BREAKING NEWS
Search

ਅਚਾਨਕ ਕੋਰੋਨਾ ਦਾ ਕਹਿਰ ਦੇਖ ਕੇ ਇਥੇ 15 ਦਿਨਾਂ ਦੇ ਸਖਤ ਕਰਫਿਊ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਾਲ 2019 ਦੇ ਅਖ਼ੀਰ ਵਿਚ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕਰੋਨਾ ਅਜੇ ਤਕ ਰੁਕਣ ਦਾ ਨਾਮ ਨਹੀਂ ਲੈ ਰਹੀ।ਇਸ ਕਰੋਨਾ ਨੇ ਦੇਸ਼ ਦੇ ਹਰ ਇਕ ਮੁਲਕ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਕਰੋਨਾ ਦੀ ਅਗਲੀ ਲਹਿਰ ਨੇ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾ ਬੰਦੀ ਕਰਨ ਲਈ ਉਨ੍ਹਾਂ ਦੇਸ਼ਾਂ ਨੂੰ ਮਜਬੂਰ ਕਰ ਦਿੱਤਾ ਹੈ। ਜਿੱਥੇ ਟੀਕਾਕਰਨ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ ਕਿਉਂਕਿ ਕਰੋਨਾ ਨੂੰ ਰੋਕਣ ਦਾ ਇੱਕੋ ਇੱਕ ਹੱਲ ਹੈ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬੇ ਕਰੋਨਾ ਦੇ ਵਧੇਰੇ ਪ੍ਰਭਾਵ ਹੇਠ ਆਏ ਹੋਏ ਹਨ। ਅਚਾਨਕ ਕਰੋਨਾ ਦਾ ਕਹਿਰ ਵੇਖ ਕੇ ਇਥੇ 15 ਦਿਨਾਂ ਦੇ ਸਖਤ ਕਰਫਿਊ ਦਾ ਐਲਾਨ ਹੋ ਗਿਆ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਪਹਿਲਾਂ ਕੁਝ ਪ੍ਰ-ਭਾ-ਵ-ਤ ਹੋਣ ਵਾਲੇ ਇਲਾਕਿਆਂ ਵਿਚ ਕਰਫਿਊ ਅਤੇ ਤਾਲਾ ਬੰਦੀ ਕੀਤੀ ਗਈ ਸੀ।

ਉਸ ਪਿਛੋ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਪੂਰੇ ਸੂਬੇ ਅੰਦਰ ਤਾਲਾ ਬੰਦੀ ਕੀਤੀ ਗਈ ਸੀ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਮਹਾਰਾਸ਼ਟਰ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਊਧਵ ਠਾਕਰੇ ਨੇ ਸੂਬੇ ਅੰਦਰ ਕਰੋਨਾ ਸਥਿਤੀ ਨੂੰ ਦੇਖਦੇ ਹੋਏ 14 ਅਪ੍ਰੈਲ ਤੋਂ ਯਾਨੀ ਕੇ ਅੱਜ ਤੋਂ ਪੂਰੇ ਸੂਬੇ ਵਿੱਚ ਰਾਤ 8 ਵਜੇ ਤੋਂ ਸਵੇਰ ਤਕ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ।

ਜੋ ਹੁਣ 15 ਦਿਨ ਤੱਕ ਜਾਰੀ ਰਹੇਗਾ। ਉੱਥੇ ਹੀ ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਾਲਾ ਬੰਦੀ ਦੀਆਂ ਪਾਬੰਦੀਆਂ ਨੂੰ ਲਾਗੂ ਰੱਖਣ ਤੱਕ ਧਾਰਾ 144 ਵੀ ਲਾਗੂ ਰਹੇਗੀ। ਸੂਬੇ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਅੰਦਰ ਆਕਸੀਜਨ ਦੀ ਸਪਲਾਈ ਕਰਨ ਦੀ ਅਪੀਲ ਵੀ ਕੀਤੀ ਹੈ। ਆਕਸੀਜਨ ਦੀ ਮੰਗ ਪੂਰਾ ਕਰਨ ਲਈ ਪੱਛਮੀ ਬੰਗਾਲ ਜਾਂ ਉੱਤਰੀ ਪੂਰਬੀ ਰਾਜਾਂ ਤੋਂ ਆਕਸੀਜਨ ਸਪਲਾਈ ਕਰਨ ਵਾਸਤੇ ਫੌਜੀ ਜਹਾਜ਼ ਭੇਜਣ ਦੀ ਅਪੀਲ ਵੀ ਕੀਤੀ ਗਈ ਹੈ।