BREAKING NEWS
Search

ਆਖਰ ਕਿਸਾਨ ਅੰਦੋਲਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਗ ਗਿਆ ਵੱਡਾ ਝੱਟਕਾ – ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਆਰੰਭ ਕੀਤਾ ਗਿਆ ਸੀ। ਜਿਸਦੇ ਚਲਦੇ ਹੋਏ ਪੰਜਾਬ ਦੇ ਕਿਸਾਨਾਂ ਵੱਲੋਂ ਜਿੱਥੇ ਟੋਲ ਪਲਾਜ਼ਾ ਨੂੰ ਬੰਦ ਕਰਕੇ ਧਰਨਾ ਦੇਣਾ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਕੇਂਦਰ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਗਿਆ ਜਿਸ ਕਾਰਨ ਰਿਲਾਇੰਸ ਦੇ ਮੌਲ ਅਤੇ ਪੈਟਰੋਲ ਪੰਪਾਂ ਨੂੰ ਵੀ ਬੰਦ ਕਰਵਾ ਕੇ ਉਥੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ। ਪੰਜਾਬ ਦੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਉਂਕਿ ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਆਖ਼ਰ ਕਿਸਾਨ ਅੰਦੋਲਨ ਤਹਿਤ ਕਾਰਪੋਰੇਟ ਘਰਾਣਿਆਂ ਨੂੰ ਇਹ ਵੱਡਾ ਝਟਕਾ ਲੱਗਾ ਹੈ ਜਿਸ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ।

ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕਾਰਪੋਰੇਟ ਘਰਾਣਿਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਸਟੋਰਾਂ ਦੇ ਬਾਹਰ ਪਿਛਲੇ ਛੇ ਮਹੀਨਿਆਂ ਤੋਂ ਪੱਕੇ ਧਰਨੇ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 500 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਉਥੇ ਹੀ ਬਠਿੰਡਾ ਦੇ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਵੱਡੇ ਸਟੋਰਾਂ ਦੇ ਸੰਚਾਲਕਾਂ ਨੂੰ ਵੀ ਸਟੋਰਾਂ ਵਿੱਚ ਪਿਆ ਹੋਇਆ ਸਮਾਨ ਖਰਾਬ ਹੋਣ ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਇਨ੍ਹਾਂ ਸਟੋਰਾਂ ਦੇ ਮਾਲਕਾਂ ਨੂੰ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ। ਵੀਰਵਾਰ ਨੂੰ ਵੱਡੇ ਸਟੋਰਾਂ ਦੇ ਸੰਚਾਲਕਾਂ ਵੱਲੋਂ ਖਰਾਬ ਰਾਸ਼ਨ ਅਤੇ ਹੋਰ ਕਰਿਆਨਾ ਸਮਾਨ ਸ਼ਾਲਿਡ ਵੇਸਟ ਪਲਾਂਟ ਵਿੱਚ ਸੁੱਟਿਆ ਗਿਆ। ਇਹਨਾਂ ਸਟੋਰਾਂ ਦੇ ਸੰਚਾਲਕਾਂ ਵੱਲੋਂ ਇਹ ਸਾਰਾ ਸਮਾਨ ਖਰਾਬ ਹੋਣ ਤੋਂ ਪਹਿਲਾਂ ਹੀ ਜ਼ਰੂਰਤਮੰਦ ਲੋਕਾਂ ਨੂੰ ਵੰਡ ਦੇਣਾ ਚਾਹੀਦਾ ਸੀ ਤਾਂ ਜੋ ਕਿਸੇ ਦੇ ਕੰਮ ਆ ਸਕੇ।

ਕਿਉਂਕਿ ਹੁਣ ਇਹ ਸਮਾਨ ਖਰਾਬ ਹੋਣ ਤੇ ਕਿਸੇ ਦੇ ਵੀ ਕੰਮ ਨਹੀਂ ਆ ਰਿਹਾ। ਕਿਉਂਕਿ ਉਕਤ ਸਟੋਰਾਂ ਵਿੱਚ ਪਿਆ ਹੋਇਆ ਸਾਰਾ ਸਮਾਨ ਕੰਮਕਾਜ ਠੱਪ ਹੋਣ ਕਾਰਨ ਇਸ ਸਮਾਨ ਦੀ ਵਿੱਕਰੀ ਨਾ ਹੋਣ ਕਾਰਨ ਸੜਨ ਲੱਗਾ ਹੈ। ਜਿਸ ਕਾਰਨ ਬਠਿੰਡਾ ਦੇ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਵੱਡੇ ਸਟੋਰਾਂ ਵਿੱਚ ਸਮਾਨ ਦੇ ਖਰਾਬ ਹੋਣ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।