BREAKING NEWS
Search

ਟਰੱਕ ਡਰਾਈਵਰਾਂ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਵੱਡਾ ਐਲਾਨ, ਦਿੱਤੀ ਇਹ ਰਾਹਤ

ਆਈ ਤਾਜਾ ਵੱਡੀ ਖਬਰ

ਟਰੱਕ ਡਰਾਈਵਰਾਂ ਲਈ ਖੁਸ਼ਖਬਰੀ, ਹੁਣ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟਰੱਕ ਡਰਾਈਵਰਾਂ ਲਈ ਕੀਤਾ ਵੱਡਾ ਐਲਾਨ। ਹਰ ਪਾਸੇ ਹੋ ਰਹੀ ਹੈ ਚਰਚਾ। ਜਾਣਕਾਰੀ ਦੇ ਮੁਤਾਬਿਕ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੇ ਵੱਲੋਂ ਗਰਮੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਟਰੱਕ ਡਰਾਈਵਰਾਂ ਲਈ ਵੱਡਾ ਫੈਸਲਾ ਲੈਦੇ ਹੋਏ ਨੂੰ ਰਾਹਤ ਦਿੱਤੀ ਗਈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਵੱਲੋਂ ਇੱਕ ਪ੍ਰੋਗਰਾਮ ਦੌਰਾਨ ਟਰੱਕ ਡਰਾਈਵਰਾਂ ਲਈ ਕਿਹਾ ਗਿਆ ਕਿ ਹੁਣ ਟਰੱਕਾਂ ਦੇ ਵਿੱਚ ਕੈਬਿਨ ਹੋਵੇਗਾ ਜਿਸ ਵਿਚ ਏਅਰ ਕੰਡੀਸ਼ਨ ਲਾਜ਼ਮੀ ਹੋਵੇਗਾ। ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਬਹੁਤ ਜਲਦੀ ਟਰੱਕ ਡਰਾਈਵਰਾਂ ਦੇ ਕੈਬਿਨਾਂ ਵਿੱਚ ਏਅਰ ਕੰਡੀਸ਼ਨ ਹੋਣਾ ਲਾਜ਼ਮੀ ਕਰ ਦਿੱਤਾ ਜਾਵੇਗਾ।

ਇਸ ਤੋ ਇਲਾਵਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਵਿੱਚ ਟਰਾਂਸਪੋਰਟ ਸੈਕਟਰ ਵਿੱਚ ਡਰਾਈਵਰ ਦੀ ਸਭ ਤੋਂ ਵੱਡੀ ਭੂਮਿਕਾ ਹੈ। ਉਥੇ ਹੀ ਭਾਰਤ ਵਿੱਚ ਟਰਾਂਸਪੋਰਟ ਸੈਕਟਰ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ ਕਿਉਂਕਿ ਭਾਰਤ ਦੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ ਅਤੇ ਅਜਿਹੇ ਵਿੱਚ ਟਰਾਂਸਪੋਰਟ ਸੈਕਟਰ ਵੱਲ ਧਿਆਨ ਦੇਣਾ ਲਾਜ਼ਮੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਟਰੱਕ ਡਰਾਈਵਰਾਂ ਦੇ ਕੰਮਕਾਜੀ ਹਾਲਾਤ ਅਤੇ ਸਹੂਲਤਾਂ ਬਾਰੇ ਧਿਆਨ ਦੇਣਾ ਜ਼ਰੂਰੀ ਹੈ। ਦੱਸ ਦੇਈਏ ਕਿ ਨਿਤਿਨ ਗਡਕਰੀ ਦੇ ਵੱਲੋਂ ‘ਦੇਸ਼ ਚਾਲਕ’ ਨਾਮ ਦੀ ਕਿਤਾਬ ਦੇ ਉਦਘਾਟਨ ਸਮਾਰੋਹ ਦੌਰਾਨ ਟਰੱਕ ਡਰਾਇਵਰਾਂ ਦੇ ਲਈ ਇਹ ਐਲਾਨ ਕੀਤਾ।

ਇਹ ਕਿਤਾਬ ਭਾਰਤੀ ਡਰਾਈਵਰਾਂ ਨੂੰ ਸਨਮਾਨ ਦੇਣ ਲਈ ਲਿਖੀ ਗਈ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਟਰੱਕ ਡਰਾਈਵਰ ਅੱਤ ਦੀ ਗਰਮੀ ਵਿੱਚ ਕੰਮ ਕਰਨ ਲਈ ਮਜਬੂਰ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਟਰੱਕ ਡਰਾਈਵਰਾਂ ਲਈ ਏਅਰ ਕੰਡੀਸ਼ਨਡ ਕੈਬਿਨਾਂ ਸਬੰਧੀ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। ਹਲਾਂਕਿ ਕੁਝ ਲੋਕਾਂ ਨੇ ਕਿਹਾ ਕਿ ਇਸ ਨਾਲ ਲਾਗਤ ਵਧੇਗੀ। ਪਰ ਇੱਥੇ ਆਉਣ ਤੋਂ ਪਹਿਲਾਂ ਮੈਂ ਫਾਈਲ ‘ਤੇ ਦਸਤਖਤ ਕਰ ਦਿੱਤੇ ਹਨ ਕਿ ਹੁਣ ਤੋਂ ਟਰੱਕਾਂ ਦੇ ਡਰਾਈਵਰ ਕੈਬਿਨ ਏਅਰ ਕੰਡੀਸ਼ਨਡ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਡਰਾਈਵਰਾਂ ਦੇ ਕੰਮਕਾਜ ਦੀ ਸਥਿਤੀ ਵਿੱਚ ਸੁਧਾਰ ਕਰਨ ਦੀ ਲੋੜ ਹੈ ਅਤੇ ਹੋਰ ਡਰਾਈਵਿੰਗ ਸਕੂਲ ਸਥਾਪਤ ਕਰਕੇ ਡਰਾਈਵਰਾਂ ਦੀ ਘਾਟ ਨੂੰ ਦੂਰ ਕਰਨ ਲਈ ਵੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਰਾਈਵਰਾਂ ਦੀ ਘਾਟ ਕਾਰਨ ਭਾਰਤ ਵਿੱਚ ਡਰਾਈਵਰ 14-16 ਘੰਟੇ ਕੰਮ ਕਰਦੇ ਹਨ। ਜਦੋਂ ਕਿ ਦੂਜੇ ਦੇਸ਼ਾਂ ਵਿੱਚ ਟਰੱਕ ਡਰਾਈਵਰਾਂ ਦੇ ਕੰਮ ਦੇ ਘੰਟੇ ਨਿਸ਼ਚਿਤ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਸਾਡੀ ਲੌਜਿਸਟਿਕਸ ਲਾਗਤ ਦੂਜੇ ਦੇਸ਼ਾਂ ਦੇ ਮੁਕਾਬਲੇ 14-16 ਫੀਸਦੀ ਹੈ। ਚੀਨ ਵਿੱਚ ਲੌਜਿਸਟਿਕਸ ਲਾਗਤ 8-10 ਪ੍ਰਤੀਸ਼ਤ ਹੈ। ਯੂਰਪੀ ਦੇਸ਼ਾਂ ਵਿਚ ਇਹ 12 ਫੀਸਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਵੀ ਆਪਣੀ ਬਰਾਮਦ ਵਧਾਉਣੀ ਹੈ ਤਾਂ ਲੌਜਿਸਟਿਕ ਲਾਗਤ ਨੂੰ ਘਟਾਉਣਾ ਹੋਵੇਗਾ।