BREAKING NEWS
Search

ਇਥੇ ਵਾਪਰਿਆ ਭਿਆਨਕ ਵੱਡਾ ਦਰਦਨਾਕ ਹਾਦਸਾ, ਇਕ ਘੰਟੇ ਚ ਹੋਈ 26 ਲੋਕਾਂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕੁਝ ਲੋਕਾਂ ਦੀ ਅਣਗਹਿਲੀ ਦੇ ਚੱਲਦੇ ਹੋਏ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਵੀ ਅਪੀਲ ਕੀਤੀ ਜਾਂਦੀ ਹੈ, ਜਿਸ ਸਦਕਾ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਕਿਉਂਕਿ ਲੋਕਾਂ ਵੱਲੋਂ ਜਿੱਥੇ ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਹੀ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ । ਹੁਣ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਘੰਟੇ ਵਿੱਚ 26 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇਇਕ ਭਿਆਨਕ ਸੜਕ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਟਰੈਕਟਰ-ਟਰਾਲੀ ਤੇ ਕੁਝ ਲੋਕ ਕਿਧਰੇ ਜਾ ਰਹੇ ਹਨ ਉਥੇ ਹੀ ਰਸਤੇ ਵਿੱਚ ਉਹਨਾਂ ਸੱਭ ਵੱਲੋ ਰੁਕ ਕੇ ਜਿਥੇ ਚਾਹ ਨਾਸ਼ਤਾ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਉਹ ਫਿਰ ਆਪਣੀ ਮੰਜ਼ਲ ਵੱਲ ਨੂੰ ਵਧਦੇ ਸਨ ਉਥੇ ਹੀ ਪੈਦਲ ਚੱਲਣ ਤੋਂ ਮਹਿਜ਼ ਦੋ ਮਿੰਟ ਬਾਅਦ ਇਹ ਹਾਦਸਾ ਵਾਪਰ ਗਿਆ। ਜਿੱਥੇ ਟਰੈਕਟਰ ਬੇਕਾਬੂ ਹੋ ਗਿਆ ਅਤੇ ਟਰਾਲੀ ਦੇ ਸਮੇਤ ਹੀ ਇੱਕ ਟੋਏ ਵਿੱਚ ਡਿੱਗਿਆ, ਜਿੱਥੇ ਟੋਏ ਵਿਚ ਪਹਿਲਾਂ ਹੀ ਪਾਣੀ ਭਰਿਆ ਹੋਇਆ ਸੀ ਉਥੇ ਹੀ ਇਸ ਦੇ ਥੱਲੇ ਆਉਣ ਕਾਰਨ 26 ਲੋਕਾਂ ਦੀ ਮੌਤ ਹੋ ਗਈ।

ਹਾਦਸੇ ਵਾਲੀ ਜਗ੍ਹਾ ਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਲਈ ਜਿੱਥੇ ਕਾਫੀ ਜੱਦੋਜ਼ਹਿਦ ਕੀਤੀ ਗਈ ਉਥੇ ਹੀ 26 ਲੋਕਾਂ ਦੀ ਇਸ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਹ ਹਾਦਸਾ ਜਿੱਥੇ ਕੁਠਾਲਾ ਪਿੰਡ ਦੇ ਨਜ਼ਦੀਕ ਵਾਪਰਿਆ ਹੈ ਉਥੇ ਹੀ ਇਸ ਪਿੰਡ ਦੇ ਲੋਕ ਵੀ ਹੈਰਾਨ ਹਨ। ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਵੀ ਇਸ ਘਟਨਾ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।