BREAKING NEWS
Search

ਜੇਲ ਚ ਬੰਦ ਰਾਮ ਰਹੀਮ ਲਈ ਆਈ ਚੰਗੀ ਖਬਰ, ਹਾਈ ਕੋਰਟ ਨੇ ਦਿੱਤਾ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਖ ਵੱਖ ਸੰਸਥਾਵਾਂ ਵੱਲੋਂ ਜਿੱਥੇ ਲੋਕਾਂ ਦੀ ਰਹਿਨੁਮਾਈ ਕੀਤੀ ਜਾਂਦੀ ਹੈ ਉਥੇ ਹੀ ਸਮਾਜ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸ਼ਲਾਘਾਯੋਗ ਕਾਰਜ ਵੀ ਕੀਤੇ ਜਾਂਦੇ ਹਨ। ਜਿਸ ਕਾਰਨ ਅਜਿਹੀਆਂ ਸੰਸਥਾਵਾਂ ਹਮੇਸ਼ਾ ਲੋਕਾਂ ਲਈ ਇੱਕ ਪ੍ਰੇਰਣਾ ਸਰੋਤ ਬਣ ਜਾਂਦੀਆਂ ਹਨ। ਉਥੇ ਹੀ ਵੱਖ ਵੱਖ ਸੂਬਿਆਂ ਵਿੱਚ ਅਜਿਹੀਆਂ ਸੰਸਥਾਵਾਂ ਵੀ ਹਨ ਜੋ ਕਈ ਵਿਵਾਦਾਂ ਦੇ ਚਲਦਿਆਂ ਹੋਇਆਂ ਚਰਚਾ ਦੇ ਵਿਚ ਬਣ ਜਾਂਦੀਆਂ ਹਨ। ਹੁਣ ਜੇਲ ਵਿਚ ਬੰਦ ਰਾਮ ਰਹੀਮ ਲਈ ਆਈ ਚੰਗੀ ਖਬਰ, ਜਿੱਥੇ ਹਾਈ ਕੋਰਟ ਨੇ ਦਿੱਤਾ ਇਹ ਹੁਕਮ , ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ ਵੱਖ ਵਿਵਾਦਾਂ ਦੇ ਵਿਚ ਫਸੇ ਹੋਏ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਰਾਹਤ ਦੀ ਖਬਰ ਪ੍ਰਾਪਤ ਹੋਈ ਹੈ। ਜਿੱਥੇ ਹੁਣ ਹਾਈ ਕੋਰਟ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਪੰਜਾਬ ਵਿੱਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਕੇਸ ਦਾ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਠਹਿਰਾਇਆ ਜਾ ਰਿਹਾ ਸੀ ਅਤੇ ਉਸ ਨੂੰ ਇਸ ਮਾਮਲੇ ਦੀ ਜਾਂਚ ਵਾਸਤੇ ਪੰਜਾਬ ਲਿਆਂਦੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਸੀ।

ਇਸ ਮਾਮਲੇ ਵਾਸਤੇ ਜਿੱਥੇ ਇੱਕ ਸਿੱਟ ਦਾ ਗਠਨ ਕੀਤਾ ਗਿਆ ਸੀ ਓਥੇ ਹੀ ਉਸ ਸਿੱਟ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਵੱਲੋਂ ਜੇਲ੍ਹ ਵਿੱਚ ਜਾ ਕੇ ਵੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਨਾਲ਼ ਇਸ ਮਾਮਲੇ ਨੂੰ ਲੈ ਕੇ ਪੁੱਛ ਪੜਤਾਲ ਕੀਤੀ ਗਈ ਸੀ।

ਹੁਣ ਹਾਈਕੋਰਟ ਦਾ ਫੈਸਲਾ ਸਾਹਮਣੇ ਆਇਆ ਹੈ ਜਿਥੇ ਹੁਣ ਫੈਸਲੇ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਪੁੱਛ-ਪੜਤਾਲ ਵਾਸਤੇ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਨਹੀਂ ਲਿਆਂਦਾ ਜਾ ਸਕਦਾ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਰਫ ਵੀਡਿਓ ਕਾਨਫਰੰਸ ਰਾਹੀਂ ਹੀ ਸੁਣਵਾਈ ਹੋਵੇਗੀ। ਕਿਉਂਕਿ ਹਾਈਕੋਰਟ ਵੱਲੋਂ ਹੁਣ ਬਰਗਡ਼ੀ ਬੇਅਦਬੀ ਮਾਮਲੇ ਵਿਚ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਲੈ ਕੇ ਆਉਣ ਦੇ ਮਾਮਲੇ ਵਿਚ ਡੇਰਾ ਮੁਖੀ ਨੂੰ ਰਾਹਤ ਦਿੱਤੀ ਹੈ।