਨਾ ਤੇ ਪ੍ਰਸਤਾਵ ਜਾਂ ਇਤਰਾਜ਼ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ।

ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ 26 ਸਾਲਾਂ ਤੋਂ ਜੇਲ੍ਹ ਬੰਦ ਹਨ ਤੇ ਮਾਣਯੋਗ ਅਦਾਲਤ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿਚ ਤਬਦੀਲੀ ਬਾਰੇ ਤੁਰੰਤ ਫ਼ੈਸਲਾ ਲੈਣ ਦੇ ਲਈ ਵੀ ਆਖਿਆ ਹੈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸੁਪਰੀਮ ਕੋਰਟ ਦੇ ਵਿੱਚ ਰਹਿਮ ਦੀ ਪਟੀਸ਼ਨ ਦਾਇਰ ਕਰਵਾਈ ਗਈ ਸੀ । ਜਿਸ ਦੇ ਚਲਦੇ ਹੁਣ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਜਲਦ ਹੀ ਉਹਨੇ ਪਟੀਸ਼ਨ ਤੇ ਕੋਈ ਫ਼ੈਸਲਾ ਸੁਣਾਇਆ ਜਾਵੇ ।

ਜ਼ਿਕਰਯੋਗ ਹੈ ਕਿ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇਕ ਧਮਾਕੇ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਬੇਅੰਤ ਸਿੰਘ ਸਣੇ 18 ਲੋਕਾਂ ਦੀ ਮੌਤ ਵੀ ਹੋਈ ਸੀ । ਜਿਸ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਤੇ ਹੁਣ ਉਨ੍ਹਾਂ ਦੇ ਵੱਲੋਂ ਰਹਿਮ ਦੀ ਪਟੀਸ਼ਨ ਮਾਨਯੋਗ ਅਦਾਲਤ ਵਿਚ ਦਰਜ ਕਰਵਾਈ ਗਈ ਹੈ ਜਿਸ ਤੇ ਹੁਣ ਜਲਦ ਹੀ ਫੈਸਲਾ ਲਿਆ ਜਾ ਸਕਦਾ ਹੈ ।