BREAKING NEWS
Search

ਅਚਾਨਕ ਵਾਪਰੇ ਇਸ ਭਾਣੇ ਕਰਕੇ ਕੈਪਟਨ ਸਰਕਾਰ ਨੇ ਹੁਣੇ ਹੁਣੇ ਕਰਤਾ ਪੰਜਾਬ ਚ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਦੁਨੀਆਂ ਭਰ ਵਿੱਚ ਕੋਰੋਨਾ ਕਾਰਨ ਕਰੋੜਾਂ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣਾ ਪੈ ਰਿਹਾ ਹੈ। ਉੱਥੇ ਹੀ ਕਰੋਨਾ ਦੀ ਆਈ ਦੂਸਰੀ ਲਹਿਰ ਨੇ ਵੱਧ ਦੀ ਮੌਤ ਦਰ ਨੂੰ ਦੇਖਦਿਆਂ ਹੋਇਆਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਦੇਸ਼ ਭਰ ਵਿਚ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਕਰੋਨਾ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਆਮ ਜਨਤਾ ਦੇ ਨਾਲ ਨਾਲ ਬਹੁਤ ਸਾਰੀਆਂ ਪ੍ਰਸਿੱਧ ਹਸਤੀਆਂ ਵੀ ਆਏ ਦਿਨ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ।

ਆਏ ਦਿਨ ਕਰੋਨਾ ਨਾਲ ਹੋ ਰਹੀ ਇਨ੍ਹਾਂ ਹਸਤੀਆਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉੱਥੇ ਹੀ ਉੱਡਣਾ ਸਿੱਖ ਦੇ ਨਾਮ ਨਾਲ ਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ ਜੀ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਲਾਇੰਗ ਸਿੱਖ ਦੇ ਨਾਂ ਨਾਲ ਮਸ਼ਹੂਰ ਮਿਲਖਾ ਸਿੰਘ ਪੋਸਟ ਕਰੋਨਾ ਕੋਮਪਲੀਕੇਸ਼ਨ ਨਾਲ ਜੂਝ ਰਹੇ ਸਨ ਜਿਸ ਦੇ ਚਲਦਿਆਂ ਪੀ ਜੀ ਆਈ ਹਸਪਤਾਲ ਵਿੱਚ ਕੱਲ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਆਖਿਆ ਕਿ ਉਹਨਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ। ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਕੀਤੀ ਸੀ। ਦੇਸ਼ ਦੇ ਹਰ ਇਨਸਾਨ ਨੂੰ ਖਾਸ ਕਰਕੇ ਪੰਜਾਬੀਆਂ ਨੂੰ ਉਨ੍ਹਾਂ ਉੱਤੇ ਹਮੇਸ਼ਾ ਮਾਣ ਰਹੇਗਾ ਉਹ ਮਿੱਟੀ ਦੇ ਪੁੱਤਰ ਸਨ। ਉਥੇ ਹੀ ਕੈਪਟਨ ਸਰਕਾਰ ਵੱਲੋਂ ਮਿਲਖਾ ਸਿੰਘ ਜੀ ਦੇ ਅਚਾਨਕ ਹੋਏ ਦਿਹਾਂਤ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਹੋਇਆਂ ਸ਼ਨੀਵਾਰ ਨੇ ਸੂਬਾ ਪੱਧਰ ਤੇ ਸੋਗ ਮਨਾਉਣ ਦੇ ਆਦੇਸ਼ ਦਿੱਤੇ ਹਨ।

ਅੱਗੇ ਜਾਣਕਾਰੀ ਦਿੰਦਿਆਂ ਹੋਇਆਂ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਨੂੰ ਨਿਰਦੇਸ਼ ਦਿੰਦੇ ਹੋਏ ਆਖਿਆ ਕਿ ਸਵਰਗਵਾਸੀ ਮਿਲਖਾ ਸਿੰਘ ਜੀ ਦੀਆਂ ਆਖਰੀ ਰਸਮਾਂ ਅੰਤਿਮ ਸੰਸਕਾਰ ਪੰਜਾਬ ਸਰਕਾਰ ਵੱਲੋਂ ਪੂਰੇ ਸਨਮਾਨਾਂ ਨਾਲ ਕੀਤਾ ਜਾਵੇਗਾ। ਮਿਲਖਾ ਸਿੰਘ ਜੀ ਦੀ ਮੌਤ ਨਾਲ ਭਾਰਤ ਨੂੰ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।