BREAKING NEWS
Search

ਏਹ ਨਹੀਂ ਟਲਦੇ ਹੁਣ ਕਾਂਗਰਸ ਵਿੱਚੋ ਹੀ ਆ ਗਈ ਇਹ ਤਾਜਾ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪੂਰੀ ਤਰਾਂ ਜ਼ੋਰ ਆਜ਼ਮਾਇਸ਼ ਕੀਤੀ ਜਾ ਰਹੀ ਹੈ, ਤਾਂ ਜੋ ਅਗਲੇ ਸਾਲ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਵਿਚ ਜਿੱਤ ਪ੍ਰਾਪਤ ਹੋ ਸਕੇ ਅਤੇ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆ ਸਕੇ। ਪੰਜਾਬ ਵਿੱਚ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਦੀਆਂ, ਉੱਥੇ ਹੀ ਕਾਂਗਰਸ ਤੋਂ ਵੱਖ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਹਲਕਿਆਂ ਵਿੱਚ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ।

ਉਥੇ ਹੀ ਅਜੇ ਤਕ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਲਈ ਦਾ ਚਿਹਰਾ ਨਹੀਂ ਐਲਾਨਿਆ ਗਿਆ। ਕਾਂਗਰਸ ਪਾਰਟੀ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਚੱਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤੱਕ ਖ਼ਤਮ ਨਹੀਂ ਹੋ ਰਿਹਾ। ਹੁਣ ਕਾਂਗਰਸ ਵਿੱਚ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵਿੱਚ ਇੱਕ ਵਾਰ ਫਿਰ ਤੋਂ ਉਥਲ-ਪੁਥਲ ਦੇਖੀ ਜਾ ਰਹੀ ਹੈ ਜਿੱਥੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੇ ਆਗੂ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਵੱਲੋਂ ਵੀ ਸ਼ਬਦੀ ਹਮਲਾ ਹਮਲਾ ਕਰ ਦਿਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਹਾਈਕਮਾਨ ਨੂੰ ਸੰਬੋਧਨ ਕਰਕੇ ਕਿਹਾ ਹੈ ਕਿ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਚੱਲ ਰਿਹਾ ਵਿਵਾਦ ਖਤਮ ਨਹੀਂ ਹੋਇਆ ਅਤੇ ਇਕ ਦੂਜੇ ਉਪਰ ਕਾਂਗਰਸੀ ਵਿਧਾਇਕਾਂ ਵਲੋ ਹੀ ਦੋਸ਼ ਲਾਏ ਜਾ ਰਹੇ ਹਨ। ਮਨੋਜ ਤਿਵਾੜੀ ਨੇ ਪੰਜਾਬ ਕਾਂਗਰਸ ਵਿੱਚ ਨਵਜੋਤ ਸਿੱਧੂ ਪ੍ਰਧਾਨ ਬਣਾਉਣ ਤੇ ਸਵਾਲ ਚੁੱਕਦੇ ਹੋਏ ਆਖਿਆ ਹੈ ਕਿ ਉਹਨਾਂ ਮੁੱਦਿਆਂ ਉਪਰ ਵਿਚਾਰ-ਚਰਚਾ ਕੀਤੀ ਗਈ ਹੈ ਪਰ ਕੁਝ ਆਗੂਆਂ ਵੱਲੋਂ ਕਈ ਮਾਮਲਿਆਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ।

ਜਿਸ ਵਿੱਚ ਰੇਤ ਮਾਫ਼ੀਆ ,ਬਿਜਲੀ ਸਮਝੌਤੇ, ਡਰਗਜ਼ ਅਤੇ ਬਰਗਾੜੀ ਬੇਅਦਬੀ ਵਰਗੇ ਮੁੱਦੇ ਸ਼ਾਮਲ ਹਨ। ਸਾਂਸਦ ਮਨੀਸ਼ ਤਿਵਾੜੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਕਮੇਟੀ ਦੀ ਨਿਯੁਕਤੀ ਕਰਦੇ ਸਮੇਂ ਜੱਜਮੈਂਟ ਵੱਲੋਂ ਚੂਕ ਵਰਤੀ ਗਈ ਹੈ ਜਿਸ ਕਾਰਨ ਕਾਂਗਰਸ ਪਾਰਟੀ ਵਿੱਚ ਇਹ ਸਭ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਵੀ ਹੁਣ ਕਾਂਗਰਸ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਕਾਂਗਰਸ ਪਾਰਟੀ ਵਿਚ ਚੱਲ ਰਹੇ ਇਸ ਵਿਵਾਦ ਨੂੰ ਇੱਕ ਡੇਲੀ ਸੋਪ ਵਾਂਗ ਲਿਆ ਜਾ ਰਿਹਾ ਹੈ ਜਿਸ ਤੋਂ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ।