BREAKING NEWS
Search

ਡੇਰਾ ਸਰਸਾ ਵਲੋਂ ਪੰਜਾਬ ਚ ਵੋਟਾਂ ਚ ਕਿਸ ਨੂੰ ਦਿੱਤਾ ਜਾਵੇਗਾ ਸਮਰਥਨ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਚਰਚਾ ਦੇ ਵਿੱਚ ਬਣੀਆਂ ਹੋਈਆਂ ਹਨ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਪਾਰਟੀ ਦੀ ਜਿੱਤ ਵਾਸਤੇ ਵੱਖ-ਵੱਖ ਸੰਸਥਾਵਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਉੱਥੇ ਹੀ ਹਰ ਸਿਆਸੀ ਪਾਰਟੀ ਵੱਲੋਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਦੌਰਾ ਕਰਦੇ ਹੋਏ ਕਈ ਐਲਾਣ ਵੀ ਕੀਤੇ ਗਏ ਹਨ। ਬੀਤੇ ਦਿਨੀਂ ਜਿੱਥੇ 21 ਦਿਨਾਂ ਦੀ ਪੈਰੋਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਦੀ ਇਸ p ਨੂੰ ਅਤੇ ਉਨ੍ਹਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਹੁਣ ਡੇਰਾ ਸਿਰਸਾ ਵੱਲੋਂ ਪੰਜਾਬ ਵਿੱਚ ਵੋਟਾਂ ਨੂੰ ਲੈ ਕੇ ਕਿਸੇ ਦਾ ਸਾਥ ਦਿੱਤਾ ਜਾਵੇਗਾ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਸ ਸਮੇਂ ਆਪਣੇ ਡੇਰੇ ਵਿੱਚ ਪੁਲੀਸ ਦੀ ਨਿਗਰਾਨੀ ਹੇਠ ਹਨ। ਉਥੇ ਹੀ ਉਨ੍ਹਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਲੈਣ ਦੇਣ ਨਹੀਂ ਹੈ ਅਤੇ ਨਾ ਹੀ ਵੋਟਾਂ ਨੂੰ ਲੈ ਕੇ ਕਿਸੇ ਸਿਆਸੀ ਪਾਰਟੀ ਵੱਲੋਂ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਹੈ।

ਉੱਥੇ ਹੀ ਹੁਣ ਡੇਰੇ ਵੱਲੋਂ ਚੋਣਾਂ ਨੂੰ ਲੈ ਕੇ ਆਪਣਾ ਫੈਸਲਾ ਦੱਸਿਆ ਗਿਆ ਹੈ, ਜਿੱਥੇ ਡੇਰੇ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣਾਂ ਤੋਂ ਦੋ ਦਿਨ ਪਹਿਲਾਂ ਇਸ ਦਾ ਫੈਸਲਾ ਕੀਤਾ ਜਾਵੇਗਾ ਕਿ ਡੇਰੇ ਦੇ ਸਮਰਥਕਾਂ ਵੱਲੋਂ ਕਿਸ ਪਾਰਟੀ ਨੂੰ ਸਮਰਥਨ ਦਿੱਤਾ ਜਾਵੇਗਾ। ਉੱਥੇ ਹੀ ਹੁਣ ਪੈਰੋਲ ਮਿਲਣ ਤੋਂ ਬਾਅਦ ਜਿਥੇ 21 ਦਿਨਾਂ ਲਈ ਡੇਰਾ ਸਿਰਸਾ ਮੁਖੀ ਨੂੰ ਜੇਲ੍ਹ ਤੋਂ ਬਾਹਰ ਭੇਜਿਆ ਗਿਆ ਹੈ।

ਉਥੇ ਹੀ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਡੇਰੇ ਨਾਲ ਗੱਲ ਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਡੇਰਾ ਸਿਰਸਾ ਮੁਖੀ ਦੇ ਕਾਫੀ ਸ਼ਰਧਾਲੂਆਂ ਦੀ ਗਿਣਤੀ ਹੈ ਉੱਥੇ ਹੀ ਇਹ ਸਾਰੇ ਸ਼ਰਧਾਲੂ ਡੇਰਾ ਮੁਖੀ ਦੇ ਅਨੁਸਾਰ ਹੀ ਆਪਣੇ ਵੋਟ ਦਾ ਇਸਤੇਮਾਲ ਕਰਦੇ ਹਨ। ਹੁਣ ਡੇਰੇ ਵੱਲੋਂ ਚੋਣ ਤੋਂ ਦੋ ਦਿਨ ਪਹਿਲਾਂ ਹੀ ਉਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾਵੇਗਾ ਜਿਸ ਨੂੰ ਉਨ੍ਹਾਂ ਵੱਲੋਂ ਵੋਟ ਕੀਤੀ ਜਾਵੇਗੀ।