BREAKING NEWS
Search

ਇਥੇ ਹੋਈ ਚੇਤਾਵਨੀ ਜਾਰੀ ਇਸ ਕਾਰਨ ਧਾਰਾ 144 ਹੋ ਰਹੀ ਲਾਗੂ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਨੇ ਹਾਹਾਕਾਰ ਮਚਾ ਰੱਖੀ ਹੈ ਉਥੇ ਹੀ ਹੋਰ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਵਰ੍ਹੇ ਦੇ ਵਿਚ ਸ਼ੁਰੂ ਹੋਈਆਂ ਲੋਕਾਂ ਦੀਆਂ ਮੁ-ਸ਼-ਕਿ-ਲਾਂ ਖਤਮ ਹੁੰਦਿਆਂ ਦਿਖਾਈ ਨਹੀਂ ਦੇ ਰਹੀਆਂ। ਪਿਛਲੇ ਦਿਨੀਂ ਪੰਜਾਬ ਦੇ ਵਿੱਚ ਬਾਰਿਸ਼ ,ਬਿਜਲੀ ਅਤੇ ਤੇਜ਼ ਹਨੇਰੀ ਕਾਰਨ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਸਨ। ਹੁਣ ਪੰਜਾਬ ਤੋਂ ਬਾਅਦ ਮੌਸਮ ਵਿਭਾਗ ਵੱਲੋਂ ਹੋਰ ਸੂਬੇ ਵਿਚ ਚੇਤਾਵਨੀ ਜਾਰੀ ਕੀਤੀ ਹੈ । ਇਸ ਕਾਰਨ ਧਾਰਾ 144 ਹੋ ਰਹੀ ਲਾਗੂ ਰਹੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੱਦੇਨਜ਼ਰ ਤਾਮਿਲਨਾਡੂ ਵੱਲ ਤੇਜ਼ ਰਫ਼ਤਾਰ ਨਾਲ ਵਧ ਰਹੇ ਚੱਕਰ ਵਾਤ ਨਿਵਾਰ ਦੇ 25 ਨਵੰਬਰ ਨੂੰ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀ ਹੈ। ਇਸ ਦੇ ਨਾਲ ਹੀ ਚੇਨਈ ਦੇ ਕਈ ਹਿੱਸਿਆਂ ਵਿੱਚ ਬਾਰਸ਼ ਸ਼ੁਰੂ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਦੱਖਣ-ਪੱਛਮ ਤੇ ਦੱਖਣ-ਪੂਰਬ ਵਿੱਚ ਘੱਟ ਦਬਾਅ ਸੋਮਵਾਰ ਨੂੰ 11.30 ਵਜੇ ਪੁਡੂਚੇਰੀ ਤੋਂ 520 ਕਿਲੋਮੀਟਰ ਪੂਰਬ-ਦੱਖਣ-ਪੂਰਬ ਤੇ ਚੇਨਈ ਤੋਂ 560 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਸੀ ਤੇ ਇਹ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਪੱਛਮ-ਉੱਤਰ-ਪੱਛਮ ਵੱਲ ਵਧ ਰਿਹਾ ਹੈ।

ਅਗਲੇ 24 ਘੰਟਿਆਂ ਵਿੱਚ ਇਸ ਦੇ ਚੱਕਰ ਵਾਤ ਵਿੱਚ ਬਦਲਣ ਦੀ ਵਧੇਰੇ ਸੰਭਾਵਨਾ ਹੈ।ਉਧਰ, ਆਂਧਰਾ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਮਿਲਣ ਤੋਂ ਬਾਅਦ ਸਮੁੰਦਰੀ ਕੰਢੇ ਤੇ ਰਿਆਲਸੀਮਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿੱਚ ਅੰਤਰ-ਜ਼ਿਲ੍ਹਾ ਬੱਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਰੇਲਵੇ ਨੂੰ ਕੁਝ ਜ਼ਿਲ੍ਹਿਆਂ ਵਿਚ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ। ਕੁੱਲ 30 ਐਨਡੀਆਰਐਫ ਟੀਮਾਂ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਤੂਫਾਨ ਦੇ ਖ਼ਤਰੇ ਦੇ ਮੱਦੇਨਜ਼ਰ 26 ਨਵੰਬਰ ਨੂੰ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਪੁਡੂਚੇਰੀ ਵਿੱਚ ਸਾਵਧਾਨੀ ਲਈ ਧਾਰਾ 144 ਲਾਗੂ ਕੀਤੀ ਜਾਵੇਗੀ। ਇਸ ਦੌਰਾਨ ਦੁਕਾਨਾਂ ਤੇ ਅਦਾਰੇ ਬੰਦ ਰਹਿਣਗੇ। ਜਦੋਂਕਿ ਸਿਰਫ ਦੁੱਧ, ਪੈਟਰੋਲ ਪੰਪ ਤੇ ਫਾਰਮੇਸੀਆਂ ਨੂੰ ਖੁੱਲ੍ਹੇ ਰਹਿਣ ਦੀ ਇਜਾਜ਼ਤ ਹੈ।ਪੀਐਮ ਮੋਦੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨਾਲ ਚੱਕਰ ਵਾਤ ਦੀ ਰੋਕਥਾਮ ਦੀ ਸਥਿਤੀ ਬਾਰੇ ਗੱਲ ਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।