BREAKING NEWS
Search

ਅਚਾਨਕ ਵਧੇ ਕੋਰੋਨਾ ਨੂੰ ਰੋਕਣ ਲਈ ਪੰਜਾਬ ‘ਚ ਮੁੜ ਲੱਗ ਸਕਦੀਆਂ ਹਨ ਇਹ ਪਾਬੰਦੀਆਂ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਸਮੇਂ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕਾਰਨ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਦੇਸ਼ਾਂ ਨੇ ਆਪਣੀਆ ਸਰਹੱਦਾਂ ਉਪਰ ਸੁਰੱਖਿਆ ਨੂੰ ਵੀ ਪਹਿਲਾਂ ਦੇ ਮੁਕਾਬਲੇ ਹੋਰ ਵਧਾ ਦਿੱਤਾ ਹੈ। ਸੜਕੀ ਰਸਤੇ ਆਉਣ ਵਾਲੇ ਯਾਤਰੀਆਂ ਉੱਪਰ ਵੀ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ।

ਇੱਥੇ ਹੀ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਕਰੋਨਾ ਦਾ ਕਹਿਰ ਦਿਨੋ ਦਿਨ ਵੱਧ ਰਿਹਾ ਹੈ। ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੇ ਵੀ ਚਾਰ ਜ਼ਿਲਿਆਂ ਅੰਦਰ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਅਚਾਨਕ ਵਧੇ ਕਰੋਨਾ ਨੂੰ ਠੱ-ਲ੍ਹ ਪਾਉਣ ਲਈ ਪੰਜਾਬ ਵਿਚ ਮੁੜ ਤੋਂ ਲੱਗ ਸਕਦੀਆਂ ਹਨ ਇਹ ਪਾਬੰਦੀਆਂ। ਪਿਛਲੇ ਕੁਝ ਦਿਨਾ ਤੋ ਕਰੋਨਾ ਕੇਸਾਂ ਦੇ ਵਾਧੇ ਨੂੰ ਲੈ ਕੇ ਸਰਕਾਰ ਚਿੰਤਾ ਵਿੱਚ ਹੈ।

ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਮਹਿਕਮੇ ਦੀ ਸਟੇਟ ਹੈਲਥ ਸੈਂਟਰ ਰਿਸਪਾਂਸ ਐਡ ਪ੍ਰੋਕਿਓਰ ਮੈਂਟ ਕਮੇਟੀ ਦੀ ਵਰਚੁ ਅਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਹਰ ਖੇਤਰ ਉਪਰ ਨਜ਼ਰ ਰੱਖੀ ਜਾ ਰਹੀ ਹੈ ਤੇ ਹਲਾਤਾਂ ਦੇ ਅਨੁਸਾਰ ਸੂਬੇ ਅੰਦਰ ਰੈਸਟੋਰੈਂਟ, ਸਿਨੇਮਾ ਘਰਾਂ ਵਿੱਚ ਵੀ ਵਿਅਕਤੀਆਂ ਦੀ ਗਿਣਤੀ ਨੂੰ ਘੱਟ ਜਾਂ ਬੰਦ ਕੀਤਾ ਜਾ ਸਕਦਾ ਹੈ।

ਸੂਬੇ ਅੰਦਰ ਕਰੋਨਾ ਸਬੰਧੀ ਜਾਰੀ ਕੀਤੀਆਂ ਜਾ ਰਹੀਆਂ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਮੈਡੀਕਲ ਸਿੱਖਿਆ ਦੇ ਪ੍ਰਮੁੱਖ ਡਾਕਟਰ ਡੀ ਕੇ ਤਿਵਾੜੀ ਨੇ ਵੀ ਦੱਸਿਆ ਕਿ ਮੈਡੀਕਲ ਕਾਲਜਾਂ ਵਿੱਚ ਹਰ 15 ਦਿਨ ਬਾਅਦ ਵਿਦਿਆਰਥੀਆਂ ਦਾ ਕਰੋਨਾ ਟੈਸਟ ਕੀਤਾ ਜਾਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੇ ਜੁਆਇੰਟ ਸਕੱਤਰ ਡਾਕਟਰ ਮਨਦੀਪ ਭੰਡਾਰੀ ਵੀ ਸੂਬੇ ਅੰਦਰ ਕਈ ਜਗ੍ਹਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਸਹੀ ਢੰਗ ਨਾਲ ਕਰਨੀ ਚਾਹੀਦੀ ਹੈ।