BREAKING NEWS
Search

ਆਪ ਦੀ ਹੋਈ ਦੇ ਮਗਰੋਂ ਭਗਵੰਤ ਮਾਨ ਦਾ ਆਇਆ ਵੱਡਾ ਬਿਆਨ – ਕਹੀ ਇਹ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਹਾਸਲ ਹੋਈ ਹੈ। ਉਥੇ ਹੀ ਬਾਕੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਿਛਲੇ ਕਈ ਦਿਨਾਂ ਤੋਂ ਜਿੱਥੇ ਸੱਭ ਪਾਰਟੀਆਂ ਦੇ ਵੱਲੋਂ ਜਿੱਤ ਹਾਸਲ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਅਤੇ ਲਗਾਤਾਰ ਇਸ ਸੰਗਰੂਰ ਦੇ ਵਿੱਚ ਆਉਣ ਵਾਲੇ ਹਲਕਿਆਂ ਵਿਚ ਲਗਾਤਾਰ ਚੋਣ ਪ੍ਰਚਾਰ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਪਣੇ ਸਾਰੇ ਵਿਧਾਇਕਾਂ ਨੂੰ ਚੋਣ ਪ੍ਰਚਾਰ ਮੁਹਿੰਮ ਵਿਚ ਸ਼ਾਮਲ ਕੀਤਾ ਗਿਆ ਸੀ।

ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੀਤਾ ਗਿਆ ਸੀ। ਹੁਣ ਆਪ ਦੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫਰਕ ਨਾਲ ਹਰਾ ਕੇ ਇਹ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਹਨ। ਉਥੇ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਸ ਹਾਰ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ।

ਜਿੱਥੇ ਹਾਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਇਕੱਠ ਵੀ ਕੀਤਾ ਗਿਆ ਹੈ ਜਿਸ ਨੂੰ ਸੋਸ਼ਲ ਮੀਡੀਆ ਤੇ ਸਾਂਝੇ ਕਰਦੇ ਹੋਏ ਉਨ੍ਹਾਂ ਆਖਿਆ ਹੈ ਕਿ ਲੋਕਾਂ ਦੇ ਫਤਵੇ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਆਖਿਆ ਕਿ ਉਹ ਉਨ੍ਹਾਂ ਸਭ ਦਾ ਬੇਟਾ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਵਿਚ ਲਗਾਤਾਰ ਕੋਸ਼ਿਸ਼ ਕਰਦੇ ਰਹਿਣਗੇ ਅਤੇ ਕੋਈ ਵੀ ਕਸਰ ਨਹੀਂ ਛੱਡਣਗੇ।

ਦਿਨ ਰਾਤ ਅਤੇ ਇਮਾਨਦਾਰੀ ਦੇ ਨਾਲ ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਤਰੱਕੀ ਤੇ ਖੁਸ਼ਹਾਲੀ ਲਈ ਮਿਹਨਤ ਕੀਤੀ ਜਾਵੇਗੀ। ਇਸ ਕੋਸ਼ਿਸ਼ ਨੂੰ ਉਹ ਲਗਾਤਾਰ ਜਾਰੀ ਰੱਖਣਗੇ। ਜਿਸ ਦੀ ਜਾਣਕਾਰੀ ਖੁਦ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਸੰਗਰੂਰ ਦੇ ਲੋਕਾਂ ਦੇ ਫਤਵੇ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਗਿਆ ਹੈ।