BREAKING NEWS
Search

ਕਨੇਡਾ ਜਾਣ ਦੇ ਚਾਹਵਾਨਾਂ ਲਈ ਆਈ ਇਹ ਵੱਡੀ ਖਬਰ – 27 ਸਤੰਬਰ ਨੂੰ ਹੋਵੇਗਾ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿਚ ਪਿਛਲੇ ਸਾਲ ਕਰੋਨਾ ਦੇ ਚੱਲਦੇ ਹੋਏ ਜਿੱਥੇ ਅੰਤਰਰਾਸ਼ਟਰੀ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਅਤੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਕੁਝ ਖ਼ਾਸ ਸਮਝੌਤਿਆਂ ਦੇ ਤਹਿਤ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਜਿਸ ਸਦਕਾ ਐਮਰਜੰਸੀ ਦੇ ਹਾਲਾਤਾਂ ਵਿੱਚ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਭਾਰਤ ਵਿੱਚ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੈਰੀਐਂਟ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਰੋਕ ਲਗਾ ਦਿੱਤੀ ਗਈ।

ਹੁਣ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 27 ਸਤੰਬਰ ਨੂੰ ਇਹ ਫੈਸਲਾ ਹੋ ਜਾਵੇਗਾ। ਕੈਨੇਡਾ ਦੀ ਸਰਕਾਰ ਵੱਲੋਂ ਜਿਥੇ ਭਾਰਤ ਤੋਂ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਉੱਪਰ ਰੋਕ ਨੂੰ 26 ਸਤੰਬਰ ਤੱਕ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਕੈਨੇਡਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੰਤਰਰਾਸ਼ਟਰੀ ਉਡਾਨਾਂ ਉਪਰ ਲਗਾਈ ਗਈ ਪਾਬੰਦੀ ਨੂੰ 26 ਸਤੰਬਰ ਤੱਕ ਖ਼ਤਮ ਕਰ ਦਿੱਤਾ ਜਾਵੇਗਾ। ਉਥੇ ਹੀ ਕੈਨੇਡਾ ਸਰਕਾਰ 27 ਸਤੰਬਰ ਤੋਂ ਉਡਾਣਾਂ ਨੂੰ ਮੁੜ ਚਾਲੂ ਕਰਨ ਤੇ ਵਿਚਾਰ ਕਰ ਰਹੀ ਹੈ।

ਸਿੱਧੀਆਂ ਉਡਾਣਾਂ ਨੂੰ ਸ਼ੁਰੂ ਕਰਨ ਵਾਸਤੇ ਆਖਿਆ ਗਿਆ ਹੈ ਕਿ ਕੈਨੇਡਾ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਦਿੱਲੀ ਦੇ ਹਵਾਈ ਅੱਡੇ ਉੱਪਰ ਹੀ ਬਣਾਏ ਗਏ ਇੱਕ ਕਰੋਨਾ ਟੈਸਟ ਸੈਟਰ ਤੋਂ ਕਰੋਨਾ ਦੀ ਰਿਪੋਰਟ ਵਿਖਾਉਣੀ ਹੀ ਲਾਜ਼ਮੀ ਕੀਤੀ ਗਈ ਹੈ। ਉਡਾਣ ਭਰਨ ਤੋਂ 18 ਘੰਟੇ ਪਹਿਲਾਂ ਹੀ ਹੋਣੀ ਚਾਹੀਦੀ ਹੈ। ਹੋਰ ਕਿਸੇ ਵੀ ਜਗ੍ਹਾ ਤੋਂ ਕਰਵਾਏ ਗਏ ਕਰੋਨਾ ਟੈਸਟ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਕੈਨੇਡਾ ਟਰਾਂਸਪੋਰਟ ਵਿਭਾਗ ਅਨੁਸਾਰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕਰੋਨਾ ਦੀ ਨੇਗਟਿਵ ਰਿਪੋਰਟ ਵਾਲੇ ਯਾਤਰੀਆਂ ਨੂੰ ਹੀ ਕੈਨੇਡਾ ਦੀਆਂ ਸਿੱਧੀਆਂ ਉਡਾਣਾਂ ਰਾਹੀਂ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਕੈਨੇਡਾ ਦੀਆਂ ਸਿੱਧੀਆਂ ਉਡਾਨਾ ਵਿਚ ਕਈ ਵਾਰ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਅਤੇ ਟੀਕਾਕਰਨ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਸੇਵਾਵਾਂ ਨੂੰ ਮੁੜ ਤੋਂ ਜਾਰੀ ਕੀਤਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ 21 ਸਤੰਬਰ ਤੱਕ ਲਈ ਪਾਬੰਦੀ ਲਗਾਈ ਗਈ ਸੀ ਜਿਸ ਨੂੰ ਫਿਰ ਵਧਾ ਕੇ 26 ਸਤੰਬਰ ਕਰ ਦਿੱਤਾ ਗਿਆ ਸੀ। ਹੁਣ 27 ਸਤੰਬਰ ਤੋਂ ਉਡਾਣਾਂ ਦੀ ਮੁੜ-ਬਹਾਲੀ ਹੋ ਸਕਦੀ ਹੈ।