BREAKING NEWS
Search

ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਜਿਨ੍ਹਾਂ ਦੀ ਕਮੀਂ ਹੈ ਵੱਖ-ਵੱਖ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਇਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਨੂੰ ਵੀ ਲੋਕਾਂ ਵੱਲੋਂ ਕਦੇ ਭੁਲਾਇਆ ਨਹੀਂ ਜਾ ਸਕਦਾ। ਅਜਿਹੀਆਂ ਸਖਸ਼ੀਅਤਾਂ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀਆਂ ਹਨ।

ਉੱਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੱਖ-ਵੱਖ ਅਖਬਾਰਾਂ ਵਿੱਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਉੱਘੇ ਪੱਤਰਕਾਰ ਤੇ ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਮੀਡੀਆ ਖੇਤਰ ਅਤੇ ਸਾਹਿਤ ਖੇਤਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਉਹ ਪਿਛਲੇ ਕੁਝ ਸਮੇਂ ਤੋਂ ਸਿਹਤ ਪੱਖੋਂ ਬਿਮਾਰ ਚੱਲ ਰਹੇ ਸਨ ਕਿਉਂਕਿ ਉਹ ਗੁਰਦਿਆਂ ਦੀ ਸਮੱਸਿਆ ਨਾਲ ਕਾਫ਼ੀ ਸਮੇਂ ਤੋਂ ਪੀੜਤ ਸਨ। ਜਿਸ ਲਈ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਸਨ ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਮਹਾਨ ਸਖਸ਼ੀਅਤ ਦਾ ਅੱਜ ਅੰਤਿਮ ਸੰਸਕਾਰ 18 ਸਤੰਬਰ ਨੂੰ ਉਹਨਾਂ ਦੇ ਪਿੰਡ ਕਾਲਾਬੂਲਾ ਵਿਖੇ ਕੀਤਾ ਗਿਆ ਹੈ।

ਰਜਿੰਦਰਜੀਤ ਸਿੰਘ ਕਾਲਾਬੂਲਾ ਜਿੱਥੇ ਇੱਕ ਉੱਘੇ ਪੱਤਰਕਾਰ ਸਨ ਉਥੇ ਹੀ ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਵੀ ਸਨ। ਉਨ੍ਹਾਂ ਤਿੰਨ ਦਹਾਕੇ ਤੋਂ ਵਧੇਰੇ ਸਮਾਂ ਵੱਖ-ਵੱਖ ਅਖ਼ਬਾਰਾਂ ਦੇ ਪ੍ਰਤੀਨਿਧ ਵਜੋਂ ਸੇਵਾਵਾਂ ਨਿਭਾਈਆਂ ਸਨ, ਉਥੇ ਹੀ ਉਨ੍ਹਾਂ ਦੇ ਸਹਿਯੋਗ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਪੰਜਾਬੀ ਸਾਹਿੱਤ ਸਭਾ ਤੇ ਸਮਾਜ ਭਲਾਈ ਮੰਚ ਪੰਜਾਬ ਦਾ ਗਠਨ ਵੀ ਕੀਤਾ ਸੀ। ਉਹਨਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ।