BREAKING NEWS
Search

ਓਲੰਪਿਕ ਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਸੁਚੇਤ ਕਰਨ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਲਈ ਉਪਰਾਲੇ ਕੀਤੇ ਜਾਂਦੇ ਹਨ। ਜਿੱਥੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹ ਪੈਦਾ ਹੁੰਦਾ ਹੈ ਉੱਥੇ ਹੀ ਉਨ੍ਹਾਂ ਨੂੰ ਸਰੀਰਕ ਤੰਦਰੁਸਤੀ ਦੇ ਜ਼ਰੀਏ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਤੇ ਵਿਚਾਰ ਕੀਤਾ ਜਾਂਦਾ ਹੈ। ਉਨ੍ਹਾਂ ਦੀ ਸਰੀਰਕ ਤੰਦਰੁਸਤੀ ਨੂੰ ਦੇਖਦੇ ਹੋਏ ਵੱਖ ਵੱਖ ਵਿਭਾਗਾਂ ਵਿਚ ਤਾਇਨਾਤੀ ਉਨ੍ਹਾਂ ਦੀ ਯੋਗਤਾ ਦੇ ਆਧਾਰ ਉਪਰ ਸਰਕਾਰ ਵੱਲੋਂ ਕਰ ਦਿੱਤੀ ਜਾਂਦੀ ਹੈ। ਦੇਸ਼ ਵਿੱਚ ਬਹੁਤ ਸਾਰੇ ਅਜਿਹੇ ਗਰੀਬ ਪਰਿਵਾਰ ਹਨ ਜਿਨ੍ਹਾਂ ਦੇ ਬੱਚਿਆਂ ਨੇ ਸਾਰੀ ਦੁਨੀਆਂ ਵਿੱਚ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ।

ਹੁਣ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਕੰਮ ਕੀਤਾ ਗਿਆ ਹੈ। ਇਸ ਸਮੇਂ ਜਿਥੇ ਭਾਰਤ ਦੇ ਬਹੁਤ ਸਾਰੇ ਖਿਡਾਰੀ ਟੋਕਿਓ ਓਲੰਪਿਕ ਵਿਚ ਵਧੀਆ ਪ੍ਰਦਰਸ਼ਨ ਕਾਰਨ ਚਰਚਾ ਵਿੱਚ ਬਣੇ ਹੋਏ ਹਨ। ਵੱਖ ਵੱਖ ਵੱਖ ਖਿਡਾਰੀਆਂ ਵੱਲੋਂ ਇਕ ਤੋਂ ਬਾਅਦ ਇਕ ਤਗਮੇ ਭਾਰਤ ਦੀ ਝੋਲੀ ਵਿੱਚ ਪਾਏ ਜਾ ਰਹੇ ਹਨ। ਉਥੇ ਹੀ ਅੱਜ ਮਹਿਲਾ ਹਾਕੀ ਟੀਮ ਸੇਮੀਫ਼ਾਈਨਲ ਵਿਚ ਅਰਜਨਟੀਨਾ ਹੱਥੋਂ 2-1 ਨਾਲ ਹਾਰ ਗਈ ਹੈ।

ਭਾਰਤੀ ਮਹਿਲਾ ਹਾਕੀ ਟੀਮ ਦੀ ਹੌਸਲਾ ਅਫਜਾਈ ਕਰਨ ਲਈ ਅਤੇ ਉਨ੍ਹਾਂ ਨੂੰ ਦਿਲਾਸਾ ਦੇਣ ਵਾਸਤੇ ਫੋਨ ਉਪਰ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਅਤੇ ਕੋਚ ਨਾਲ ਗੱਲਬਾਤ ਕੀਤੀ ਗਈ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਨੂੰ ਵਧੀਆ ਖੇਡ ਦਿਖਾਉਣ ਲਈ ਸ਼ਾਬਾਸ਼ ਦਿੱਤੀ ਗਈ ਹੈ। ਉੱਥੇ ਹੀ ਇਹ ਵੀ ਆਖਿਆ ਹੈ ਕਿ ਉਨ੍ਹਾਂ ਨੂੰ ਇਸ ਹਾਰ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਜਿੱਤ ਅਤੇ ਹਾਰ ਜ਼ਿੰਦਗੀ ਦਾ ਹਿੱਸਾ ਹਨ। ਮਹਿਲਾ ਹਾਕੀ ਖਿਡਾਰਨਾਂ ਦੇ ਇਤਿਹਾਸ ਲਿਖਣ ਲਈ ਮਸ਼ਹੂਰ ਅਤੇ ਟੈਸਟ ਕ੍ਰਿਕਟ ਵੀ ਵੀ ਐੱਸ ਲਕਸ਼ਮਣ ਵੱਲੋਂ ਵੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ ਸਨ।

ਹੁਣ ਇਸ ਟੀਮ ਵੱਲੋਂ ਸ਼ੁੱਕਰਵਾਰ ਨੂੰ ਕਾਂਸੀ ਦੇ ਤਗਮੇ ਲਈ ਗ੍ਰੇਟ ਬ੍ਰਿਟੇਨ ਦੀ ਟੀਮ ਨਾਲ ਮੈਚ ਖੇਡਿਆ ਜਾਵੇਗਾ। ਟੋਕਿਓ ਓਲੰਪਿਕ ਦੇ 2020 ਦੇ ਖੇਡਾਂ ਦੇ ਇਤਿਹਾਸ ਵਿੱਚ ਇਸ ਵਾਰੀ ਪਹਿਲੀ ਵਾਰ ਭਾਰਤੀ ਮਹਿਲਾ ਹਾਕੀ ਟੀਮ ਵੱਲੋਂ ਸੈਮੀ ਫਾਈਨਲ ਵਿੱਚ ਪਹੁੰਚ ਕੇ ਨਵੀਆਂ ਉਚਾਈਆਂ ਨੂੰ ਛੂਇਆ ਗਿਆ ਸੀ। ਇਸ ਵਾਸਤੇ ਸ਼ਕਤੀਸ਼ਾਲੀ ਟੀਮ ਆਸਟਰੇਲੀਆ ਨੂੰ ਪਛਾੜ ਦਿੱਤਾ ਸੀ।