BREAKING NEWS
Search

ਕਿਸਾਨਾਂ ਦੇ ਹੱਕ ਚ ਖੜੇ ਹੋਣ ਵਾਲੇ ਮਸ਼ਹੂਰ ਪੰਜਾਬੀ ਕਲਾਕਾਰ ਦੀਪ ਸਿੱਧੂ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਅੰਦੋਲਨ ਦੇ ਕਾਰਨ ਦੇਸ਼ ਦੇ ਅੰਦਰ ਸੰਕਟ ਕਾਫੀ ਜ਼ਿਆਦਾ ਗਹਿਰਾ ਹੁੰਦਾ ਦਿਖਾਈ ਦੇ ਰਿਹਾ ਹੈ। ਆਏ ਦਿਨ ਹੀ ਇਸ ਰੋਸ ਪ੍ਰਦਰਸ਼ਨ ਵਿੱਚੋਂ ਕਈ ਤਰ੍ਹਾਂ ਦੀਆਂ ਅਹਿਮ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਮਨ ਚਿੰਤਾ ਦੇ ਨਾਲ ਭਰ ਜਾਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਇਸ ਖੇਤੀ ਅੰਦੋਲਨ ਦਾ ਸਮਰਥਨ ਦੇਣ ਕਾਰਨ ਕਈ ਤਰ੍ਹਾਂ ਦੀਆਂ ਔਕੜਾਂ ਨੂੰ ਸਹਿਣਾ ਪੈ ਰਿਹਾ ਹੈ। ਕੁਝ ਅਜਿਹੇ ਲੋਕ ਵੀ ਹਨ ਜੋ ਇਸ ਖੇਤੀ ਅੰਦੋਲਨ ਦੇ ਸ਼ੁਰੂਆਤੀ ਦੌਰ ਤੋਂ ਜੁੜੇ ਹੋਏ ਹਨ ਅਤੇ ਲੋਕਾਂ ਨੂੰ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਬਾਰੇ ਸਮਝਾ ਰਹੇ ਹਨ ਅਤੇ ਇਨ੍ਹਾਂ ਨੂੰ ਰੱਦ ਕਰਵਾਉਣ ਦੀ ਗੱਲ ਆਖ ਰਹੇ ਹਨ।

ਇਨ੍ਹਾਂ ਵਿੱਚੋਂ ਹੀ ਪੰਜਾਬ ਦਾ ਇੱਕ ਚਰਚਿਤ ਚਿਹਰਾ ਹੈ ਜਿਸ ਉਪਰ ਏਐਨਆਈ ਲਗਾਤਾਰ ਸੰਮਨ ਭੇਜ ਰਹੀ ਹੈ। ਦਰਅਸਲ ਇਹ ਸਾਰਾ ਮਾਮਲਾ ਪੰਜਾਬ ਦੇ ਪ੍ਰਸਿੱਧ ਕਲਾਕਾਰ ਦੀਪ ਸਿੱਧੂ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਕਿ ਖੇਤੀ ਅੰਦੋਲਨ ਦਾ ਸਮਰਥਨ ਕਰਨ ਦੇ ਕਾਰਨ ਅਤੇ ਕੁਝ ਹੋਰ ਦੋਸ਼ਾਂ ਦੇ ਅਧੀਨ ਸਰਕਾਰ ਨੇ ਦੀਪ ਸਿੱਧੂ ਅਤੇ ਉਸ ਦੇ ਪਰਿਵਾਰ ਉੱਪਰ ਸ਼ਿਕੰਜ਼ਾ ਕੱਸਿਆ। ਹੁਣ ਇੱਕ ਸੰਮਨ ਦੀਪ ਸਿੱਧੂ ਦੇ ਭਰਾ ਮਨਦੀਪ ਨੂੰ ਵੀ ਭੇਜਿਆ ਗਿਆ ਹੈ ਜਿਸ ਅਧੀਨ ਇਨ੍ਹਾਂ ਉਪਰ ਦੇਸ਼ ਧ੍ਰੋਹ ਦਾ ਮਾਮਲਾ ਵੀ ਲਗਾਇਆ ਜਾ ਰਿਹਾ ਹੈ।

ਆਖਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੁੰਦੀ ਹੈ ਜਿਸ ਨੂੰ ਇਹ ਖੇਤੀ ਅੰਦੋਲਨ ਦੇ ਵਿਚ ਇਸਤੇਮਾਲ ਕਰ ਸਰਕਾਰ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਉਧਰ ਦੂਜੇ ਪਾਸੇ ਦੀਪ ਸਿੱਧੂ ਨੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦੇ ਹੋਏ ਆਖਿਆ ਕਿ ਇਹ ਸਭ ਮੋਦੀ ਸਰਕਾਰ ਦੀਆਂ ਚਾਲਾਂ ਹਨ ਤਾਂ ਜੋ ਕਿਸਾਨ ਅੰਦੋਲਨ ਨੂੰ ਬੰਦ ਕਰਵਾਇਆ ਜਾ ਸਕੇ। ਵਿਦੇਸ਼ਾਂ ਤੋਂ ਆ ਰਹੀ ਫੰਡਿੰਗ ਦੇ ਸੰਬੰਧ ਵਿੱਚ ਦੀਪ ਸਿੱਧੂ ਨੇ ਆਖਿਆ ਕਿ ਸਰਕਾਰ ਇਹ ਸਾਬਤ ਕਰੇ ਕਿ ਉਹਨਾਂ ਦੇ ਅਤੇ ਉਨ੍ਹਾਂ ਦੇ

ਪਰਿਵਾਰ ਦੇ ਕਿਸੇ ਮੈਂਬਰ ਦੇ ਖਾਤੇ ਵਿਚ ਵਿਦੇਸ਼ਾਂ ਤੋਂ ਕਿਸੇ ਕਿਸਮ ਦੀ ਕੋਈ ਫੰਡਿੰਗ ਆਉਂਦੀ ਹੈ। ਸਰਕਾਰ ਇਨ੍ਹਾਂ ਸਾਰੇ ਸਬੂਤਾਂ ਨੂੰ ਜਨਤਕ ਕਰੇ ਅਤੇ ਜੇਕਰ ਮੈਂ ਝੂਠ ਬੋਲਦਾ ਹੋਇਆ ਤਾਂ ਮੈਨੂੰ ਨੀਵੀਂ ਥਾਂ ਬਿਠਾ ਲਿਓ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਦੋਸ਼ੀ ਸਾਬਤ ਕਰ ਇਸ ਧਰਨੇ ਨੂੰ ਖ਼ਤਮ ਕਰਵਾਉਣਾ ਚਾਹੁੰਦੀ ਹੈ ਕਿਉਂਕਿ ਉਹ ਇਸ ਧਰਨੇ ਦੀ ਸ਼ੁਰੂਆਤ ਤੋਂ ਹੀ ਲੋਕਾਂ ਨੂੰ ਸੂਚਿਤ ਕਰਦੇ ਹੋਏ ਆ ਰਹੇ ਹਨ।